Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਏਗੀ ' ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ

ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਏਗੀ ' ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ

ਧੂਰੀ/ ਸੰਗਰੂਰ, 11 ਅਪ੍ਰੈਲ : ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਸਰਕਾਰੀ ਹਾਈ ਸਕੂਲ ਬਰੜਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭਲਵਾਨ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਆਯੋਜਿਤ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਸੰਵਾਰਨ ਲਈ ਜੋ ਸਿੱਖਿਆ ਕ੍ਰਾਂਤੀ ਨਾਮ ਦੀ ਮੁਹਿੰਮ ਚਲਾਈ ਹੈ ਉਸ ਨਾਲ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਹੈ। ਉਹਨਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ ਅਤੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੀਆਂ ਤੇ ਇਤਿਹਾਸਿਕ ਪ੍ਰਾਪਤੀਆਂ ਦਰਜ ਕੀਤੀਆਂ ਗਈਆਂ ਹਨ ਜਿਸ ਸਦਕਾ ਸਾਡੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮਨੋਬਲ ਵਧਿਆ ਹੈ ।

ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ

ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਕਾਇਆਕਲਪ ਕੀਤਾ ਜਾ ਰਿਹਾ ਹੈ ਅਤੇ ਯੋਜਨਾਬੱਧ ਢੰਗ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਸਕੂਲ ਅਤਿ ਆਧੁਨਿਕ ਸੁਵਿਧਾਵਾਂ ਤੋਂ ਵਾਂਝਾ ਨਹੀਂ ਰਹੇਗਾ । ਅੱਜ ਬਰੜਵਾਲ ਸਕੂਲ ਵਿਖੇ 20.75 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਵਿੱਚ 13.40 ਲੱਖ ਰੁਪਏ ਅਤੇ ਪ੍ਰਾਇਮਰੀ ਸਕੂਲ ਭਲਵਾਨ ਵਿੱਚ 47.91 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ।

Advertisement
Advertisement
Advertisement
Advertisement
Scroll to Top