Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 10:20 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿਖੇ ਹਵਾਈ ਅੱਡੇ ਤੇ ਇਕ ਵਿਅਕਤੀ ਕਿਸੇ ਦੇ ਪਾਸਪੋਰਟ ਤੇ ਕੈਨੇਡਾ ਜਾਣ ਵੇਲੇ ਗ੍ਰਿਫ਼ਤਾਰ

ਦਿੱਲੀ ਵਿਖੇ ਹਵਾਈ ਅੱਡੇ ਤੇ ਇਕ ਵਿਅਕਤੀ ਕਿਸੇ ਦੇ ਪਾਸਪੋਰਟ ਤੇ ਕੈਨੇਡਾ ਜਾਣ ਵੇਲੇ ਗ੍ਰਿਫ਼ਤਾਰ

ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਇਕ ਵਿਅਕਤੀ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਕਿਸੇ ਦੇ ਪਾਸਪੋਰਟ ਤੇ ਕੈਨੇਡਾ ਜਾਣ ਲਈ ਹਾਲੇ ਇਮੀਗ੍ਰੇ਼ਸ਼ਨ ਜਾਂਚ ਵਿਚੋਂ ਗੁਜ਼ਰ ਰਿਹਾ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਹਵਾਈ ਅੱਡਾ ਪੁਲਸ ਨੇ ਉਪਰੋਕਤ ਧੋਖਾਧੜੀ ਕਰਨ ਲਈ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ । ਦਿੱਲੀ ਆਈ. ਜੀ. ਆਈ. ਹਵਾਈ ਅੱਡੇ ਦੀ ਵਧੀਕ ਪੁਲਸ ਕਮਿਸ਼ਨਰ ਊਸ਼ਾ ਰੰਗਨਾਨੀ ਨੇ ਦਸਿਆ ਕਿ 9 ਤੋਂ 10 ਅਪ੍ਰੈਲ 2025 ਦੀ ਰਾਤ ਨੂੰ ਇਕ ਯਾਤਰੀ ਜਿਸ ਕੋਲ ਕਮਲਜੀਤ ਸਿੰਘ ਦੇ ਨਾਮ ਦਾ ਪਾਸਪੋਰਟ ਸੀ, ਟੋਰਾਂਟੋ (ਕੈਨੇਡਾ) ਜਾਣ ਲਈ ਆਈ. ਜੀ. ਆਈ. ਹਵਾਈ ਅੱਡੇ `ਤੇ ਪਹੁੰਚਿਆ ਤੇ ਜਦੋਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਸ ਦੇ ਪਾਸਪੋਰਟ `ਤੇ ਫ਼ੋਟੋ ਉਸ ਆਦਮੀ ਨਾਲ ਮੇਲ ਨਹੀਂ ਖਾਂਦੀ ਸੀ ।

ਜਦੋਂ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਉਸ ਤੋਂ ਪੁੱਛਗਿੱਛ ਕੀਤੀ

ਜਦੋਂ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਸ ਦਾ ਅਸਲੀ ਨਾਮ ਮਨਪ੍ਰੀਤ ਸਿੰਘ ਸੀ। ਉਹ 40 ਸਾਲਾਂ ਦਾ ਹੈ ਅਤੇ ਮੋਹਾਲੀ ਦਾ ਰਹਿਣ ਵਾਲਾ ਹੈ। ਸੱਚਾਈ ਸਾਹਮਣੇ ਆਉਣ ਤੋਂ ਬਾਅਦ ਭਾਰਤੀ ਇਮੀਗ੍ਰੇਸ਼ਨ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਨਾਲ ਧੋਖਾਧੜੀ ਅਤੇ ਕਈ ਹੋਰ ਮਾਮਲਿਆਂ ਲਈ ਐਫ਼ਆਈਆਰ ਦਰਜ ਕੀਤੀ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ ।

ਗ੍ਰਿਫ਼ਤਾਰ ਮਨਪ੍ਰੀਤ ਸਿੰਘ ਨੇ ਕੀਤੇ ਦਿੱਲੀ ਪੁਲਿਸ ਦੀ ਜਾਂਚ ਟੀਮ ਵੱਲੋਂ ਪੁੱਛਗਿੱਛ ਦੌਰਾਨ ਹੈਰਾਨ ਕਰਨ ਵਾਲੇ ਖ਼ੁਲਾਸੇ

