ਮਲਟੀਪਰਪਜ਼ ਸਕੂਲ 'ਚ ਵਿਕਾਸ ਕਾਰਜ ਨੇਪਰੇ ਚੜੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 17 April, 2025, 10:58 AM

ਪਟਿਆਲਾ :  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਸਤਿਕਾਰਯੋਗ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੀ. ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼, ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ ਲੱਖਾਂ ਰੁਪਏ ਦੇ ਵਿਕਾਸ ਕਾਰਜ਼ ਨੇਪਰੇ ਚੜ੍ਹ ਗਏ ਹਨ । ਇਹਨਾਂ ਵਿਕਾਸ ਕਾਰਜਾਂ ਨੂੰ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ  ਅਜੀਤਪਾਲ ਸਿੰਘ ਕੋਹਲੀ ਨੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ । ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ । ਸਕੂਲ ਪ੍ਰਿੰਸੀਪਲ ਵਿਜੈ ਕਪੂਰ  ਦੀ ਅਗਵਾਈ ਹੇਠ ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ ਅਤੇ ਨੈਸ਼ਨਲ ਪੱਧਰ ਦੇ ਯੋਗਾ ਖਿਡਾਰੀਆਂ ਨੇ ਆਪਣੇ ਯੋਗਾ ਆਸਣਾ ਨਾਲ ਆਏ ਹੋਏ ਮਹਿਮਾਨਾਂ ਦਾ ਦਿਲ ਜਿੱਤ ਲਿਆ ।
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕੀਤਾ ਉਦਘਾਟਨ
ਸਿੱਖਿਆ ਕ੍ਰਾਂਤੀ ਤਹਿਤ ਨਵੇਂ ਬਣੇ ਦੋ ਸਮਾਰਟ ਕਲਾਸਰੂਮ, ਕਬੱਡੀ ਇਨਡੋਰ ਗਰਾਊਂਡ , ਚਾਰਦੀਵਾਰੀ ਅਤੇ ਮੁਰੰਮਤ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸਾਂਝੇ ਰੂਪ ਵਿੱਚ ਕੀਤਾ ਗਿਆ । ਇਸ ਸਮੇ ਉਹਨਾਂ ਦੇ ਨਾਲ ਤਜਿੰਦਰ ਮਹਿਤਾ ਆਪ ਜਿਲ੍ਹਾ ਪ੍ਰਧਾਨ ਪਟਿਆਲਾ, ਅਮਿਤ ਡਾਬੀ ਹਲਕਾ ਕੋਆਡੀਨੇਟਰ, ਰਮਿੰਦਰ ਕੌਰ ਐਮਸੀ, ਹਰਮਨ ਸੰਧੂ ਐਮਸੀ ਤੇ ਸੁਖਵਿੰਦਰ ਸਿੰਘ ਸੀਨੀਅਰ ਆਪ ਆਗੂ ਨਾਲ ਸਨ । ਇਸ ਮੌਕੇ ਵਿਕਾਸ ਕਾਰਜਾਂ ਦੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਵੀ ਵਿਸ਼ੇਸ਼ ਤੌਰ ‘ਤੇ ਰੌਸ਼ਨੀ ਪਾਈ ਗਈ । ਮੁੱਖ ਮਹਿਮਾਨ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਅਤੇ ਸ ਹਰਜੋਤ ਸਿੰਘ ਬੈੰਸ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਜਿਆਦਾ ਪਹਿਲ ਦੇ ਰਹੀ ਹੈ। ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।
