Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ

ਦੁਆਰਾ: Punjab Bani ਪ੍ਰਕਾਸ਼ਿਤ :Monday, 31 July, 2023, 08:20 PM

ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ
ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ
ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਦੇਸ਼ਭਗਤ ਸਿੱਖ ਕੌਮ ਲਈ ਕਸ਼ਮੀਰ ਵਾਦੀ ਅਤੇ ਜੰਮੂ ਸੂਬੇ ਵਿਚ ਉਸੇ ਤਰੀਕੇ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ ਜਿਵੇਂ ਕਸ਼ਮੀਰੀ ਪੰਡਤਾਂ ਵਾਸਤੇ ਰੱਖੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਪਹਿਲੇ ਜੰਮੂ-ਕਸ਼ਮੀਰ ਸੂਬੇ ਵਿਚ ਵਾਦੀ ਵਿਚ ਸਿੱਖਾਂ ਨਾਲ ਉਹੀ ਵਤੀਰਾ ਹੋਇਆ ਜੋ ਨਾਲ ਦੀਆਂ ਘੱਟ ਗਿਣਤੀ ਕੌਮਾਂ ਨਾਲ ਹੋਇਆ। ਅਜਿਹੇ ਵਿਚ ਉਹਨਾਂ ਨੂੰ ਵੀ ਹੋਰਨਾਂ ਦੇ ਬਰਾਬਰ ਹੱਕ ਮਿਲਣਾ ਚਾਹੀਦਾ ਹੈ ਤੇ ਬਰਾਬਰ ਗਿਣਿਆ ਜਾਣਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਆਖਿਆ ਕਿ ਮਕਬੂਜ਼ਾ ਕਸ਼ਮੀਰ ਵਾਸਤੇ ਰੱਖੀਆਂ 8 ਸੀਟਾਂ ਬਹਾਲ ਕੀਤੀਆਂ ਜਾਣ ਅਤੇ ਮਕਬੂਜ਼ਾ ਕਸ਼ਮੀਰ ਤੋਂ ਉਜੜ ਕੇ ਆਏ ਤੇ ਹੁਣ ਜੰਮੂ-ਕਸ਼ਮੀਰ ਵਿਚ ਰਹਿ ਰਹੇ ਲੋਕਾਂ ਵਾਸਤੇ ਰਾਖਵੀਂਆਂ ਕੀਤੀਆਂ ਜਾਣ।
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਲਿਖੇ ਪੱਤਰਾਂ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸਿੱਖ ਕੌਮ ਖਾਸ ਤੌਰ ’ਤੇ ਜੰਮੂ-ਕਸ਼ਮੀਰ ਤੋ਼ ਸਿੱਖਾਂ ਨੇ ਹੋਰ ਮੁੱਦਿਆਂ ਦੇ ਨਾਲ-ਨਾਲ ਇਹ ਮੰਗਾਂ ਜੰਮੂ-ਕਸ਼ਮੀਰ ਸੂਬੇ ਦੇ ਸਿੱਖ ਆਗੂਆਂ ਰਾਹੀਂ ਵਾਰ ਵਾਰ ਚੁੱਕੀਆਂ ਹਨ। ਉਹਨਾਂ ਕਿਹਾ ਕਿ 1947 ਤੋਂ ਘੱਟ ਗਿਣਤੀ ਸਿੱਖ ਕੌਮ ਦੇ ਮੈਂਬਰ ਜੰਮੂ-ਕਸ਼ਮੀਰ ਵਿਚ ਰਹਿ ਰਹੇ ਹਨ ਤੇ ਉਹਨਾਂ ਨੇ ਵੀ ਉਹੀ ਮੁਸ਼ਕਿਲਾਂ ਤੇ ਤਸ਼ੱਦਦ ਝੱਲਿਆ ਹੈ ਜੋ ਕਸ਼ਮੀਰੀ ਪੰਡਤਾਂ ਨੇ ਝੱਲਿਆ। ਸਿੱਖ ਕੌਮ ਸਿਰਫ ਇਹ ਚਾਹੁੰਦੀ ਹੈ ਕਿ ਉਹਨਾਂ ਨੂੰ ਵੀ ਕਸ਼ਮੀਰੀ ਪੰਡਤਾਂ ਦੇ ਬਰਾਬਰ ਗਿਣਿਆ ਜਾਵੇ।
ਸਰਦਾਰ ਬਾਦਲ ਨੇ ਕਸ਼ਮੀਰੀ ਪੰਡਤਾਂ ਨੂੰ ਦੋ ਸੀਟਾਂ ਦੇਣ ਦੇ ਕਦਮ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਨਾਲ ਉਜੜ ਕੇ ਆਏ ਲੋਕਾਂ ਨੂੰ ਕੌਮੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਜਿਸ ਭਾਵਨਾ ਨਾਲ ਕਸ਼ਮੀਰੀ ਪੰਡਤਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ, ਉਹੀ ਭਾਵਨਾ ਸਿੱਖ ਕੌਮ ’ਤੇ ਲਾਗੂ ਕੀਤੀ ਜਾਵੇ ਕਿਉਂਕਿ ਸਾਰੀਆਂ ਮੁਸ਼ਕਿਲਾਂ ਦੇ ਬਾਵਜੂਦ 3.5 ਲੱਖ ਉਜੜ ਕੇ ਆਏ ਸਿੱਖ ਸੂਬੇ ਵਿਚ ਰਹਿ ਰਹੇ ਹਨ।
ਉਹਨਾਂ ਕਿਹਾ ਕਿ ਜੇਕਰ ਸਿੱਖ ਕੌਮ ਦੀ ਇਹ ਵਾਜਬ ਮੰਗ ਉਸੇ ਭਾਵਨਾ ਨਾਲ ਪ੍ਰਵਾਨ ਨਹੀਂ ਕੀਤੀ ਜਾਂਦੀ ਜਿਵੇਂ ਕਸ਼ਮੀਰੀ ਪੰਡਤਾਂ ਲਈ ਕੀਤੀ ਗਈ ਹੈ ਤਾਂ ਦੇਸ਼ ਭਗਤ ਸਿੱਖ ਕੌਮ ਸਮਝੇਗੀ ਕਿ ਉਸ ਨਾਲ ਬਹੁਤ ਵੱਡਾ ਵਿਤਕਰਾ ਹੋ ਰਿਹਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਿੱਖ ਹਮੇਸ਼ਾ ਪਾਕਿਸਤਾਨੀ ਫੌਜ ਅਤੇ ਸਰਹੱਦ ਤੋਂ ਆਉਂਦੇ ਘੁਸਪੈਠੀਆਂ ਖਿਲਾਫ ਡੱਟ ਕੇ ਲੜੇ ਹਨ ਤੇ ਕਸ਼ਮੀਰ ਦੇ ਨਾਲ-ਨਾਲ ਦੇਸ਼ ਦੀ ਖੇਤਰੀ ਅਖੰਡਤਾਂ ਦੀ ਵਿਦੇਸ਼ੀ ਹਮਲਿਆਂ ਤੋਂ ਲੰਬੇ ਸਮੇਂ ਤੋਂ ਰਾਖੀ ਕੀਤੀ ਹੈ। ਜਦੋਂ ਅਤਿਵਾਦ ਸਿਖ਼ਰ ’ਤੇ ਸੀ, ਉਸ ਵੇਲੇ ਵੀ ਜੰਮੂ-ਕਸ਼ਮੀਰ ਦੇ ਸਿੱਖ ਘਰ ਛੱਡ ਕੇ ਨਹੀਂ ਭੱਜੇ। ਉਲਟਾ ਉਹਨਾਂ ਨੂੰ ਆਪਣੀ ਦੇਸ਼ਭਗਤੀ ਦਾ ਭਾਰੀ ਮੁੱਲ ਮਾਰਨਾ ਪਿਆ ਤੇ ਚਿੱਟੀਸਿੰਘਪੁਰਾ ਦੇ 36 ਲੋਕਾਂ ਸਮੇਤ 200 ਲੋਕਾਂ ਦੀਆਂ ਜਾਨਾਂ ਗਈਆਂ।