ਗ੍ਰਿਫ਼ਤਾਰ ਕੀਤੇ ਗਏ ਮਨਪ੍ਰੀਤ ਸਿੰਘ ਨੇ ਦਿੱਲੀ ਪੁਲਿਸ ਦੀ ਜਾਂਚ ਟੀਮ ਵੱਲੋਂ ਪੁੱਛਗਿੱਛ ਦੌਰਾਨ ਹੈਰਾਨ ਕਰਨ ਵਾਲੇ ਖ਼ੁਲਾਸੇ ਕੀਤੇ । ਉਸ ਨੇ ਦਸਿਆ ਕਿ ਕੈਨੇਡਾ ਜਾਣ ਲਈ, ਉਹ ਮੋਹਾਲੀ ਨਿਵਾਸੀ ਏਜੰਟ ਰੁਪਿੰਦਰ ਸਿੰਘ ਦੇ ਸੰਪਰਕ ਵਿਚ ਆਇਆ। ਰੁਪਿੰਦਰ ਨੇ ਮਨਪ੍ਰੀਤ ਨੂੰ 32 ਲੱਖ ਰੁਪਏ ਵਿਚ ਕੈਨੇਡਾ ਭੇਜਣ ਦਾ ਵਾਅਦਾ ਕੀਤਾ ਸੀ ਤੇ ਕਿਸੇ ਹੋਰ ਦੇ ਪਾਸਪੋਰਟ `ਤੇ ਉਸ ਦੀ ਯਾਤਰਾ ਦਾ ਪ੍ਰਬੰਧ ਕੀਤਾ ਸੀ ।

ਉਸ ਨੇ ਰੁਪਿੰਦਰ ਨੂੰ 20 ਲੱਖ ਰੁਪਏ ਪਹਿਲਾਂ ਹੀ ਦੇ ਦਿਤੇ ਸਨ ਅਤੇ ਬਾਕੀ ਰਕਮ ਕੈਨੇਡਾ ਪਹੁੰਚਣ ਤੋਂ ਬਾਅਦ ਦੇਣੀ ਸੀ : ਮਨਪ੍ਰੀਤ 

ਮਨਪ੍ਰੀਤ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਰੁਪਿੰਦਰ ਨੂੰ 20 ਲੱਖ ਰੁਪਏ ਪਹਿਲਾਂ ਹੀ ਦੇ ਦਿਤੇ ਸਨ ਅਤੇ ਬਾਕੀ ਰਕਮ ਕੈਨੇਡਾ ਪਹੁੰਚਣ ਤੋਂ ਬਾਅਦ ਦੇਣੀ ਸੀ । 9 ਅਪ੍ਰੈਲ ਨੂੰ ਰੁਪਿੰਦਰ ਦੇ ਕਹਿਣ `ਤੇ ਉਹ ਦਿੱਲੀ ਆਇਆ ਅਤੇ ਮਹੀਪਾਲਪੁਰ ਦੇ ਇਕ ਹੋਟਲ ਵਿਚ ਠਹਿਰਿਆ, ਉੱਥੇ ਰੁਪਿੰਦਰ ਦੇ ਦੋ ਸਾਥੀਆਂ, ਵਿਸ਼ਾਲ ਧੀਮਾਨ ਤੇ ਹਰੀਸ਼ ਚੌਧਰੀ ਨੇ ਉਸ ਨੂੰ ਕਮਲਜੀਤ ਸਿੰਘ ਦੇ ਨਾਮ `ਤੇ ਇਕ ਜਾਅਲੀ ਪਾਸਪੋਰਟ ਦਿਤਾ ਪਰ ਉਹ ਪਾਸਪੋਰਟ ਦੀ ਜਾਂਚ ਦੌਰਾਨ ਫੜਿਆ ਗਿਆ । ਦਸਣਯੋਗ ਹੈ ਕਿ ਦੋਸ਼ੀ ਮਨਪ੍ਰੀਤ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਆਪਣੀ ਸਥਾਨਕ ਖੁਫੀਆ ਜਾਣਕਾਰੀ ਅਤੇ ਤਕਨੀਕੀ ਨਿਗਰਾਨੀ ਰਾਹੀਂ ਰੁਪਿੰਦਰ ਸਿੰਘ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ, ਜਿੱਥੇ ਉਹ ਲੁਕਿਆ ਹੋਇਆ ਸੀ । ਮੁਲਜ਼ਮ ਰੁਪਿੰਦਰ ਵਲੋਂ ਦਿਤੀ ਗਈ ਜਾਣਕਾਰੀ ਦੇ ਆਧਾਰ `ਤੇ, ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਹਰੀਸ਼ ਅਤੇ ਵਿਸ਼ਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ।

Advertisement
Advertisement
Advertisement
Advertisement
Scroll to Top