ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਵੱਲੋਂ ਆਯੋਜਿਤ ਵਿਸ਼ਾਲ ਝੰਡਾ ਯਾਤਰਾ ਵਿੱਚ ਕੀਤੀ ਸ਼ਿਰਕਤ

ਦੁਆਰਾ: Punjab Bani ਪ੍ਰਕਾਸ਼ਿਤ :Friday, 11 April, 2025, 05:31 PM

ਸੁਨਾਮ ਊਧਮ ਸਿੰਘ ਵਾਲਾ, 11 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਵੱਲੋਂ ਆਯੋਜਿਤ ਵਿਸ਼ਾਲ ਝੰਡਾ ਯਾਤਰਾ ਦੀ ਸ਼ੁਰੂਆਤ ਮੰਦਿਰ ਸ਼੍ਰੀ ਨੈਣਾ ਦੇਵੀ ਸੁਨਾਮ ਤੋਂ ਕੀਤੀ। ਇਸ ਮੌਕੇ ਸਾਰਾ ਸ਼ਹਿਰ ਧਾਰਮਿਕ ਰੰਗ ਵਿੱਚ ਰੰਗਿਆ ਗਿਆ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਇੱਕ ਸੁਭਾਗਾ ਮੌਕਾ ਹੈ ਜਦੋਂ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਉਹ ਇਸ ਵਿਸ਼ਾਲ ਝੰਡਾ ਯਾਤਰਾ ਦਾ ਹਿੱਸਾ ਬਣੇ ਹਨ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਿਹਾ ਕਿ ਹਰ ਸਾਲ ਇਹ ਪਵਿੱਤਰ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ।

ਸ਼ਰਧਾਲੂਆਂ ਨੂੰ ਮੁਬਾਰਕਬਾਦ ਭੇਟ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਉਹਨਾਂ ਨੇ ਸ੍ਰੀ ਬਾਲਾ ਜੀ ਦੇ ਸ਼ਰਧਾਲੂਆਂ ਨੂੰ ਮੁਬਾਰਕਬਾਦ ਭੇਟ ਕੀਤੀ ਅਤੇ ਵਿਸ਼ਵਾਸ ਦਵਾਇਆ ਕਿ ਉਹ ਭਵਿੱਖ ਵਿੱਚ ਵੀ ਇਸ ਮਹੱਤਵਪੂਰਨ ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੁੰਦੇ ਰਹਿਣਗੇ । ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਬਾਲਾ ਜੀ ਦੀ ਪਾਲਕੀ ਚਲਾਉਣ ਦੀ ਸੇਵਾ ਵੀ ਨਿਭਾਈ । ਇਸ ਮੌਕੇ ਜਤਿੰਦਰ ਜੈਨ, ਰਵੀ ਗੋਇਲ, ਰਾਮ ਕੁਮਾਰ, ਮਨਪ੍ਰੀਤ ਬਾਂਸਲ, ਅਮਰੀਕ ਸਿੰਘ ਧਾਲੀਵਾਲ, ਮਨੀ ਸੋਨੀ, ਮਨੀ ਸਰਾਓ, ਗੌਰਵ ਜਨਾਲੀਆ, ਬਲਾਕ ਪ੍ਰਧਾਨ ਸਾਹਿਬ ਸਿੰਘ ਬਲਾਕ ਪ੍ਰਧਾਨ, ਸੰਦੀਪ ਜਿੰਦਲ, ਵਿਕਰਮ ਗਰਗ ਵਿੱਕੀ, ਸੁਮਿਤ ਬਦਲਿੰਸ ਸਮੇਤ ਹੋਰ ਸ਼ਰਧਾਲੂ ਵੀ ਹਾਜ਼ਰ ਸਨ ।