Breaking News ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨ

ਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂ

ਦੁਆਰਾ: Punjab Bani ਪ੍ਰਕਾਸ਼ਿਤ :Saturday, 12 April, 2025, 06:22 PM

ਪਟਿਆਲਾ 12 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਦੇ ਸਵਾਮੀ ਵਿਵੇਕਾਨੰਦ ਗਰੁੱਪ ਆਫ ਇੰਨਸਟਿਚਿਊਟ ਵੱਲੋਂ ਆਯੋਜਿਤ ਕੀਤੇ ਗਏ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਹਨਾਂ ਵਿਦਿਆਰਥੀਆਂ ਨੂੰ ਪ੍ਰੋਤਸ਼ਾਹਿਤ ਕਰਦਿਆਂ ਕਿਹਾ ਕਿ ਜੇਕਰ ਤੁਸੀ ਸਮਾਜ ਵਿੱਚ ਆਪਣੀ ਜਗ੍ਹਾ ਬਣਾਉਣੀ ਹੈ ਤਾਂ ਸੇਵਾ ਦਾ ਭਾਵ ਰੱਖੋ ਅਤੇ ਜੇਕਰ ਤਰੱਕੀ ਕਰਨੀ ਹੈ ਤਾਂ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ । ਉਹਨਾਂ ਕਾਲਜ ਦੇ ਸਟਾਫ ਵਲੋਂ ਲਿਖੀ ਗਈ ਇਕ ਪੁਸਤਕ ਦਾ ਵੀ ਵਿਮੋਚਨ ਕੀਤਾ ।

ਸਵਾਈਟ ਕਾਲਜ ਦੇ ਸਲਾਨਾ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਉਹਨਾਂ ਵੱਖ-ਵੱਖ ਸੂਬਿਆਂ ਤੋਂ ਆਏ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਕਰਨ ‘ਤੇ ਅਤੇ ਕਾਲਜ ਦੀ ਮੈਨੇਜਮੈਂਟ ਦੇ ਵਧੀਆ ਪ੍ਰਬੰਧਨ ਤੇ ਸ਼ਲਾਘਾ ਕੀਤੀ ।  ਊਹਨਾਂ ਬੱਚਿਆਂ ਦੇ ਉਜੱਵਲ ਭਵਿੱਖ ਦੀ ਕਾਮਨਾ ਵੀ ਕੀਤੀ । ਉਹਨਾਂ ਯੁੱਧ ਨਸ਼ਿਆਂ ਵਿਰੁੱਧ ਪੁੱਛੇ ਗਏ ਇਕ ਸਵਾਲ ਦਾ ਜਵਾਬ ਦੇਂਦਿਆਂ  ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਲੋੜ ਹੈ । ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ  ਦੀ ਆਉਣ ਵਾਲੀ ਪੀੜੀਂ ਦੇ ਸਿਹਤਮੰਦ ਅਤੇ ੳਜਵੱਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜਰੂਰੀ ਹਨ ।

ਸਲਾਨਾ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਕੀਤਾ ਪ੍ਰੋਤਸ਼ਾਹਿਤ

ਉਹਨਾਂ ਕਿਹਾ ਕਿ ਨਸ਼ਿਆ ਦੇ ਸੌਦਾਗਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ । ਕਾਲਜ ਦੇ ਚੇਅਰਮੈਨ ਅਸ਼ਵਨੀ ਗਰਗ ਨੇ ਜਾਣਕਾਰੀ ਦਿੱਤੀ ਕਿ ਸਪੋਨਟੇਨੀਆਂ 2025 ਦੇ ਹੇਠ ਇਹ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਜਾਣਗੇ । ਇਸ ਮੌਕੇ ਸਵਾਮੀ ਵਿਵੇਕਾਨੰਦ ਗਰੁੱਪ ਆਫ ਇੰਨਸਟਿਚਿਊਟ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ ।