Breaking News ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 01 April, 2025, 07:56 PM

ਸੰਗਰੂਰ, 1 ਅਪ੍ਰੈਲ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਅਚਨਚੇਤ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਲਈ ਮਾਰਕਿਟ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ । ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ ਤੁਰੰਤ ਅਦਾਇਗੀ ਲਈ ਵਚਨਬੱਧ ਹੈ, ਜਿਸ ਲਈ ਸੀ. ਸੀ. ਐਲ. ਪਹਿਲਾਂ ਹੀ ਨਵਿਆਈ ਜਾ ਚੁੱਕੀ ਹੈ ।v

ਪੰਜਾਬ ਸਰਕਾਰ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਫਸਲ ਦੀ ਤੁਰੰਤ ਅਦਾਇਗੀ ਲਈ ਵਚਨਬੱਧ : ਵਿਧਾਇਕ ਭਰਾਜ

ਵਿਧਾਇਕ ਭਰਾਜ ਨੇ ਕਿਹਾ ਕਿ ਹਾਲੇ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ ਪਰ ਫਿਰ ਵੀ ਉਹ ਰੋਜ਼ਾਨਾ ਦੇ ਆਧਾਰ ’ਤੇ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ ਅਤੇ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਦਾਇਤਾਂ ਦੇ ਰਹੇ ਹਨ । ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੰਡੀ ਅਧਿਕਾਰੀਆਂ ਨੂੰ ਸਾਫ਼ ਸਫਾਈ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਬੈਠਣ ਵਿਵਸਥਾ ਦਾ ਨਿਰੰਤਰ ਧਿਆਨ ਰੱਖਣ ਅਤੇ ਜੇਕਰ ਕਿਸੇ ਵਰਗ ਨੂੰ ਕੋਈ ਦਿੱਕਤ ਆ ਰਹੀ ਹੋਵੇ ਤਾਂ ਉਸ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਸਬੰਧਤ ਉਪ ਮੰਡਲ ਮੈਜਿਸਟਰੇਟ ਨੂੰ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ । ਇਸ ਮੌਕੇ ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।