Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਚੌਂਕੀ `ਚ ਜ਼ੋਰਦਾਰ ਧਮਾਕਾ

ਪੁਲਸ ਚੌਂਕੀ `ਚ ਜ਼ੋਰਦਾਰ ਧਮਾਕਾ

ਪਾਤੜਾਂ, (ਪਟਿਆਲਾ) : ਜਿ਼ਲਾ ਪਟਿਆਲਾ ਅਧੀਨ ਆਉਂਦੀ ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਬਾਦਸ਼ਾਹਪੁਰ ਦੀ ਪੁਲਸ ਚੌਂਕੀ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਣ ਦੀ ਘਟਨਾ ਵਾਪਰਨ ਦਾ ਸਮਾਚਾਰ ਮਿਲਿਆ । ਧਮਾਕੇ ਦੀ ਆਵਾਜ਼ ਇੰਨੀ ਜ਼ਿਆਦਾ ਸੀ ਕਿ ਪੁਲਸ ਚੌਂਕੀ ਨਾਲ ਲੱਗਦੇ ਕੋ-ਆਪ੍ਰੇਟਿਵ ਸੁਸਾਇਟੀ ਦੇ ਦਫਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ । ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਸ ਅਧਿਕਾਰੀ ਮੌਕੇ `ਤੇ ਪਹੁੰਚ ਗਏ ।

ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਕੀਤਾ ਗ੍ਰਨੇਡ ਹਮਲੇ ਦੀ ਸੰਭਾਵਨਾ ਤੋਂ ਇਨਕਾਰ

ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਅਤੇ ਐਸ. ਪੀ. (ਡੀ) ਯੋਗੇਸ਼ ਸ਼ਰਮਾ ਨੇ ਖੁਦ ਮੌਕੇ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਹਾਲਾਂਕਿ ਹੁਣ ਤੱਕ ਪੁਲਸ ਨੂੰ ਧਮਾਕੇ ਦੇ ਕਾਰਨਾਂ ਸਬੰਧੀ ਕੋਈ ਠੋਸ ਸੁਰਾਗ ਨਹੀਂ ਮਿਲਿਆ । ਮੁੱਢਲੀ ਜਾਂਚ ਦੌਰਾਨ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਗ੍ਰਨੇਡ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਅਸਲ ਤੱਥ ਸਾਹਮਣੇ ਲਿਆਂਦੇ ਜਾਣਗੇ ।

Advertisement
Advertisement
Advertisement
Advertisement
Scroll to Top