Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:49 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਨਿਯਮਤ ਸਿਹਤ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਨਿਯਮਤ ਸਿਹਤ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ

ਪਟਿਆਲਾ 24 ਮਾਰਚ :  ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਕਮਿਊਨਿਟੀ ਹੈਲਥ ਸੈਂਟਰ ਮਾਡਲ ਟਾਊਨ ਵਿਖੇ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ,ਜਿਸ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ.ਲਵਕੇਸ਼ ਕੁਮਾਰ ਅਤੇ ਗਾਇਨੀ ਦੀ ਮਾਹਿਰ ਡਾ. ਗਗਨਜੀਤ ਕੌਰ ਵਾਲੀਆ ਨੇ ਗਰਭਵਤੀ ਅੋਰਤਾਂ ਦੀ ਜਾਂਚ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਮਹੀਨੇ ਦੇ 9 ਅਤੇ 23 ਤਰੀਕ ਨੂੰ ਜਿਲ੍ਹਾ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ ।

ਕੈਂਪ ਵਿੱਚ ਸਾਰੀਆਂ ਗਰਭਵਤੀ ਔਰਤਾਂ ਦਾ ਵਿਸ਼ੇਸ਼ ਐਂਟੀਨੇਟਲ ਚੈੱਕਅਪ ਕਰਕੇ ਸਾਰੀਆਂ ਲੋੜੀਦੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ

ਕੈਂਪ ਵਿੱਚ ਸਾਰੀਆਂ ਗਰਭਵਤੀ ਔਰਤਾਂ ਦਾ ਵਿਸ਼ੇਸ਼ ਐਂਟੀਨੇਟਲ ਚੈੱਕਅਪ ਕਰਕੇ ਸਾਰੀਆਂ ਲੋੜੀਦੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਸਿਵਲ ਸਰਜਨ ਨੇ ਦੱਸਿਆ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਨੇਪਿਆਂ ਜਿਵੇਂ ਬਲੱਡ ਪ੍ਰੈਸ਼ਰ ਦਾ ਵਧਣਾ, ਖੂਨ ਦਾ ਘਟਨਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ, ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ ਅਤੇ ਜੱਚਾ ਬੱਚਾ ਤੰਦਰੁਸਤ ਰਹਿਣ, ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੇ ਚੈੱਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ. ਆਈ. ਵੀ ਟੈਸਟ, ਸ਼ੂਗਰ ਤੇ ਹੋਰ ਲੱਛਣਾਂ ਦੀ ਵੀ ਜਾਂਚ ਕੀਤੀ ਜਾਂਦੀ ਹੈ ।

ਗਰਭਵਰਤੀ ਔਰਤਾਂ ਨੂੰ ਦਿੱਤੀ ਜਾਂਦੀ ਹੈ ਸਿਹਤ ਸਿੱਖਿਆ ਵੀ

ਗਰਭਵਰਤੀ ਔਰਤਾਂ ਨੂੰ ਸਿਹਤ ਸਿੱਖਿਆ ਵੀ ਦਿੱਤੀ ਜਾਂਦੀ ਹੈ ਕਿ ਉਹ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਫਰੂਟ ਖਾਣ, ਆਈਓਡੀਨ ਯੁਕਤ ਨਮਕ ਦਾ ਇਸਤੇਮਾਲ ਕਰਨ, ਪਨੀਰ, ਅੰਡੇ, ਦਾਲਾਂ ਆਦਿ ਦੀ ਵਰਤੋਂ ਕਰਨ ਅਤੇ ਜੱਚਾ ਬੱਚਾ ਦੀ ਤੰਦਰੁਸਤੀ ਲਈ ਵਾਧੂ ਖੁਰਾਕ ਖਾਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ । ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਦੀ ਵੰਡ ਵੀ ਕੀਤੀ ਜਾਂਦੀ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਮੰਤਵ ਨੂੰ ਪੂਰਾ ਕੀਤਾ ਜਾ ਸਕੇ ।

Advertisement
Advertisement
Advertisement
Advertisement
Scroll to Top