ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਨਾਭਾ, 26 ਮਾਰਚ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਧਾਰਾ 126 (2), 118 (1), 115 (2), 351 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਨੀ ਵਾਸੀ ਏਕਤਾ ਕਲੋਨੀ ਨਾਭਾ, ਦੀਪੂ, ਗੰਜਾ ਪੁੱਤਰਾਨ ਟਾਕਨ ਵਾਸੀਆਨ ਏਕਤਾ ਕਲੋਨੀ ਨਾਭਾ ਸ਼ਾਮਲ ਹਨ ।
ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰੋਹਿਤ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਏਕਤਾ ਕਾਲੋਨੀ ਥੂਹੀ ਰੋਡ ਨਾਭਾ ਨੇ ਦੱਸਿਆ ਕਿ 24 ਮਾਰਚ ਨੂੰ ਦੋ ਵਜੇ ਉਹ ਆਪਣੀ ਮਾਤਾ ਸਣੇ ਏਕਤਾ ਕਾਲੋਨੀ ਨਾਭਾ ਦੇ ਮੋੜ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਸਿ਼ਕਾਇਤਕਰਤਾ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਤੇ ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
