Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:51 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਪਲੇਸਮੈਂਟ ਕੈਂਪ ਲਗਾਇਆ

ਦੁਆਰਾ: Punjab Bani ਪ੍ਰਕਾਸ਼ਿਤ :Monday, 24 March, 2025, 05:37 PM

ਪਟਿਆਲਾ, 24 ਮਾਰਚ : ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਵੱਲੋਂ ਵੱਖ–ਵੱਖ ਮਲਟੀ–ਨੈਸ਼ਨਲ ਕੰਪਨੀਆਂ ਲਈ ਵਿਦਿਆਰਥੀਆਂ ਦੀ ਚੋਣ ਲਈ ਇੰਟਰਵਿਊ ਲਈ ਗਈ ।  ਪਲੇਸਮੈਂਟ ਕੈਂਪ ਦੀ ਸ਼ੁਰੂਆਤ ਪ੍ਰੀ–ਪਲੇਸਮੈਂਟ ਟਾਕ ਨਾਲ ਹੋਈ ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਦੇ ਨੁਮਾਇੰਦਿਆਂ ਵੱਲੋਂ ਵਿਦਿਆਰਥੀਆਂ ਨੂੰ ਕੰਪਨੀਆਂ ਬਾਰੇ ਜਾਣੂ ਕਰਵਾਇਆ ਗਿਆ, ਜੌਬ ਪ੍ਰੋਫਾਈਲ ਸਮਝਾਈ ਗਈ ਅਤੇ ਨੌਕਰੀ ਪ੍ਰਾਪਤ ਕਰਨ ਲਈ ਜ਼ਰੂਰੀ ਯੋਗਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਪਲੇਸਮੈਂਟ ਕੈਂਪ ਵਿੱਚ ਮੇਜ਼ਬਾਨ ਸੰਸਥਾ ਤੋਂ ਇਲਾਵਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ, ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਆਦਿ ਦੇ ਇੰਜੀਨੀਅਰਿੰਗ ਡਿਪਲੋਮਾ ਦੇ ਆਖਰੀ ਸਾਲ ਦੇ ਕੁੱਲ 88 ਵਿਦਿਆਰਥੀਆਂ ਨੇ ਹਿੱਸਾ ਲਿਆ ।  ਸੰਸਥਾ ਦੇ ਪ੍ਰਿੰਸੀਪਲ ਸ: ਜਗਦੇਵ ਸਿੰਘ ਕਾਲੇਕਾ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦਾ ਉਦੇਸ਼ ਸੰਸਥਾ ਵਿੱਚ ਪੜ੍ਹ ਰਹੇ ਸਭ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨਾ ਹੈ ।

ਸੰਸਥਾ ਦਾ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਤਨਦੇਹੀ ਨਾਲ ਮਿਹਨਤ ਕਰ ਰਿਹਾ ਹੈ

ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਸੰਸਥਾ ਦਾ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਤਨਦੇਹੀ ਨਾਲ ਮਿਹਨਤ ਕਰ ਰਿਹਾ ਹੈ ।  ਸੰਸਥਾ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਸੁਖਵਿੰਦਰ ਕੌਰ ਚੀਮਾ ਨੇ ਕਿਹਾ ਕਿ ਇਹ ਡਰਾਈਵ ਵਿਦਿਆਰਥੀਆਂ ਲਈ ਸਿਰਫ ਨੌਕਰੀ ਪ੍ਰਾਪਤ ਕਰਨ ਦਾ ਮੌਕਾ ਹੀ ਨਹੀਂ ਸੀ ਸਗੋਂ ਇੱਕ ਵਧੀਆ ਅਨੁਭਵ ਵੀ ਸੀ ਜੋ ਉਨ੍ਹਾਂ ਨੂੰ ਹੋਰ ਪੇਸ਼ੇਵਰ ਅਤੇ ਕਾਬਿਲ ਬਣਾਵੇਗਾ । ਅੰਤ ਵਿੱਚ ਸਹਾਇਕ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਧਰਮਿੰਦਰ ਸਿੰਘ ਚੀਮਾ ਨੇ ਵੈਸਟਰਨ ਰਿਕਰੂਟਮੈਂਟ ਗਰੁੱਪ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਹੋਰ ਪਲੇਸਮੈਂਟ ਡਰਾਈਵ ਕਰਵਾਉਣ ਲਈ ਯਤਨ ਕਰਦੇ ਰਹਿਣਗੇ ।



Scroll to Top