Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:49 am

+91 90915 01313 , +91 90916 01313

punjabbanni@gmail.com
punjabbani@yahoo.com

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ

ਪਟਿਆਲਾ, 2 ਅਪ੍ਰੈਲ : ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅੱਜ ਜਾਂਚ ਨੂੰ ਵਿਧੀਵਤ ਢੰਗ ਨਾਲ ਹੋਰ ਅੱਗੇ ਵਧਾਉਂਦਿਆਂ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਜਿਨ੍ਹਾਂ ਦੇ ਥਾਣਾ ਖੇਤਰ ’ਚ ਇਹ ਘਟਨਾ ਵਾਪਰੀ ਉਨ੍ਹਾਂ ਦੇ ਬਿਆਨ ਅੱਜ ਇਥੇ ਸਰਕਟ ਹਾਊਸ ਵਿਖੇ ਕਲਮਬੱਧ ਕੀਤੇ ਗਏ ।

ਏ. ਡੀ. ਜੀ. ਪੀ. ਏ. ਐਸ. ਰਾਏ ਦੀ ਅਗਵਾਈ ਹੇਠ ਸਿਟ ਨੇ ਛੇ ਪੁਲਿਸ ਮੁਲਾਜ਼ਮਾਂ ਦੇ ਬਿਆਨ ਕਲਮਬੱਧ ਕੀਤੇ

ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ. ਡੀ. ਜੀ. ਪੀ. ਸ. ਏ. ਐਸ. ਰਾਏ ਦੇ ਨਾਲ ਸਿਟ ਮੈਂਬਰ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ, ਐਸ. ਪੀ. ਐਸ. ਏ. ਐਸ. ਨਗਰ ਮਨਪ੍ਰੀਤ ਸਿੰਘ ਅਤੇ ਡੀ. ਐਸ. ਪੀ. ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਵੱਲੋਂ ਕਰੀਬ ਤਿੰਨ ਘੰਟੇ ਤੱਕ ਕੇਸ ਨਾਲ ਸਬੰਧਤ ਮੁਲਾਜ਼ਮਾਂ ਦੇ ਬਿਆਨ ਦਰਜ਼ ਕੀਤੇ ਗਏ । ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਏ. ਡੀ. ਜੀ. ਪੀ. ਸ. ਏ. ਐਸ. ਰਾਏ ਨੇ ਦੱਸਿਆ ਕਿ ਸਿਟ ਵੱਲੋਂ 31 ਮਾਰਚ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਦਸਤਾਵੇਜ਼ੀ ਸਬੂਤ ਇਕੱਠੇ ਕੀਤੇ ਗਏ ਸਨ, ਜਿਨ੍ਹਾਂ ਨੂੰ ਬੀਤੇ ਦਿਨ ਭਾਰਤ ਸਰਕਾਰ ਦੀ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਜਮ੍ਹਾਂ ਕਰਵਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਅੱਜ ਸਿਟ ਦੀ ਮੀਟਿੰਗ ਦੌਰਾਨ ਇਸ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਦੇ ਬਿਆਨ ਕਲਮਬੱਧ ਕੀਤੇ ਗਏ ਹਨ ਤੇ ਇਸ ਨਾਲ ਹੁਣ ਸਿਟ ਕੋਲ ਬਿਆਨ ਤੇ ਦਸਤਾਵੇਜ਼ੀ ਸਬੂਤ ਹੋਣ ਨਾਲ ਜਾਂਚ ਵਿਧੀਵਤ ਢੰਗ ਨਾਲ ਸ਼ੁਰੂ ਹੋ ਗਈ ਹੈ ।

ਦਸਤਾਵੇਜ਼ੀ ਸਬੂਤ ਜਾਂਚ ਲਈ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ’ਚ ਜਮ੍ਹਾਂ ਕਰਵਾਏ : ਏ.ਐਸ.ਰਾਏ

