Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:50 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਫੋਕਲ ਪੁਆਇੰਟ ‘ਚ 3.5 ਏਕੜ ਦਾ ਮੀਆਵਾਕੀ ਜੰਗਲ ਲੱਗੇਗਾ

ਪਟਿਆਲਾ ਫੋਕਲ ਪੁਆਇੰਟ ‘ਚ 3.5 ਏਕੜ ਦਾ ਮੀਆਵਾਕੀ ਜੰਗਲ ਲੱਗੇਗਾ

ਪਟਿਆਲਾ, 15 ਅਪ੍ਰੈਲ : ਵਾਤਾਵਰਨ ਸ਼ੁੱਧਤਾ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਨਗਰ ਨਿਗਮ ਪਟਿਆਲਾ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸਹਿਯੋਗ ਨਾਲ ਪਟਿਆਲਾ ਫੋਕਲ ਪੁਆਇੰਟ ਵਿਖੇ 3.5 ਏਕੜ ਦਾ ਮੀਆਵਾਕੀ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਹੈ । ਇਸ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਅੱਜ ਮਟੀਰੀਅਲ ਰਿਕਵਰੀ ਫੈਸਿਲਿਟੀ ਸੈਂਟਰ ਨੇੜੇ ਕੀਤੀ ਗਈ । ਇਸ ਪਹਿਲਕਦਮੀ ਬਾਰੇ ਵੇਰਵੇ ਸਾਂਝੇ ਕਰਦੇ ਹੋਏਨਗਰ ਨਿਗਮ ਦੇ ਕਮਿਸ਼ਨਰਪਰਮਵੀਰ ਸਿੰਘ ਨੇ ਕਿਹਾ ਕਿ ਇਸ ਖੇਤਰ ਵਿੱਚ ਦੋ ਮੀਆਵਾਕੀ ਜੰਗਲ ਵਿਕਸਤ ਕੀਤੇ ਜਾਣਗੇਜਿਨ੍ਹਾਂ ਨੂੰ ਈਕੋਸਿੱਖ ਦੀ ਪਲਾਂਟੇਸ਼ਨ ਟੀਮ ਵੱਲੋਂ ਤਿੰਨ ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਵੇਗਾ ।

ਨਗਰ ਨਿਗਮ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਮਦਦ ਨਾਲ ਜੰਗਲ ਲਾਉਣ ਦੀ ਸ਼ੁਰੂਆਤ 

ਜੰਗਲ ਚ 45 ਕਿਸਮਾਂ ਦੇ 35,000 ਦੇਸੀਫਲਦਾਰ ਤੇ ਛਾਂਦਾਰ ਬੂਟੇ ਲੱਗਣਗੇ 

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਵੀ. ਐਸ. ਐਸ. ਐਲ. ਵੱਲੋਂ ਆਪਣੀ ਸੀ. ਐਸ. ਆਰ. ਪਹਿਲਕਦਮੀ ਪ੍ਰੋਜੈਕਟ ਪ੍ਰਕ੍ਰਿਤੀ ਦੇ ਤਹਿਤ ਲਗਾਇਆ ਜਾ ਰਿਹਾ ਹੈ । ਜਿਕਰਯੋਗ ਹੈ ਕਿ ਇਸ ਜੰਗਲ ਵਿੱਚ ਲਗਭਗ 35,000 ਬੂਟੇ ਸ਼ਾਮਲ ਹੋਣਗੇਜਿਨ੍ਹਾਂ ਵਿੱਚੋਂ ਪ੍ਰਤੀ ਏਕੜ 10,000 ਪੌਦੇ ਦੀ ਘਣਤਾ ਤੇ – 45 ਕਿਸਮਾਂ ਦੇ ਦੇਸੀ ਅਤੇ ਫਲ ਤੇ ਛਾਂਦਾਰ ਬੂਟੇ ਸ਼ਾਮਲ ਹਨ । ਇਸ ਜੰਗਲ ਵਿੱਚ ਬੂਟੇ ਲਗਾਉਣ ਦੀ ਰਸਮੀ ਸ਼ੁਰੂਆਤ ਅੱਜ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਗੁਰਪ੍ਰੀਤ ਵਾਲੀਆ ਨੇ ਆਪਣੀ ਟੀਮ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਦੇ ਨੁਮਾਇੰਦਿਆਂ ਨਾਲ ਕੀਤੀ ।

ਈਕੋਸਿੱਖ ਪਲਾਂਟੇਸ਼ਨ ਟੀਮ ਵੱਲੋਂ ਮਹੀਨਿਆਂ ਦੇ ਅੰਦਰ ਬੂਟੇ ਲਗਾਉਣ ਨਾਲ ਮੁਕੰਮਲ ਹੋਵੇਗਾ ਜੰਗਲ 

ਵਰਧਮਾਨ ਸਪੈਸ਼ਲ ਸਟੀਲਜ਼ ਦੇ ਸੀਨੀਅਰ ਸੀਐਸਆਰ ਮੈਨੇਜਰ ਅਮਿਤ ਧਵਨ ਨੇ ਦੱਸਿਆ ਕਿ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਅਜਿਹੇ ਜੰਗਲ ਲਗਾਉਣ ਤੋਂ ਬਾਅਦਵਰਧਮਾਨ ਸਪੈਸ਼ਲ ਸਟੀਲਜ਼ ਵਲੋਂ ਪਟਿਆਲਾ ਵਿੱਚ ਵਿਕਸਤ ਕੀਤਾ ਜਾ ਰਿਹਾ ਇਹ ਅੱਠਵਾਂ ਮੀਆਵਾਕੀ ਜੰਗਲ ਹੈ । ਉਨ੍ਹਾਂ ਅੱਗੇ ਕਿਹਾ ਕਿ ਵੀ. ਐਸ. ਐਸ. ਐਲ. ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਵਾਈਸ ਚੇਅਰਮੈਨਸਚਿਤ ਜੈਨ ਦੀ ਅਗਵਾਈ ਹੇਠ ਪੰਜਾਬ ਵਿੱਚ ਕੁੱਲ 1,000 ਏਕੜ ਵਿੱਚ ਜੰਗਲ ਵਿਕਸਤ ਕਰਨ ਲਈ ਵਚਨਬੱਧ ਹੈ । ਸਮਝੌਤੇ ਵਜੋਂਵਰਧਮਾਨ ਸਪੈਸ਼ਲ ਸਟੀਲਜ਼ ਵਲੋਂ ਪਟਿਆਲਾ ਨਗਰ ਨਿਗਮ ਨੂੰ ਸੌਂਪਣ ਤੋਂ ਪਹਿਲਾਂ ਤਿੰਨ ਸਾਲਾਂ ਦੀ ਮਿਆਦ ਲਈ ਜੰਗਲ ਦੀ ਦੇਖਭਾਲ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top