Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:25 pm

+91 90915 01313 , +91 90916 01313

punjabbanni@gmail.com
punjabbani@yahoo.com

ਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤ

ਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤ

ਪਟਿਆਲਾ, 14 ਅਪ੍ਰੈਲ : ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੇ ਅੱਜ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਬੀ.ਆਰ. ਅੰਬੇਦਕਰ ਦੀ 134ਵੀਂ ਜਯੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ।

ਪੰਜਾਬ ਸਰਕਾਰ ਦੀ ਕਰਜਾ ਸਕੀਮ ਨੇ ਬਦਲਿਆ ਜੀਵਨ : ਜਸਪਾਲ ਕੌਰ
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਤੋਂ ਵਧਾਈ ਪੱਤਰ ਹਾਸਲ ਕਰਨ ਵਾਲੇ ਆਸ਼ੀਰਵਾਦ ਸਕੀਮ ਤਹਿਤ 51000 ਰੁਪਏ ਪ੍ਰਾਪਤ ਕਰਨ ਵਾਲੇ 5 ਲਾਭਪਾਤਰੀਆਂ, ਪੋਸਟ ਮੈ੍ਰਿਟਕ ਸਕਾਲਰਸ਼ਿਪ ਸਕੀਮ ਦੇ 10 ਲਾਭਪਾਤਰੀ ਵਿਦਿਆਰਥੀਆਂ ਸਮੇਤ ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਭੋ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਭੋਂ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ 10 ਲਾਭਪਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਲਾਈ ਸਕੀਮਾਂ ਨਾਲ ਲੋੜਵੰਦਾਂ ਅਤੇ ਗਰੀਬਾਂ ਦੀ ਬਾਂਹ ਫੜੀ ਹੈ ।

ਪੰਜਾਬ ਸਰਕਾਰ ਦੀ ਕਰਜਾ ਸਕੀਮ ਨੇ ਬਦਲ ਦਿੱਤਾ ਹੈ ਉਸ ਦਾ ਜੀਵਨ

ਪਿੰਡ ਸੀਲ ਦੀ ਰਹਿਣ ਵਾਲੀ ਜਸਪਾਲ ਕੌਰ ਪਤਨੀ ਲਖਵਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਰਜਾ ਸਕੀਮ ਨੇ ਉਸ ਦਾ ਜੀਵਨ ਬਦਲ ਦਿੱਤਾ ਹੈ। ਉਸਨੇ ਦੱਸਿਆ ਕਿ ਉਸਨੇ 3 ਲੱਖ ਰੁਪਏ ਦੇ ਕਰਜ਼ੇ ਨਾਲ 4 ਦੁਧਾਰੂ ਪਸ਼ੂ ਲਏ ਤੇ ਡੇਅਰੀ ਦਾ ਧੰਦਾ ਸ਼ੁਰੂ ਕੀਤਾ ਸੀ, ਜਿਸ ਨਾਲ ਉਸਦੇ ਜੀਵਨ ਵਿੱਚ ਕਾਫ਼ੀ ਤਬਦੀਲੀ ਆਈ ਹੈ ਅਤੇ ਉਹ ਸਵੈ ਰੋਜ਼ਗਾਰ ਦੇ ਕਾਬਲ ਹੋ ਗਈ ਹੈ। ਜਦੋਂਕਿ ਪਿੰਡ ਸਿਊਨਾ ਦੀ ਵਸਨੀਕ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸਨੇ ਪ੍ਰਚੂਨ ਕਰਿਆਨੇ ਦੀ ਦੁਕਾਨ ਲਈ 2 ਲੱਖ ਰੁਪਏ ਦਾ ਕਰਜਾ ਲਿਆ ਅਤੇ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਗਈ ਹੈ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ।

ਡਾ. ਬੀ. ਆਰ. ਅੰਬੇਦਕਰ ਦੇ 134ਵੇਂ ਜਨਮ ਦਿਵਸ ਮੌਕੇ ਸਕਾਲਰਸ਼ਿਪ, ਆਸ਼ੀਰਵਾਦ ਤੇ ਕਰਜਾ ਸਕੀਮਾਂ ਦੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਇਸੇ ਤਰ੍ਹਾਂ ਹੀ ਫਰਨੀਚਰ ਦੇ ਕੰਮ ਲਈ 2-2 ਲੱਖ ਰੁਪਏ ਦਾ ਕਰਜਾ ਲੈਣ ਵਾਲੇ ਸਿਊਨਾ ਦੇ ਵਸਨੀਕਾਂ ਮੱਖਣ ਸਿੰਘ ਤੇ ਦਰਸ਼ਨ ਸਿੰਘ ਸਮੇਤ ਦੁਕਾਨ ਖੋਲ੍ਹਣ ਲਈ 3 ਲੱਖ ਰੁਪਏ ਦਾ ਕਰਜ਼ਾ ਲੈਣ ਵਾਲੇ ਖੁਟੀ ਛੰਨਾ ਦੇ ਵਾਸੀ ਕਪਤਾਨ ਸਿੰਘ ਅਤੇ ਡੇਅਰੀ ਦਾ ਕਾਰੋਬਾਰ ਕਰਨ ਲਈ ਕਰਜਾ ਲੈਣ ਵਾਲੇ ਲਾਭਪਾਤਰੀਆਂ ਹਰਭਜਨ ਸਿੰਘ ਵਾਸੀ ਚੂਹੜਪੁਰ ਮਰਾਸੀਆਂ ਤੇ ਹਰਜਿੰਦਰ ਸਿੰਘ ਵਾਸੀ ਸ਼ਾਹਪੁਰ ਨੇ ਵੀ ਪੰਜਾਬ ਸਰਕਾਰ ਦੀਆਂ ਕਰਜਾ ਸਕੀਮਾਂ ਲਈ ਸ਼ੁਕਰੀਆ ਅਦਾ ਕੀਤਾ ਹੈ ।

ਪੰਜਾਬ ਸਰਕਾਰ ਨੇ ਵੱਖ-ਵੱਖ ਭਲਾਈ ਸਕੀਮਾਂ ਨਾਲ ਲੋੜਵੰਦਾਂ ਤੇ ਗਰੀਬਾਂ ਦੀ ਬਾਂਹ ਫੜੀ

ਪੋਸਟ ਮੈਟ੍ਰਿਕ ਸਕਾਰਸ਼ਿਪ ਸਕੀਮ ਤਹਿ 3000 ਤੋਂ 7000 ਰੁਪਏ ਸਕਾਰਸ਼ਿਪ ਲੈਣ ਵਾਲੀਆਂ ਵਿਦਿਆਰਥਣਾਂ ਨੇ ਕਿਹਾ ਕਿ ਘਰ ਦੀ ਗਰੀਬੀ ਕਰਕੇ ਉਹ ਅੱਗੇ ਪੜ੍ਹਾਈ ਛੱਡਣ ਲਈ ਮਜਬੂਰ ਸਨ, ਪ੍ਰੰਤੂ ਪੰਜਾਬ ਸਰਕਾਰ ਦੀ ਇਸ ਸਕੀਮ ਨੇ ਉਨ੍ਹਾਂ ਨੂੰ ਉਚੇਰੀ ਪੜ੍ਹਾਈ ਕਰਨ ਅਤੇ ਅੱਗੇ ਵੱਧਣ ਲਈ ਹੌਂਸਲਾ ਦਿੱਤਾ ਤੇ ਉਹ ਹੁਣ ਇਸ ਸਕਾਲਰਸ਼ਿਪ ਦੇ ਸਿਰ ‘ਤੇ ਉਚੇਰੀ ਵਿੱਦਿਆ ਹਾਸਲ ਕਰ ਰਹੀਆਂ ਹਨ । ਇਸ ਸਮਾਗਮ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ ਤੇ ਗੁਰਲਾਲ ਘਨੌਰ, ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ. ਕੇ. ਮੀਨਾ, ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਵਿਭਾਗ ਦੇ ਡਾਇਰੈਕਟਰ ਸੰਦੀਪ ਹੰਸ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ, ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ. ਡਾ. ਨਾਨਕ ਸਿੰਘ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਪਰਸਨ ਹਰਮੋਹਨ ਕੌਰ ਸੰਧੂ, ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਮਲਕੀਤ ਚੰਦ, ਮੇਅਰ ਕੁੰਦਨ ਗੋਗੀਆ, ਵਾਈਸ ਚੇਅਰਮੈਨ ਕਨਵੇਅਰ ਇੰਦਰਜੀਤ ਸਿੰਘ ਸੰਧੂ, ਪੀ. ਆਰ. ਸੀ. ਟੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਚੇਅਰਮੈਨ ਇੰਪਰੂਵਮੈਂਟ ਟਰਸਟ, ਨਾਭਾ ਸੁਰਿੰਦਰਪਾਲ ਸ਼ਰਮਾ, ਆਪ ਐਸ.  ਸੀ. ਸੈਲ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬਾਂਗੜ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਹੋਰ ਪਤਵੰਤੇ ਮੌਜੂਦ ਸਨ ।

Advertisement
Advertisement
Advertisement
Advertisement
Scroll to Top