ਉਨ੍ਹਾਂ ਕਿਹਾ ਕਿ ਹੁਣ ਸਿਟ ਵੱਲੋਂ ਬਹੁਤ ਜਲਦ ਕੇਸ ਨੂੰ ਨਤੀਜੇ ਤੱਕ ਪਹੁੰਚਾਇਆ ਜਾਵੇਗਾ । ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਏ. ਐਸ. ਰਾਏ ਨੇ ਕਿਹਾ ਕਿ 31 ਮਾਰਚ ਨੂੰ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਸੂਚਨਾ ਦੇਣ ਲਈ ਫ਼ੋਨ ਨੰਬਰ 75083 00342 ਜਾਰੀ ਕੀਤਾ ਗਿਆ ਸੀ, ਜਿਸ ’ਤੇ 30 ਦੇ ਕਰੀਬ ਕਾਲਾਂ ਆਈਆਂ ਹਨ, ਪਰ ਉਨ੍ਹਾਂ ਕਾਲਾਂ ਰਾਹੀਂ ਕਿਸੇ ਨੇ ਵੀ ਸਬੂਤ ਪੇਸ਼ ਨਹੀਂ ਕੀਤਾ ਸਗੋਂ ਆਪਣੇ ਵਿਚਾਰ ਪੇਸ਼ ਕੀਤੇ ਹਨ ।

ਕਿਹਾ, ਸਿਟ ਵੱਲੋਂ ਜਾਰੀ ਕੀਤੇ ਫ਼ੋਨ ਨੰਬਰ ’ਤੇ 30 ਦੇ ਕਰੀਬ ਕਾਲਾਂ ਆਈਆਂ

ਉਨ੍ਹਾਂ ਕਿਹਾ ਕਿ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਹੋਰਨਾਂ ਨੂੰ ਵੀ ਪੁੱਛਗਿੱਛ ਲਈ ਵੀ ਬੁਲਾਇਆ ਜਾਵੇਗਾ । ਏ. ਐਸ. ਰਾਏ ਨੇ ਦੱਸਿਆ ਕਿ ਸਿਟ ਵੱਲੋਂ ਘਟਨਾ ਦੀ ਟਾਈਮ ਲਾਈਨ ਬਣਾਈ ਗਈ ਹੈ ਤੇ ਜਿਥੇ-ਜਿਥੇ ਫਰਕ ਪਾਇਆ ਗਿਆ ਹੈ, ਉਨ੍ਹਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ।

ਸਿਟ ਵੱਲੋਂ ਕਰਨਲ ਬਾਠ ਕੁੱਟਮਾਰ ਮਾਮਲੇ ਨੂੰ ਜਲਦ ਨਤੀਜੇ ਤੱਕ ਪਹੁੰਚਾਇਆ ਜਾਵੇਗਾ : ਏ. ਡੀ. ਜੀ. ਪੀ.

ਇੱਕ ਸਵਾਲ ਦੇ ਜਵਾਬ ਵਿੱਚ ਏ. ਡੀ. ਜੀ. ਪੀ. ਰਾਏ ਨੇ ਕਿਹਾ ਕਿ ਕਰਨਲ ਬਾਠ ਵੱਲੋਂ ਦਰਜ ਕਰਵਾਏ ਐਫ. ਆਈ. ਆਰ. ਵਿਚਲੇ ਬਿਆਨਾਂ ਨੂੰ ਵੀ ਵਾਚਿਆ ਜਾ ਰਿਹਾ ਹੈ ਅਤੇ ਜੇਕਰ ਕਰਨਲ ਬਾਠ ਵੱਲੋਂ ਇਸ ਸਬੰਧੀ ਹੋਰ ਕੋਈ ਬਿਆਨ ਜਾਂ ਨੁਕਤਾ ਸਾਂਝਾ ਕਰਨਾ ਹੈ ਤਾਂ ਉਹ ਕਦੇ ਵੀ ਸਿਟ ਕੋਲ ਆਪਣਾ ਪੱਖ ਪੇਸ਼ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top