Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼

ਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼

ਚੰਡੀਗੜ੍ਹ, 14 ਅਪ੍ਰੈਲ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਦੁਪਹਿਰ 12 ਵਜੇ ਪੇਸ਼ ਨਾ ਹੋਣ ਦੇ ਚਲਦਿਆਂ ਮੰਗਲਵਾਰ 15 ਅਪੈ੍ਰਲ ਨੂੰ ਦੁਪਹਿਰ 2 ਵਜੇ ਜਾਂਚ ਵਿਚ ਸ਼ਾਮਲ ਹੋਇਆ ਜਾਵੇਗਾ। ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਪੇਸ਼ ਹੋਇਆ ਜਾਣਾ ਸੀ ਪਰ ਨਾ ਹੋ ਸਕਣ ਦੇ ਚਲਦਿਆਂ ਹੁਣ 15 ਨੂੰ ਪੁਲਸ ਕੋਲ ਪੇਸ਼ ਹੋਇਆ ਜਾਵੇਗਾ।ਪ੍ਰਾਪਤ ਜਾਣਕਾਰੀ ਅਨੁਸਾਰ ਬਾਜਵਾ ਦੇ ਵਕੀਲ ਪ੍ਰਦੀਪ ਵਿਰਕ ਨੇ ਕਿਹਾ ਕਿ ਮੇਰੇ ਵੱਲੋਂ ਅੱਜ ਫੇਜ਼ 7 ਸਥਿਤ ਸਾਈਬਰ ਪੁਲਸ ਸਟੇਸ਼ਨ ਪਹੁੰਚ ਕੀਤੀ ਗਈ ਅਤੇ ਪੁਲਸ ਅਧਿਕਾਰੀਆਂ ਨੁੰ ਭਰੋਸਾ ਦਿਵਾਇਆ ਕਿ ਬਾਜਵਾ ਕੱਲ੍ਹ (ਮੰਗਲਵਾਰ) ਦੁਪਹਿਰ 2 ਵਜੇ ਜਾਂਚ ਵਿੱਚ ਸ਼ਾਮਲ ਹੋਣਗੇ ।

ਕੱਲ੍ਹ ਦੇਰ ਸ਼ਾਮ ਬਾਜਵਾ ਖਿਲਾਫ਼ ਦਰਜ ਕੀਤੀ ਗਈ ਸੀ ਇੱਕ ਐਫ. ਆਈ. ਆਰ. 

ਜ਼ਿਕਰਯੋਗ ਹੈ ਕਿ ਕੱਲ੍ਹ ਦੇਰ ਸ਼ਾਮ ਬਾਜਵਾ ਖਿਲਾਫ਼ ਇੱਕ ਐਫ. ਆਈ. ਆਰ. ਦਰਜ ਕੀਤੀ ਗਈ ਸੀ ਜਦੋਂ ਉਸਨੇ ਸਨਸਨੀਖੇਜ਼ ਖੁਲਾਸਾ ਕੀਤਾ ਸੀ ਕਿ 50 ਗ੍ਰਨੇਡ ਪੰਜਾਬ ਵਿੱਚ ਆਏ ਹਨ, ਜਿਨ੍ਹਾਂ ਵਿੱਚੋਂ 18 ਫਟ ਗਏ ਹਨ ਅਤੇ 32 ਅਜੇ ਫਟਣੇ ਬਾਕੀ ਹਨ । ਉਸਨੇ ਖਦਸ਼ਾ ਜਤਾਇਆ ਸੀ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਇਨ੍ਹਾਂ 32 ਗ੍ਰਨੇਡਾਂ ਦਾ ਨਿਸ਼ਾਨਾ ਕੌਣ ਹੋਵੇਗਾ । ਬਾਜਵਾ ਦੇ ਬਿਆਨ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਖੁਫੀਆ ਅਧਿਕਾਰੀ ਏ. ਆਈ. ਜੀ. ਰਵਜੋਤ ਕੌਰ ਧਾਲੀਵਾਲ ਅਤੇ ਐਸ. ਪੀ. ਹਰਬੀਰ ਸਿੰਘ ਅਟਵਾਲ ਜਾਂਚ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ ਅਤੇ ਪੁਲਿਸ ਨੇ ਦੋਸ਼ ਲਗਾਇਆ ਸੀ ਕਿ ਬਾਜਵਾ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ ।

Advertisement
Advertisement
Advertisement
Advertisement
Scroll to Top