Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਰਜਵਾਹਾ ਰੋਡ ਦੀ ਮੁਰੰਮਤ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਰਜਵਾਹਾ ਰੋਡ ਦੀ ਮੁਰੰਮਤ ਦਾ ਜਾਇਜ਼ਾ

ਪਟਿਆਲਾ, 11 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਰਜਵਾਹਾ ਰੋਡ ਸੜਕ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲੈਂਦਿਆਂ ਐਲ ਐਂਡ ਟੀ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਈਪਾਂ ਪੈਣ ਤੋਂ ਤੁਰੰਤ ਬਾਅਦ ਸੜਕ ਦੀ ਮੁਰੰਮਤ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਰਜਵਾਹਾ ਰੋਡ ਸ਼ਹਿਰ ਦੀਆਂ ਮੁੱਖ ਸੜਕਾਂ ਵਿਚੋਂ ਇੱਕ ਹੈ, ਜਿਸ ਤੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ, ਇਸ ਲਈ ਇਸ ਸੜਕ ਦੀ ਮੁਰੰਮਤ ਨਾਲੋਂ ਨਾਲ ਕੀਤੀ ਜਾਵੇ ।

ਐਲ ਐਂਡ ਟੀ ਤੇ ਸਬੰਧਤ ਵਿਭਾਗਾਂ ਨੂੰ ਸੜਕ ਦੀ ਤੁਰੰਤ ਮੁਰੰਮਤ ਕਰਨ ਦੇ ਸਖ਼ਤ ਨਿਰਦੇਸ਼
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਨ੍ਹਾਂ ਥਾਵਾਂ ‘ਤੇ ਸੜਕ ਨੂੰ ਪੁੱਟਿਆ ਗਿਆ ਹੈ, ਉੱਥੇ ਸਹੀ ਸਾਈਨ ਬੋਰਡ ਵੀ ਲਗਾਏ ਜਾਣ ਤਾਂ ਜੋ ਰਾਹਗੀਰਾਂ ਨੂੰ ਸੜਕ ‘ਤੇ ਚੱਲ ਰਹੇ ਕੰਮ ਦਾ ਪਤਾ ਲਗਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਪਾਈਪਾਂ ਪਾਉਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਤੇ ਪਾਈਪ ਪਾਉਣ ਤੋਂ ਬਾਅਦ ਪਾਈਪਾਂ ਦੀ ਟੈਸਟਿੰਗ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲੀਕੇਜ ਹੋਣ ‘ਤੇ ਉਸ ਨੂੰ ਮੌਕੇ ‘ਤੇ ਹੀ ਠੀਕ ਕਰ ਲਿਆ ਜਾਵੇ, ਇਸ ਤੋਂ ਤੁਰੰਤ ਬਾਅਦ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ ।

Advertisement
Advertisement
Advertisement
Advertisement
Scroll to Top