ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮਿਸ਼ਨ ਬਣਿਆਂ

ਚੰਡੀਗੜ੍ਹ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਵਿੱਚ ਲੰਘੇ ਕੇ ਗਈਆਂ ਨਗਰ ਨਿਗਮ, ਕੌਂਸਲ ਤੇ ਨਗਰ ਪੰਚਾਇਤ ਚੋਣਾਂ ਵਿੱਚ ਕਥਿਤ ਧੱਕੇਸ਼ਾਹੀ ਤੇ ਹੋਰ ਗੜਬੜੀਆਂ ਦੇ ਦੋਸ਼ਾਂ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮਿਸ਼ਨ ਬਣਾ ਦਿੱਤਾ ਹੈ ।
ਹਾਈਕੋਰਟ ਤੇ ਨਾ ਹੀ ਸੁਪਰੀਮ ਕੋਰਟ ਕਮਿਸ਼ਨ ਬਨਾਉਣਾ ਬੇਹਤਰ ਹੋਵੇਗਾ
ਦੱਸਣਯੋਗ ਹੈ ਕਿ ਪਟਿਆਲਾ ਵਿੱਚ ਹੋਈਆਂ ਚੋਣਾਂ ਦੌਰਾਨ ਪੁਲਸ ਤੇ ਸਰਕਾਰੀ ਅਮਲੇ ਦੀ ਮੌਜੂਦਗੀ ਵਿੱਚ ਵਿਰੋਧੀ ਉਮੀਦਵਾਰਾਂ ਨੂੰ ਨਾਮਜਦਗੀਆਂ ਤੋਂ ਰੋਕਣ ਦਾ ਦੋਸ਼ ਲਗਾਉਂਦੀ ਘਟਨਾ ਤੇ ਹੋਰ ਥਾਵਾਂ `ਤੇ ਗੜਬੜੀਆਂ ਸਬੰਧੀ ਹਾਈਕੋਰਟ ਤੋਂ ਰਾਹਤ ਨਾ ਮਿਲਣ `ਤੇ ਤਿੰਨ ਫੈਸਲਿਆਂ ਵਿਰੁੱਧ ਦਾਖਲ ਐਸ. ਐਸ. ਪੀਜ. ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਜਸਟਿਸ ਸੂਰੀਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਹੈ ਕਿ ਇਨ੍ਹਾਂ ਘਟਨਾਵਾਂ ਤੇ ਦੋਸ਼ਾਂ ਦੀ ਜਾਂਚ ਨਾ ਹੀ ਹਾਈਕੋਰਟ ਤੇ ਨਾ ਹੀ ਸੁਪਰੀਮ ਕੋਰਟ ਕਰ ਸਕਦੀ ਹੈ, ਲਿਹਾਜਾ ਇਸ ਦੀ ਜਾਂਚ ਲਈ ਕਮਿਸ਼ਨ ਬਨਾਉਣਾ ਬੇਹਤਰ ਹੋਵੇਗਾ ।
ਪੰਜਾਬ ਸਰਕਾਰ ਅਤੇ ਪਟੀਸ਼ਨਰਾਂ ਦੀ ਸਹਿਮਤੀ ਨਾਲ ਕਮਿਸ਼ਨ ਬਣਾ ਦਿੱਤਾ ਗਿਆ ਹੈ ਕਮਿਸ਼ਨ
ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਅਤੇ ਪਟੀਸ਼ਨਰਾਂ ਦੀ ਸਹਿਮਤੀ ਨਾਲ ਕਮਿਸ਼ਨ ਬਣਾ ਦਿੱਤਾ ਗਿਆ ਹੈ ਤੇ ਕਮਿਸ਼ਨ ਨੂੰ ਸਾਰੇ ਤੱਥਾਂ ਦੀ ਜਾਂਚ ਉਪਰੰਤ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।
