ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤ

ਚੰਡੀਗੜ੍ਹ, 16 ਅਪ੍ਰੈਲ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫਤਾਰੀ `ਤੇ 22 ਅਪ੍ਰੈਲ ਤੱਕ ਦੀ ਅਸਥਾਈ ਰੋਕ ਲਗਾ ਦਿੱਤੀ ਹੈ, ਇਸ ਦੇ ਨਾਲ ਹੀ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ `ਤੇ ਜਵਾਬ ਮੰਗਿਆ ਹੈ ।
ਪੰਜਾਬ ਸਰਕਾਰ ਨੂੰ ਮਾਮਲੇ ਦੇ ਪ੍ਰਤੀਕਰਮ ਸਬੰਧੀ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ
ਦੱਸਣਯੋਗ ਹੈ ਕਿ ਜਾਣਕਾਰੀ ਮੁਤਾਬਕ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਪੰਜਾਬ ਪੁਲਸ ਨੇ ਇੱਕ ਨਿੱਜੀ ਚੈਨਲ `ਤੇ ਬੰਬਾਂ ਸਬੰਧੀ ਦਿੱਤੇ ਗਏ ਬਿਆਨ ਕਾਰਨ ਕੇਸ ਦਰਜ ਕੀਤਾ ਸੀ । ਪ੍ਰਤਾਪ ਸਿੰਘ ਬਾਜਵਾ ਵਲੋਂ ਦਿੱਤੇ ਗਏ ਬਿਆਨ ਨੂੰ ਸੁਰੱਖਿਆ ਲਈ ਖਤਰਾ ਮੰਨਦਿਆਂ ਪੁਲਸ ਨੇ ਕਾਰਵਾਈ ਸ਼ੁਰੂ ਕੀਤੀ ਸੀ, ਜਿਸ ਖਿਲਾਫ਼ ਬਾਜਵਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ ਹੁਣ ਹਾਈਕੋਰਟ ਦੇ ਫੈਸਲੇ ਨਾਲ ਬਾਜਵਾ ਨੂੰ ਰਾਹਤ ਮਿਲੀ ਹੈ । ਜਿਕਰਯੋਗ ਹੈ ਕਿ ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਬਾਜਵਾ ਦੀ ਗ੍ਰਿਫਤਾਰੀ `ਤੇ 22 ਅਪ੍ਰੈਲ ਤੱਕ ਦੀ ਰੋਕ ਲਗਾਈ ਜਾਂਦੀ ਹੈ, ਜਦਕਿ ਇਸ ਦੌਰਾਨ ਪੰਜਾਬ ਸਰਕਾਰ ਨੂੰ ਮਾਮਲੇ ਦੇ ਪ੍ਰਤੀਕਰਮ ਸਬੰਧੀ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ । ਇਹ ਨੋਟਿਸ ਸਰਕਾਰ ਦੀਆਂ ਕਾਰਵਾਈਆਂ ਅਤੇ ਕੇਸ ਦੀ ਸੰਵੇਦਨਸ਼ੀਲਤਾ `ਤੇ ਵਿਚਾਰ ਕਰਨ ਲਈ ਜਾਰੀ ਕੀਤਾ ਗਿਆ ਹੈ ।
