Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:04 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ਦੇ ਕੰਮਾਂ ਨੂੰ ਹੋਰ ਬਿਹਤਰ ਬਣਾਉਣ ਹਿਤ ਕਮੇਟੀ ਗਠਿਤ

ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ਦੇ ਕੰਮਾਂ ਨੂੰ ਹੋਰ ਬਿਹਤਰ ਬਣਾਉਣ ਹਿਤ ਕਮੇਟੀ ਗਠਿਤ

ਪਟਿਆਲਾ, 24 ਮਾਰਚ :  ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆ ਸ਼ਾਖਾ ਦੇ ਕੰਮਾਂ ਨੂੰ ਹੋਰ ਬਿਹਤਰ ਬਣਾਉਣ ਹਿਤ ਕਮੇਟੀ ਗਠਿਤ ਕੀਤੀ ਹੈ।   ਇਸ ਦੀ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਅਥਾਰਿਟੀਜ਼ ਨੇ ਦੱਸਿਆ ਕਿ ਹਾਲ ਹੀ ਵਿੱਚ 21 ਮਾਰਚ ਨੂੰ ਹੋਈ ਸਿੰਡੀਕੇਟ ਮੀਟਿੰਗ ਦੌਰਾਨ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੇ ਕਾਰਜਾਂ ਬਾਰੇ ਚਰਚਾ ਹੋਈ ਸੀ। ਮੀਟਿੰਗ ਵਿੱਚ ਕੁੱਝ ਮੈਂਬਰ ਸਾਹਿਬਾਨ ਵੱਲੋਂ ਇਸ ਮਾਮਲੇ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਸਨ । ਇਸ ਮਾਮਲੇ ਬਾਰੇ ਗੱਲਬਾਤ  ਦੇ ਆਧਾਰ ਉੱਤੇ ਸਿੰਡੀਕੇਟ ਵੱਲੋਂ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ ।

ਕਮੇਟੀ ਕਰੇਗੀ ਪ੍ਰੀਖਿਆ ਸ਼ਾਖਾ ਦੇ ਵੱਖ-ਵੱਖ ਕੰਮਾਂ ਨੂੰ ਹੋਰ ਸੁਚਾਰੂ ਤਰੀਕੇ ਨਾਲ ਕਰਵਾਉਣ ਹਿਤ ਲੋੜੀਂਦੇ ਸੁਧਾਰ ਕਰਨ ਲਈ ਕੰਮ

ਯੂਨੀਵਰਸਿਟੀ ਅਥਾਰਿਟੀਜ਼ ਦੱਸਿਆ ਕਿ ਇਹ ਕਮੇਟੀ ਪ੍ਰੀਖਿਆ ਸ਼ਾਖਾ ਦੇ ਵੱਖ-ਵੱਖ ਕੰਮਾਂ ਨੂੰ ਹੋਰ ਸੁਚਾਰੂ ਤਰੀਕੇ ਨਾਲ ਕਰਵਾਉਣ ਹਿਤ ਲੋੜੀਂਦੇ ਸੁਧਾਰ ਕਰਨ ਲਈ ਕੰਮ ਕਰੇਗੀ। ਇਹ ਕਮੇਟੀ ਮੌਜੂਦਾ ਸਮੇਂ ਪ੍ਰੀਖਿਆ ਸ਼ਾਖਾ ਦੇ ਕੰਟਰੋਲਰ/ਐਡੀਸ਼ਨਲ ਕੰਟਰੋਲਰ/ਡਿਪਟੀ ਕੰਟਰੋਲਰ ਦੇ ਕੰਮਾਂ ਦੀ ਵੰਡ ਬਾਰੇ ਸਮੀਖਿਆ ਕਰ ਕੇ ਆਪਣੇ ਸੁਝਾਅ ਦੇਵੇਗੀ ।  ਯੂਨੀਵਰਸਿਟੀ ਅਥਾਰਿਟੀਜ਼ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਪ੍ਰੀਖਿਆ ਸ਼ਾਖਾ ਦੇ ਕਰਮਚਾਰੀ ਪੂਰੀ ਤਨਦੇਹੀ ਅਤੇ ਮਿਹਨਤ ਨਾਲ਼ ਯੂਨੀਵਰਸਿਟੀ ਨਿਯਮਾਂ ਮੁਤਾਬਕ ਆਪਣਾ ਕੰਮ ਕਰਦੇ ਹਨ। ਕੰਮ ਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਹੀ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ । ਨਾਲ਼ ਹੀ ਯੂਨੀਵਰਸਿਟੀ ਅਥਾਰਿਟੀਜ਼ ਨੇ ਇਹ ਵੀ ਕਿਹਾ ਕਿ ਜੇਕਰ ਪ੍ਰੀਖਿਆ ਸ਼ਾਖਾ ਨਾਲ਼ ਜੁੜੀਆਂ ਸੇਵਾਵਾਂ ਬਾਰੇ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਨੂੰ ਵੀ ਗੰਭੀਰਤਾ ਨਾਲ਼ ਲਿਆ ਜਾਵੇਗਾ ।
Advertisement
Advertisement
Advertisement
Advertisement
Scroll to Top