Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:22 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਭਰਵੀਂ ਆਮਦ, 1,63,193 ਮੀਟਰਿਕ ਟਨ ਮੰਡੀਆਂ 'ਚ ਪੁੱਜੀ ਕਣਕ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਭਰਵੀਂ ਆਮਦ, 1,63,193 ਮੀਟਰਿਕ ਟਨ ਮੰਡੀਆਂ 'ਚ ਪੁੱਜੀ ਕਣਕ

ਪਟਿਆਲਾ, 16 ਅਪ੍ਰੈਲ : ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਕਿਸਾਨਾਂ ਨੂੰ ਅਦਾਇਗੀ ਨਾਲੋਂ-ਨਾਲ ਯਕੀਨੀ ਬਣਾਈ ਜਾਵੇ ।

ਡੀ. ਸੀ. ਵੱਲੋਂ ਕਣਕ ਦੀ ਸੁਚਾਰੂ ਖ਼ਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ

ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਸਾਰੀਆਂ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ‘ਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹੁਣ ਤੱਕ ਹੋਈ ਖ਼ਰੀਦ, ਅਦਾਇਗੀ ਸਮੇਤ ਲਿਫ਼ਟਿੰਗ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਕਣਕ ਦੀ ਭਰਵੀਂ ਆਮਦ ਸ਼ੁਰੂ ਹੋ ਗਈ ਹੈ, ਇਸ ਲਈ ਸਬੰਧਤ ਖ਼ਰੀਦ ਏਜੰਸੀਆਂ ਆਪਣੀ ਪੂਰੀ ਸਮਰਥਾ ਨਾਲ ਕੰਮ ਕਰਨ ।

ਖ਼ਰੀਦੀ ਜਿਣਸ ਦੀ ਨਾਲੋਂ-ਨਾਲ ਅਦਾਇਗੀ ਯਕੀਨੀ ਬਣਾਈ ਜਾਵੇ : ਡਾ. ਪ੍ਰੀਤੀ ਯਾਦਵ

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਐਸ. ਡੀ. ਐਮਜ਼. ਵੀ ਮੰਡੀਆਂ ਦੀ ਨਿਗਰਾਨੀ ਕਰ ਰਹੇ ਹਨ ਉਥੇ ਹੀ ਉਹ ਖ਼ੁਦ ਰੋਜ਼ਾਨਾ ਰਿਪੋਰਟ ਲੈ ਕੇ ਸੁਚਾਰੂ ਖ਼ਰੀਦ ਯਕੀਨੀ ਬਣਾ ਰਹੇ ਹਨ ।

ਕਿਸਾਨ ਮੰਡੀਆਂ ‘ਚ ਸੁੱਕੀ ਕਣਕ ਲਿਆਉਣ

ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫ਼ਟਿੰਗ ਲਈ ਸਾਧਨਾਂ ਦੀ ਉਪਲਬਧਤਾ ਬਾਰੇ ਵੀ ਸਮੀਖਿਆ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖ਼ਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਡੀ. ਸੀ. ਨੇ ਕਿਸਾਨਾਂ ਨੂੰ ਵੀ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ‘ਚ ਲਿਆਉਣ ਦੀ ਅਪੀਲ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਲੱਖ 63 ਹਜ਼ਾਰ 193 ਮੀਟਰਿਕ ਟਨ ਕਣਕ ਪੁੱਜੀ ਹੈ ਤੇ ਇਸ ਵਿਚੋਂ 1 ਲੱਖ 40 ਹਜ਼ਾਰ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਬੀਤੇ ਇਕ ਦਿਨ ‘ਚ 62237 ਮੀਟਰਿਕ ਟਨ ਕਣਕ ਮੰਡੀਆਂ ‘ਚ ਪੁੱਜੀ ਸੀ ਅਤੇ ਕਿਸਾਨਾਂ ਨੂੰ ਹੁਣ ਤੱਕ 132 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ।

ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 9 ਲੱਖ 17 ਹਜ਼ਾਰ 230 ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੀ ਗਈ ਕਣਕ ਵਿਚੋਂ ਪਨਗਰੇਨ ਵੱਲੋਂ 45772 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 33616 ਮੀਟ੍ਰਿਕ ਟਨ, ਪਨਸਪ ਵੱਲੋਂ 20365 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 21427 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਵਾਪਰੀਆਂ ਵੱਲੋਂ 19795 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 9 ਲੱਖ 17 ਹਜ਼ਾਰ 230 ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ।

Advertisement
Advertisement
Advertisement
Advertisement
Scroll to Top