Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:11 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਫਰੀਡਮ ਫਾਈਟਰ ਪਰਿਵਾਰਾਂ ਨੇ ਸਰਕਾਰ ਨੂੰ ਘੇਰਿਆ

ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਫਰੀਡਮ ਫਾਈਟਰ ਪਰਿਵਾਰਾਂ ਨੇ ਸਰਕਾਰ ਨੂੰ ਘੇਰਿਆ

ਪਟਿਆਲਾ :  ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ।  ਇਕੱਤਰ ਹੋਏ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਲੋਂ ਮਹਾਨ ਦੇਸ਼ ਭਗਤਾਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਯਾਦ ਕੀਤਾ ਗਿਆ ਤੇ ਸਰਕਾਰ ਨੂੰ ਘੇਰਿਆ ਗਿਆ ।

ਸ਼ਹੀਦੀ ਦਿਹਾੜਾ ਇਤਿਹਾਸ ਦੇ ਅਹਿਮ ਪੰਨਿਆਂ ਵਿੱਚ ਦਰਜ਼ ਹੈ

ਇਸ ਮੌਕੇ ਜਾਣਕਾਰੀ ਦਿੰਦਿਆਂ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਦਿਹਾੜਾ ਇਤਿਹਾਸ ਦੇ ਅਹਿਮ ਪੰਨਿਆਂ ਵਿੱਚ ਦਰਜ਼ ਹੈ । ਸ਼ਹੀਦੇ ਆਜ਼ਮ ਭਗਤ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੱਜ ਦੇ ਵਿਸ਼ੇਸ਼ ਸ਼ਹੀਦੀ ਦਿਵਸ ਮੋਕੇ ਸਾਰੇ ਸੁਤੰਤਰਤਾ ਸੰਗਰਾਮੀ ਪਰਿਵਾਰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ । ਆਗੂਆਂ ਨੇ ਨੋਜਵਾਨ ਪੀੜੀ ਨੂੰ ਭਗਤ ਸਿੰਘ ਹੁਰਾਂ ਦੇ ਰਸਤਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ ।

ਪੰਜਾਬ ਸਰਕਾਰ ਕਿਸੇ ਵੀ ਰਾਜਨੀਤਿਕ ਸਟੇਜ ਤੇ ਆਜ਼ਾਦੀ ਘੁਲਾਟੀਆਂ ਦੇ ਨਾਂਅ ਦੀ ਵਰਤੋਂ ਨਾਂ ਕਰੇ

ਆਗੂਆਂ ਨੇ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਰਾਜਨੀਤਿਕ ਸਟੇਜ ਤੇ ਆਜ਼ਾਦੀ ਘੁਲਾਟੀਆਂ ਦੇ ਨਾਂਅ ਦੀ ਵਰਤੋਂ ਨਾਂ ਕਰੇ। ਸੂਬਾ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸਨਮਾਨ ਸਹੂਲਤਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਵੱਡੇ ਪੱਧਰ ਤੇ ਸੰਘਰਸ਼ ਉਲੀਕਿਆ ਜਾਵੇਗਾ । ਇਸ ਮੌਕੇ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਅਮਰਪ੍ਰੀਤ ਸਿੰਘ ਬੋਬੀ, ਰਾਜ ਕੁਮਾਰ ਡਕਾਲਾ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੋਰ ਸੋਹੀ, ਅਜੇ ਖੰਨਾ,ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ, ਗੁਰਜੰਟ ਸਿੰਘ, ਜਸਵੰਤ ਸਿੰਘ, ਕੁਨਾਲ ਮਲਹੋਤਰਾ ਆਦਿ ਸੁਤੰਤਰਤਾ ਸੰਗਰਾਮੀ ਪਰਿਵਾਰ ਮੋਜ਼ੂਦ ਸਨ ।

Advertisement
Advertisement
Advertisement
Advertisement
Scroll to Top