Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਦੀ ਅਗੁਵਾਈ 'ਚ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਪੰਜਾਬ ਸਰਕਾਰ ਹੈ ਯਤਨਸ਼ੀਲ : ਤੇਜਿੰਦਰ ਮਹਿਤਾ

ਮੁੱਖ ਮੰਤਰੀ ਦੀ ਅਗੁਵਾਈ 'ਚ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਪੰਜਾਬ ਸਰਕਾਰ ਹੈ ਯਤਨਸ਼ੀਲ : ਤੇਜਿੰਦਰ ਮਹਿਤਾ

ਪਟਿਆਲਾ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਪਟਿਆਲਾ ਦੇ ਤੇਜ਼ਬਾਗ ਕਾਲੋਨੀ ਵਿੱਚ ਆਯੋਜਿਤ ਕੈਂਪ ਦਾ 170 ਲੋਕਾਂ ਨੇ ਲਾਭ ਲਿਆ । ਇਸ ਕੈਂਪ ਵਿਚ ਨੇੜਲੇ ਖੇਤਰ ਦੇ ਚਾਰ ਡਿੱਪੂ ਹੋਲਡਰਾਂ ਨੇ ਲਾਭਪਾਤਰੀਆਂ ਦੀ ਈਕੇਵਾਈਸੀ (EKYC) ਕੀਤੀ । ਕੈਂਪ ਦਾ ਆਯੋਜਨ ਫੂਡ ਸਪਲਾਈ ਇੰਸਪੈਕਟਰ ਵੰਦਨਾ ਅਤੇ ਇੰਸਪੈਕਟਰ ਸੁਮਿਤ ਸ਼ਰਮਾ ਦੇ ਸਹਿਯੋਗ ਨਾਲ ਕੀਤਾ ਗਿਆ ।

ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਨੀਲੇ ਤੇ ਪੀਲੇ ਕਾਰਡ ਹੋਲਡਰਾਂ ਦੀ ਈ. ਕੇ. ਵਾਈ. ਸੀ. ਕਰਨ ਲਈ ਘਰਾਂ ਦੇ ਨਜ਼ਦੀਕ ਇਹ ਕੈੰਪ ਲਗਾਏ ਜਾ ਰਹੇ ਹਨ

ਇਸ ਮੌਕੇ ‘ਤੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਨੀਲੇ ਤੇ ਪੀਲੇ ਕਾਰਡ ਹੋਲਡਰਾਂ ਦੀ ਈ. ਕੇ. ਵਾਈ. ਸੀ. ਕਰਨ ਲਈ ਘਰਾਂ ਦੇ ਨਜ਼ਦੀਕ ਇਹ ਕੈੰਪ ਲਗਾਏ ਜਾ ਰਹੇ ਹਨ। ਹੁਣ ਤੱਕ ਪੰਜਾਬ ਵਿੱਚ 85 % ਲਾਭਪਾਤਰੀਆਂ ਦੀ ਈ. ਕੇ. ਵਾਈ. ਸੀ. ਪੂਰੀ ਹੋ ਗਈ ਹੈ । ਜਦੋਂ ਕਿ 15 % ਲਾਭਪਾਤਰੀ ਜੋ ਰਹਿ ਗਏ ਹਨ । ਉਨ੍ਹਾਂ ਲਈ 31 ਮਾਰਚ 2025 ਤੱਕ ਦਾ ਸਮਾਂ ਦਿੱਤਾ ਗਿਆ ਹੈ । ਉਹ ਆਪਣੀ ਕੇਵਾਈਸੀ ਇਥੇ ਆ ਕੇ ਕਰਵਾ ਸਕਦੇ ਹਨ । ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਨੂੰ ਸਿੱਧਾ ਫਾਇਦਾ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ ।

ਕੈਂਪ ਦੌਰਾਨ ਆਏ ਲੋਕਾਂ ਨੇ ਸਰਕਾਰੀ ਯਤਨਾਂ ਦੀ ਪ੍ਰ ਸ਼ੰਸਾ ਕੀਤੀ

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਰਾਸ਼ਨ ਵਿਤਰਨ ਪ੍ਰਣਾਲੀ ਨੂੰ ਵਧੀਆ ਬਣਾਉਣ, ਕਰਪਸ਼ਨ ਖ਼ਤਮ ਕਰਨ ਅਤੇ ਲੋਕਾਂ ਨੂੰ ਆਸਾਨੀ ਨਾਲ ਰਾਸ਼ਨ ਉਪਲਬਧ ਕਰਵਾਉਣ ਵਾਸਤੇ ਕਈ ਢਾਂਚਾਗਤ ਸੁਧਾਰ ਕੀਤੇ ਜਾ ਰਹੇ ਹਨ । ਕੈਂਪ ਦੌਰਾਨ ਆਏ ਲੋਕਾਂ ਨੇ ਸਰਕਾਰੀ ਯਤਨਾਂ ਦੀ ਪ੍ਰ ਸ਼ੰਸਾ ਕੀਤੀ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਲਈ ਧੰਨਵਾਦ ਕੀਤਾ । ਇਸ ਮੌਕੇ ‘ਤੇ ਸੁਮਿਤ ਟਕੇਜਾ, ਅਮਨ ਬਾਂਸਲ ਤੇ ਸੰਜੇ ਕਪੂਰ ਸਮੇਤ ਕਈ ਸਥਾਨਕ ਆਗੂ ਤੇ ਕਾਰਕੁਨ ਵੀ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top