Breaking News ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨ

ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਦੁਆਰਾ: Punjab Bani ਪ੍ਰਕਾਸ਼ਿਤ :Saturday, 12 April, 2025, 06:18 PM

ਪਟਿਆਲਾ, 12 ਅਪ੍ਰੈਲ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਵਲੋਂ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਨਾਮਦਰ ਖਾਨ ਰੋਡ ਤੋਂ ਸਜਾਏ ਗਏ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕੀਤੀ । ਹਰ ਸਾਲ ਦੀ ਤਰ੍ਹਾਂ ਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਰਹੁ ਰੀਤਾਂ ਮੁਤਾਬਕ ਅਤੇ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਪੂਰੇ ਸ਼ਹਿਰ ਵਿੱਚ ਸਜਾਇਆ ਗਿਆ ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਸੇਵਾ, ਖ਼ਾਲਸਾ ਸਾਜਨਾ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਿੱਖ ਸੰਗਤ ਅਤੇ ਦੇਸ਼ ਵਿਦੇਸ਼ ਵਸਦੇ ਪੰਜਾਬੀਆਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਨੂੰ ਖ਼ਾਲਸੇ ਦੀ ਸਿਰਜਣਾ ਕਰਕੇ ਦੁਨੀਆਂ ਨੂੰ ਇੱਕ ਨਿਰਾਲਾ ਪੰਥ ਦਿੱਤਾ ਜੋ ਕਿ ਜ਼ੁਲਮ ਦਾ ਟਾਕਰਾ ਕਰਦੇ ਹੋਏ ਆਪਣੀ ਜਾਨ ਦੀ ਵੀ ਪਰਵਾਹ ਨਹੀਂ ਕਰਦਾ ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸੇ ਦੀ ਸਿਰਜਣਾ ਕਰਕੇ ਦੁਨੀਆਂ ਨੂੰ ਇੱਕ ਨਿਰਾਲਾ ਪੰਥ ਦਿੱਤਾ
ਇਹ ਵਿਸ਼ਾਲ ਨਗਰ ਕੀਰਤਨ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਸਮੇਤ ਗੱਤਕਾ ਅਖਾੜਿਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਗੱਤਕਾ ਤੇ ਜੌਹਰ ਦਿਖਾਏ ਗਏ ਅਤੇ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਹੋਤੀ ਮਰਦਾਨ ਨਾਮਦਰ ਖਾਨ ਰੋਡ ਤੋਂ ਅਰਦਾਸ ਅਤੇ ਹੁਕਮਨਾਮਾ ਸਾਹਿਬ ਨਾਲ ਅਰੰਭ ਹੋਇਆ ਅਤੇ ਸਰਹਿੰਦੀ ਬਾਜ਼ਾਰ, ਕਿਲ੍ਹਾ ਚੌਂਕ, ਪੁਰਾਣੀ ਸਬਜ਼ੀ ਮੰਡੀ, ਅਦਾਲਤ ਬਾਜ਼ਾਰ, ਧਰਮਪੁਰਾ ਬਾਜ਼ਾਰ, ਸ਼ੇਰ-ਏ-ਪੰਜਾਬ ਮਾਰਕੀਟ, ਲਾਹੌਰੀ ਗੇਟ ਤੋਂ ਵਾਪਸ ਆਉਂਦੇ ਹੋਏ ਨਾਮਦਰਖਾਨ ਰੋਡ ਸਥਿਤ ਗੁਰਦੁਆਰਾ ਸ੍ਰੀ ਹੋਤੀ ਮਰਦਾਨ ਸਾਹਿਬ ਵਿਖੇ ਸਮਾਪਤ ਹੋਇਆ। ਰਸਤੇ ਵਿੱਚ ਬਾਜ਼ਾਰਾਂ ਅਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ‘ਤੇ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ ।