Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:44 pm

+91 90915 01313 , +91 90916 01313

punjabbanni@gmail.com
punjabbani@yahoo.com

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਸੰਗਰੂਰ, 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ. ਐਸ. ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ ਚੁਕਾਈ ਨੂੰ ਤੇਜ਼ ਕਰਨ ਲਈ ਪੰਜਾਬ ਲਈ ਸਪੈਸ਼ਲਾਂ ਵਧਾਉਣ ਦੀ ਮੰਗ ਰੱਖੀ । ਉਨ੍ਹਾਂ ਕਿਹਾ ਕਿ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ ।

2019-20 ਤੱਕ ਕਣਕ ਤੇ ਝੋਨੇ ਉੱਪਰ ਆੜ੍ਹਤੀਆਂ ਦਾ ਕਮਿਸ਼ਨ ਘੱਟੋ ਘੱਟ ਲਾਗਤ ਮੁੱਲ (ਐਮ. ਐਸ. ਪੀ.) ਦਾ ਢਾਈ ਫੀਸਦੀ ਨਿਰਧਾਰਤ ਸੀ

ਮੀਤ ਹੇਅਰ ਨੇ ਕਿਹਾ ਕਿ 2019-20 ਤੱਕ ਕਣਕ ਤੇ ਝੋਨੇ ਉੱਪਰ ਆੜ੍ਹਤੀਆਂ ਦਾ ਕਮਿਸ਼ਨ ਘੱਟੋ ਘੱਟ ਲਾਗਤ ਮੁੱਲ (ਐਮ. ਐਸ. ਪੀ.) ਦਾ ਢਾਈ ਫੀਸਦੀ ਨਿਰਧਾਰਤ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਨੂੰ ਬਦਲ ਕੇ 46 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ । ਉਦੋਂ ਤੋਂ ਇਹੋ ਦਰ ਚੱਲ ਰਹੀ ਹੈ ਜਦੋਂਕਿ ਮਹਿੰਗਾਈ ਹੋਰ ਵਧ ਗਈ ਪਰ ਕਮਿਸ਼ਨ ਜਿਉਂ ਦਾ ਤਿਉਂ ਰਿਹਾ ਜਿਸ ਕਾਰਨ ਪਿਛਲੇ ਸਮੇਂ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਕੀਤੀ ਗਈ ਜਿਸ ਦਾ ਸਿੱਧਾ ਅਸਰ ਪੰਜਾਬ ਵਿੱਚ ਫਸਲ ਦੀ ਖ਼ਰੀਦ ਉਪਰ ਪਿਆ । ਮੀਤ ਹੇਅਰ ਨੇ ਆੜ੍ਹਤੀਆਂ ਦੀ ਮੰਗ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਦਾ ਕਮਿਸ਼ਨ ਮੁੜ ਤੋਂ ਐਮ. ਐਸ. ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਮੰਗ ਰੱਖੀ । ਉਨ੍ਹਾਂ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਰੱਖੀ ।

ਰਾਈਸ ਮਿੱਲਰਾਂ ਦਾ ਮੁੱਦਾ ਵੀ ਉਠਾਉਂਦਿਆਂ ਪੰਜਾਬ ਲਈ ਸਪੈਸ਼ਲਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ

ਇਸ ਦੇ ਨਾਲ ਹੀ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਰਾਈਸ ਮਿੱਲਰਾਂ ਦਾ ਮੁੱਦਾ ਵੀ ਉਠਾਉਂਦਿਆਂ ਪੰਜਾਬ ਲਈ ਸਪੈਸ਼ਲਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਪਹਿਲਾਂ ਮਾਰਚ ਅਪਰੈਲ ਤੱਕ ਪੰਜਾਬ ਵਿੱਚੋਂ ਝੋਨੇ ਦੀ ਲਿਫਟਿੰਗ ਹੋ ਜਾਂਦੀ ਸੀ ਪਰ ਹੁਣ ਛੇ ਮਹੀਨੇ ਬੀਤ ਜਾਣ ਤੱਕ ਵੀ ਨਹੀਂ ਹੋ ਰਹੀ । ਇਸ ਨਾਲ ਜਿੱਥੇ ਭੰਡਾਰਨ ਦੀ ਸਮੱਸਿਆ ਹੋ ਰਹੀ ਹੈ ਉੱਥੇ ਦਾਣਾ ਟੁੱਟਣ ਨਾਲ ਕਰੋੜਾਂ ਦੀ ਫਸਲ ਦਾ ਵੀ ਨੁਕਸਾਨ ਹੁੰਦਾ ਹੈ। ਇਸ ਦਾ ਸਿੱਧਾ ਖ਼ਮਿਆਜ਼ਾ ਸ਼ੈਲਰ ਮਾਲਕਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਇਸੇ ਕਾਰਨ ਸੈਂਕੜੇ ਸ਼ੈਲਰ ਬੰਦ ਹੋ ਰਹੇ ਹਨ।

Advertisement
Advertisement
Advertisement
Advertisement
Scroll to Top