Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ PRTC ਦਾ ਇੰਸਪੈਕਟਰ ਕਾਬੂ

ਦੁਆਰਾ: Punjab Bani ਪ੍ਰਕਾਸ਼ਿਤ :Monday, 31 July, 2023, 08:18 PM

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ PRTC ਦਾ ਇੰਸਪੈਕਟਰ ਕਾਬੂ
ਮੁਲਜ਼ਮ ਇੰਸਪੈਕਟਰ ਨੇ ਪੀ.ਆਰ.ਟੀ.ਸੀ. ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਚੰਡੀਗੜ੍ਹ, 31 ਜੁਲਾਈ 2023- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ‘ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 31-07-2023 ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ ‘ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।



Scroll to Top