Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਪਟਿਆਲਾ, 12 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਵੱਲੋਂ ਸੈਸ਼ਨ 2025-26 ਲਈ ਕੀਤੇ ਜਾ ਰਹੇ ਦਾਖ਼ਲਿਆਂ ਦੌਰਾਨ ਕੁੱਝ ਪ੍ਰਾਈਵੇਟ ਵੈਬਸਾਈਟਾਂ ਯੂਨੀਵਰਸਿਟੀ ਦੇ ਨਾਮ ਅਤੇ ਲੋਗੋ ਦੀ ਵਰਤੋਂ ਕਰ ਕੇ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ। ਯੂਨੀਵਰਸਿਟੀ ਦੇ ਕੇਂਦਰੀ ਦਾਖ਼ਲਾ ਸੈੱਲ ਤੋਂ ਕੋਆਰਡੀਨੇਟਰ ਡਾ. ਗੁਲਸ਼ਨ ਬਾਂਸਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਵੈਬਸਾਈਟਾਂ ਵੱਲੋਂ ਉਮੀਦਵਾਰਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਿਸ ਬਾਰੇ  ਵਿਦਿਆਰਥੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ ।
ਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ
ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੀ ਸੈਸ਼ਨ 2025-26 ਸਬੰਧੀ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਕੈਂਪਸ, ਪਟਿਆਲਾ ਵਿਖੇ ਦਾਖ਼ਲਾ ਲੈਣ ਦੇ ਇੱਛੁਕ ਉਮੀਦਵਾਰ ਮਿਤੀ 22 ਅਪ੍ਰੈਲ 2025 ਤੋਂ ਯੂਨੀਵਰਸਿਟੀ ਦੀ ਅਧਿਕ੍ਰਿਤ ਵੈੱਬਸਾਈਟ www.pupadmissions.ac.in ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ।
ਯੂਨੀਵਰਸਿਟੀ ਦਾਖ਼ਲਾ ਸੈੱਲ ਦੇ ਕੋਆਰਡੀਨੇਟਰ ਨੇ ਕੀਤਾ ਸੁਚੇਤ
ਉਨ੍ਹਾਂ ਯੂਨੀਵਰਸਿਟੀ ਕੈਂਪਸ ਵਿਖੇ ਦਾਖ਼ਲਾ ਲੈਣ ਦੇ ਇੱਛੁਕ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ www.pupadmissions.ac.in ‘ਤੇ ਹੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ।
ਪੰਜਾਬੀ ਯੂਨੀਵਰਸਿਟੀ ਦਾ ਦਾਖ਼ਲਿਆ ਨੂੰ ਲੈ ਕੇ ਕਿਸੇ ਵੀ ਕੰਪਨੀ/ਵੈੱਬਸਾਈਟ ਨਾਲ਼ ਨਹੀਂ ਹੈ ਕੋਈ ਇਕਰਾਰਨਾਮਾ
ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਦਾ ਦਾਖ਼ਲਿਆ ਨੂੰ ਲੈ ਕੇ ਕਿਸੇ ਵੀ ਕੰਪਨੀ/ਵੈੱਬਸਾਈਟ ਨਾਲ਼ ਕੋਈ ਇਕਰਾਰਨਾਮਾ ਨਹੀਂ ਹੋਇਆ ਹੈ, ਜੇਕਰ ਕਿਸੇ ਉਮੀਦਵਾਰ ਦਾ ਕਿਸੇ ਹੋਰ ਵੈਬਸਾਈਟ ਰਾਹੀਂ ਕਿਸੇ ਤਰ੍ਹਾਂ ਦਾ ਅਕਾਦਮਿਕ ਜਾਂ ਵਿੱਤੀ ਨੁਕਸਾਨ ਹੁੰਦਾ ਹੈ ਤਾਂ ਉਹ ਉਮੀਦਵਾਰ ਇਸ ਸਬੰਧੀ ਖ਼ੁਦ ਜ਼ਿੰਮੇਵਾਰ ਹੋਵੇਗਾ।
Advertisement
Advertisement
Advertisement
Advertisement
Scroll to Top