Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:42 am

+91 90915 01313 , +91 90916 01313

punjabbanni@gmail.com
punjabbani@yahoo.com

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਅਤੇ ਉਨ੍ਹਾਂ ਸਾਥ ਦੇਣ ਵਾਲਿਆਂ ਖਿਲਾਫ ਪਿੰਡ ਚਪੜ ਦੀ ਪੰਚਾਇਤ ਨੇ ਪਾਇਆ ਮਤਾ 

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਅਤੇ ਉਨ੍ਹਾਂ ਸਾਥ ਦੇਣ ਵਾਲਿਆਂ ਖਿਲਾਫ ਪਿੰਡ ਚਪੜ ਦੀ ਪੰਚਾਇਤ ਨੇ ਪਾਇਆ ਮਤਾ 

ਘਨੌਰ, 4 ਅਪ੍ਰੈਲ : ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ੇ ਵਿਰੁੱਧ” ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਚਪੜ ਦੀ ਗ੍ਰਾਮ ਪੰਚਾਇਤ ਵੱਲੋਂ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨਾਲ ਸਰਪੰਚ ਹਰਪ੍ਰੀਤ ਸਿੰਘ ਅਤੇ ਆਪ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਟਮਾਟਰ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ, ਜਿਸ ਵਿਚ ਸਾਰਿਆਂ ਦੀ ਸਹਿਮਤੀ ਨਾਲ ਪੰਚਾਇਤ ਵੱਲੋਂ ਇੱਕ ਮਤਾ ਪਾਇਆ ਗਿਆ ਕਿ ਜੇਕਰ ਪਿੰਡ ਦਾ ਕੋਈ ਵਿਅਕਤੀ ਨਸ਼ਾ ਵੇਚਦਾ ਫੜਿਆ ਗਿਆ ਜਾਂ ਪਿੰਡ ਦੇ ਵਿਅਕਤੀ ਦਾ ਕਿਸੇ ਵੀ ਚੋਰੀ ਵਿੱਚ ਨਾਮ ਸ਼ਾਮਲ ਹੋਇਆ ਤਾਂ ਪੰਚਾਇਤ ਉਸ ਵਿਅਕਤੀ ਦਾ ਸਾਥ ਨਹੀਂ ਦੇਵੇਗੀ ਅਤੇ ਪੰਚਾਇਤ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵਿਚ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਕਰੇਗੀ । ਉਨ੍ਹਾਂ ਮਤੇ ‘ਚ ਲਿਖਿਆ ਕਿ ਜੇਕਰ ਪਿੰਡ ਦਾ ਕੋਈ ਮੋਹਤਬਰ ਵਿਅਕਤੀ, ਸਰਪੰਚ, ਪੰਚਾਇਤ ਮੈਂਬਰ, ਨੰਬਰਦਾਰ ਉਸ ਨਸ਼ੇੜੀ ਜਾਂ ਚੋਰ ਵਿਅਕਤੀ ਦਾ ਸਾਥ ਦਿੰਦਾ ਹੈ ਜਾਂ ਉਸ ਦੀ ਜ਼ਮਾਨਤ ਕਰਵਾਉਂਦਾ ਹੈ ਤਾਂ ਉਸ ਵਿਅਕਤੀ ਦਾ ਪਿੰਡ ਵਿੱਚ ਬਾਈਕਾਟ ਕੀਤਾ ਜਾਵੇਗਾ ।

ਪਿੰਡ ਚਪੜ ਦੀ ਪੰਚਾਇਤ ਨੇ ਪਾਇਆ ਮਤਾ ਨਸ਼ਾ ਵੇਚਣ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਦਾ ਕੀਤਾ ਜਾਵੇਗਾ ਪਿੰਡ ‘ਚ ਬਾਈਕਾਟ 

ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਸਰਕਾਰੀ ਥਾਵਾਂ ਜਿਵੇਂ ਸਕੂਲ, ਗਰਾਉਂਡ, ਡਿਸਪੈਂਸਰੀ, ਸੁਸਾਇਟੀ, ਸੁਵਿਧਾ ਕੇਂਦਰ, ਧਰਮਸ਼ਾਲਾ, ਬੱਸ ਸਟੈਂਡ ਆਦਿ ਥਾਵਾਂ ਤੇ ਕੋਈ ਵੀ ਨਸ਼ਾ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਪਿੰਡ ਵਿੱਚ ਕਿਸੇ ਮੈਡੀਕਲ ਸਟੋਰ ਵਿਚ ਜਾਂ ਪਿੰਡ ‘ਚੋਂ ਬਾਹਰ ਜਾ ਕੇ ਨਸ਼ਾ ਵੇਚਦਾ ਜਾਂ ਮੈਡੀਕਲ ਸਟੋਰ ਵਿਚ ਨਸ਼ਾ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ । ਪਿੰਡ ਚਪੜ ਦੀ ਪੰਚਾਇਤ ਵੱਲੋਂ ਨਸ਼ਿਆਂ ਵਿਰੁੱਧ ਪਾਏ ਗਏ ਮਤਿਆਂ ਦੀ ਕਾਰਵਾਈ ਨੂੰ ਤਰੁੰਤ ਅਮਲ ਵਿੱਚ ਲਿਆਂਦਾ ਜਾਵੇਗਾ । ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ, ਪੰਚ ਲਖਵਿੰਦਰ ਸਿੰਘ, ਪੰਚ ਜਸਵਿੰਦਰ ਸਿੰਘ, ਪੰਚ ਅਸ਼ਵਨੀ ਸ਼ਰਮਾ, ਪੰਚ ਹਰਿੰਦਰ ਸਿੰਘ, ਪੰਚ ਸਾਹਿਬ ਸਿੰਘ, ਪੰਚ ਸੁਰਿੰਦਰ ਸਿੰਘ, ਪੰਚ ਦੀਦਾਰ ਸਿੰਘ, ਪੰਚ ਸੰਜੀਵ, ਪੰਚ ਗੁਰਸੇਵਕ ਸਿੰਘ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਚਪੜ ਸਮੇਤ ਹੋਰ ਵੀ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top