Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:22 pm

+91 90915 01313 , +91 90916 01313

punjabbanni@gmail.com
punjabbani@yahoo.com

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਚੰਡੀਗੜ੍ਹ 26 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ । ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ ‘ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ ।

ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੀਤਾ ਗਿਆ ਹੈ ਗ੍ਰਿਫ਼ਤਾਰ : ਰਾਜ ਵਿਜੀਲੈਂਸ ਬਿਊਰੋ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ 20000 ਰੁਪਏ ਰਿਸ਼ਵਤ ਮੰਗੀ ਸੀ । ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ ।

ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਬਚ ਰਿਹਾ ਸੀ ਆਪਣੀ ਗ੍ਰਿਫ਼ਤਾਰੀ ਤੋਂ 

ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ । ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top