Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:37 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਆਈ. ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਸੰਗਰੂਰ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਕੀਤੀ ਅਗਵਾਈ

ਡੀ. ਆਈ. ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਸੰਗਰੂਰ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਕੀਤੀ ਅਗਵਾਈ

ਸੰਗਰੂਰ, 12 ਅਪ੍ਰੈਲ :  ਡੀ. ਆਈ. ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਅੱਜ ਦੇਰ ਰਾਤ ਸੰਗਰੂਰ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਅਗਵਾਈ ਕੀਤੀ । ਇਸ ਮੌਕੇ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਵੀ ਉਹਨਾਂ ਦੇ ਨਾਲ ਮੌਜੂਦ ਸਨ । ਸ਼ਹਿਰ ਦੇ ਫੁਹਾਰਾ ਚੌਂਕ ਨਜ਼ਦੀਕ ਪੁਲਿਸ ਵੱਲੋਂ ਕੀਤੀ ਗਈ ਨਾਕਾਬੰਦੀ ਦਾ ਅਚਨਚੇਤ ਨਿਰੀਖਣ ਕਰਦਿਆਂ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਵਿੱਚ ਰੱਖਣ ਲਈ ਪੰਜਾਬ ਪੁਲਿਸ 24 ਘੰਟੇ ਸਰਗਰਮ ਹੈ ।

ਨਾਕਿਆਂ ਉੱਤੇ ਮੁਸਤੈਦ ਪੁਲਿਸ ਦੇ ਜਵਾਨਾਂ ਨਾਲ ਗੱਲਬਾਤ ਕਰਕੇ ਮਨੋਬਲ ਵਧਾਇਆ

ਉਹਨਾਂ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਜਾਰੀ ਹੈ ਅਤੇ ਉਹ ਵੀ ਅੱਜ ਸੰਗਰੂਰ ਅਤੇ ਬਰਨਾਲਾ ਵਿਖੇ ਪੁਲਸ ਵੱਲੋਂ ਲਗਾਏ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਵਿੱਚ ਤੈਨਾਤ ਜਵਾਨਾਂ ਦਾ ਮਨੋਬਲ ਵਧਾਉਣ ਲਈ ਅਚਨਚੇਤ ਦੌਰੇ ਕਰ ਰਹੇ ਹਨ।

ਗੈਰ ਸਮਾਜਿਕ ਅਨਸਰਾਂ ਨੂੰ ਦਿੱਤੀ ਸਖਤ ਚੇਤਾਵਨੀ, ਕਿਸੇ ਨੂੰ ਅਮਨ ਕਾਨੂੰਨ ਭੰਗ ਨਹੀਂ ਕਰਨ ਦੇਵਾਂਗੇ :  ਮਨਦੀਪ ਸਿੰਘ ਸਿੱਧੂ

ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 26 ਥਾਵਾਂ ਉੱਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਪ੍ਰਕਿਰਿਆ ਚੱਲ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਆਉਂਦੇ ਤਿਉਹਾਰਾਂ ਦੌਰਾਨ ਕਿਸੇ ਵੀ ਮਾੜੀ ਕਿਸਮ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ । ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਗੈਰ-ਸਮਾਜਿਕ ਅਨਸਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top