ਪ੍ਰਿੰਸੀਪਲ ਵਿਜੇ ਕਪੂਰ ਵੱਲੋਂ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਵਿਸ਼ੇਸ਼ ਸਨਮਾਨ
ਉਨ੍ਹਾਂ ਨੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ, ਇਸ ਦੇ ਨਾਲ ਹੀ ਮੁੱਖ ਮਹਿਮਾਨ ਵੱਲੋਂ ਨੈਸ਼ਨਲ ਜੇਤੂ ਰਹੀ ਬਾਸਕਟਬਾਲ ਦੀ  ਟੀਮ ਦਾ ਸਨਮਾਨ ਵੀ ਕੀਤਾ ਗਿਆ । ਸਕੂਲ ਪ੍ਰਿਸਪੀਲ ਵਿਜੈ ਕਪੂਰ ਨੇ ਸਕੂਲ ਦੀਆਂ ਪ੍ਰਾਪਤੀਆਂ ਅਤੇ ਰਿਪੋਰਟ ਕਾਰਡ ਪੜਦੇ ਹੋਏ ਕਿਹਾ ਕਿ ਸਕੂਲ ਜਿਲ੍ਹਾ ਸਿਖਿਆ ਅਫਸਰ ਸੰਜੀਵ ਸ਼ਰਮਾ ਦੀ ਪ੍ਰੇਰਨਾ ਸਦਕਾ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ । ਉਹਨਾ ਦੱਸਿਆ ਕਿ ਦੋ ਵਾਰ ਨੈਸ਼ਨਲ ਬਸਕਟਬਾਲ ਦੇ ਟੂਰਨਾਮੈਂਟ ਲਗਾਤਾਰ ਦੋ ਸਾਲਾਂ ਤੋਂ ਕਰਵਾਉਣ ਦਾ ਮਾਣ ਇਸ ਸਕੂਲ ਨੂੰ ਪ੍ਰਾਪਤ ਹੋਇਆ ਹੈ। ਸਟੇਜ ਸੈਕਟਰੀ ਦੀ ਭੂਮਿਕਾ ਲੈਕਚਰਾਰ ਜਤਿੰਦਰਪਾਲ ਪਾਲ  ਨੇ ਬਾਖੂਬੀ ਨਿਭਾਈ । ਇਸ ਮੌਕੇ ਡੀ. ਈ. ਓ. (ਸੈਕੰਡਰੀ) ਸੰਜੀਵ ਸ਼ਰਮਾ, ਡਿਪਟੀ ਡੀ. ਈ. ਓ.  ਰਵਿੰਦਰ ਕੁਮਾਰ, ਡੀਈਓ (ਪ੍ਰਾਇਮਰੀ) ਸ਼ਾਲੂ ਮਹਿਰਾ ਸਮੇਤ ਹੋਰ ਹਾਜਰ ਸਨ । 
ਅਖੀਰ ਵਿੱਚ ਮਹਿਮਾਨਾਂ ਨੂੰ ਸਨਮਾਨਿਤ  ਕੀਤਾ ਗਿਆ
ਅਖੀਰ ਵਿੱਚ ਮਹਿਮਾਨਾਂ ਨੂੰ ਸਨਮਾਨਿਤ  ਕੀਤਾ ਗਿਆ । ਸਨਮਾਨਿਤ ਕਰਨ ਸਮੇਂ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ, ਅਮਰਿੰਦਰ ਸਿੰਘ ਬਾਬਾ, ਕੋਚ ਅਮਰਜੋਤ ਸਿੰਘ, ਰਣਜੀਤ ਸਿੰਘ, ਜਪਿੰਦਰਪਾਲ ਸਿੰਘ, ਹਰਿੰਦਰ ਕੌਰ, ਰਵਿੰਦਰ ਕੌਰ, ਮੀਨਾਸੂਦ, ਸਕੂਲ ਐਲੂਮਨੀ ਦੇ ਪ੍ਰਧਾਨ  ਕੁਲਦੀਪ ਸਿੰਘ ਗਰੇਵਾਲ ਅਤੇ ਸਮੂਹ ਮੈਂਬਰ, ਸਕੂਲ ਮੈਨਜਮੈਂਟ ਕਮੇਟੀ ਅਤੇ ਸਕੂਲ ਦੇ ਸਮੂਹ ਸਟਾਫ ਮੈਬਰ ਹਾਜਰ ਸਨ। ਇਲਾਕੇ ਦੇ ਪਤਵੰਤੇ ਸੱਜਣਾ ਨੇ ਉੱਚੇਚੇ ਰੂਪ ਵਿੱਚ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ । ਅਖੀਰ ਵਿੱਚ ਪ੍ਰਿਸੀਪਲ ਵਿਜੈ ਕਪੂਰ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ।