Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:28 am

+91 90915 01313 , +91 90916 01313

punjabbanni@gmail.com
punjabbani@yahoo.com

ਬਹੁ-ਵਿਧਾਵੀ ਲੇਖਕ ਸ. ਵਰਿਆਮ ਸਿੰਘ ਸੰਧੂ ਦਾ ਭਾਸ਼ਾ ਵਿਭਾਗ ਵੱਲੋਂ ਸਨਮਾਨ

ਬਹੁ-ਵਿਧਾਵੀ ਲੇਖਕ ਸ. ਵਰਿਆਮ ਸਿੰਘ ਸੰਧੂ ਦਾ ਭਾਸ਼ਾ ਵਿਭਾਗ ਵੱਲੋਂ ਸਨਮਾਨ

ਪਟਿਆਲਾ 17 ਅਪ੍ਰੈਲ : ਕੈਨੇਡਾ ਵਸਦੇ ਬਹੁ-ਵਿਧਾਵੀ ਪੰਜਾਬੀ ਲੇਖਕ ਸ. ਵਰਿਆਮ ਸਿੰਘ ਸੰਧੂ ਨੇ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਫੇਰੀ ਪਾਈ। ਭਾਸ਼ਾ ਵਿਭਾਗ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਵਿਭਾਗ ਦੇ ਅਧਿਕਾਰੀਆਂ ਨੇ ਸ. ਸੰਧੂ ਦਾ ਸਵਾਗਤ ਕੀਤਾ। ਇਸ ਮੌਕੇ ਡਾ. ਕੁਲਵੰਤ ਸਿੰਘ ਸੰਧੂ ਜਲੰਧਰ, ਡਾ. ਬਲਵਿੰਦਰ ਸਿੰਘ ਗਰੇਵਾਲ ਖੰਨਾ, ਡਾ. ਬਲਦੇਵ ਸਿੰਘ ਧਾਲੀਵਾਲ ਪਟਿਆਲਾ, ਡਾ. ਸੁਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਅਤੇ ਹਰਪ੍ਰੀਤ ਸਿੰਘ ਖੋਜ ਸਹਾਇਕ ਵੀ ਹਾਜ਼ਰ ਸਨ ।
ਵਰਿਆਮ ਸਿੰਘ ਸੰਧੂ ਪੰਜਾਬੀ ਸਾਹਿਤ ਦਾ ਵੱਡਾ ਸਰਮਾਇਆ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ
ਇਸ ਮੌਕੇ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਸ. ਵਰਿਆਮ ਸਿੰਘ ਸੰਧੂ ਨੇ ਕਹਾਣੀ, ਕਵਿਤਾ, ਸਫ਼ਰਨਾਮਾ, ਜੀਵਨੀ, ਸੰਪਾਦਨ ਅਤੇ ਆਲੋਚਨਾ ਦੇ ਖੇਤਰ ’ਚ ਵੱਡਮੁੱਲੀਆਂ ਰਚਨਾਵਾਂ ਸਿਰਜੀਆਂ ਹਨ। ਜਿਸ ਕਰਕੇ ਉਨ੍ਹਾਂ ਨੂੰ ਹਮੇਸ਼ਾ ਹੀ ਪੰਜਾਬੀ ਸਾਹਿਤ ਦਾ ਅਨਮੋਲ ਸਰਮਾਇਆ ਮੰਨੇ ਜਾਂਦੇ ਲੇਖਕਾਂ ’ਚ ਸ਼ਾਮਲ ਕੀਤਾ ਜਾਵੇਗਾ ਹੈ । ਸ. ਜ਼ਫ਼ਰ ਨੇ ਕਿਹਾ ਸ. ਸੰਧੂ ਨੇ ਜਿਸ ਵੀ ਵਿਧਾ ’ਚ ਵੀ ਲਿਖਿਆ ਹੈ ਕਦੇ ਵੀ ਯਥਾਰਥਕਤਾ ਅਤੇ ਸੰਜੀਦਗੀ ਦਾ ਪੱਲਾ ਨਹੀਂ ਛੱਡਿਆ । ਸ. ਸੰਧੂ ਭਾਵੇਂ ਮਾਝੇ ਦੇ ਪਿੰਡ ਸੁਰ ਸਿੰਘ ਦੇ ਜੰਮਪਲ ਹਨ ਪਰ ਉਨ੍ਹਾਂ ਨੇ ਹਰ ਮਨੁੱਖੀ ਜਨਜੀਵਨ ਦੇ ਹਰ ਪੱਖਾਂ ਨਾਲ ਸਬੰਧਤ ਸਾਹਿਤ ਸਿਰਜਿਆ ਹੈ । ਇਸ ਮੌਕੇ ਸ. ਵਰਿਆਮ ਸਿੰਘ ਸੰਧੂ ਨੇ ਭਾਸ਼ਾ ਵਿਭਾਗ ਪੰਜਾਬ ਦੀ ਅਮੀਰ ਸਾਹਿਤਕ ਵਿਰਾਸਤ ਦੀ ਸ਼ਲਾਘਾ ਕਰਦਿਆ ਆਪਣੀਆਂ ਵਿਭਾਗ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ । ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਸੰਸਥਾਵਾਂ ’ਚ ਭਾਸ਼ਾ ਵਿਭਾਗ ਦਾ ਨਾਮ ਮਾਣ ਨਾਲ ਲਿਆ ਜਾ ਸਕਦਾ ਹੈ ।
ਉਹ ਭਾਵੇਂ ਵਿਦੇਸ਼ ’ਚ ਵਸਦੇ ਹਨ ਪਰ ਉਨ੍ਹਾਂ ਦੀਆਂ ਸਾਹਿਤਕ ਕ੍ਰਿਤਾਂ ’ਚੋਂ ਸਦਾ ਹੀ ਪੰਜਾਬ ਦੀ ਖੁਸ਼ਬੋ ਆਉਂਦੀ ਰਹੇਗੀ
ਉਨ੍ਹਾਂ ਕਿਹਾ ਕਿ ਉਹ ਭਾਵੇਂ ਵਿਦੇਸ਼ ’ਚ ਵਸਦੇ ਹਨ ਪਰ ਉਨ੍ਹਾਂ ਦੀਆਂ ਸਾਹਿਤਕ ਕ੍ਰਿਤਾਂ ’ਚੋਂ ਸਦਾ ਹੀ ਪੰਜਾਬ ਦੀ ਖੁਸ਼ਬੋ ਆਉਂਦੀ ਰਹੇਗੀ । ਉਨ੍ਹਾਂ ਆਪਣੀ ਹਾਲ ਹੀ ਵਿੱਚ ਪ੍ਰਕਾਸ਼ਿਤ ਹੋਈ ਕਾਵਿ ਪੁਸਤਕ ‘ਵਰਿ੍ਹਆਂ ਪਿੱਛੋਂ’ ’ਚੋਂ ਕੁਝ ਰਚਨਾਵਾਂ ਵੀ ਸੁਣਾਈਆਂ । ਵਿਭਾਗ ਵੱਲੋਂ ਡਾ. ਜਸਵੰਤ ਸਿੰਘ ਜ਼ਫਰ ਨੇ ਸ. ਸੰਧੂ ਨੂੰ ਵਿਭਾਗੀ ਸ਼ਾਲ ਅਤੇ ਉਨ੍ਹਾਂ ਦੇ ਪਿੰਡ ਦੀ ਸਰਵੇ ਪੁਸਤਕ ‘ਸੁਰ ਸਿੰਘ’ ਭੇਂਟ ਕਰਕੇ ਸਤਿਕਾਰ ਦਿੱਤਾ। ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਸਭ ਦਾ ਧੰਨਵਾਦ ਕੀਤਾ ।
Advertisement
Advertisement
Advertisement
Advertisement
Scroll to Top