ਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟ
ਦੁਆਰਾ: Punjab Bani ਪ੍ਰਕਾਸ਼ਿਤ :Tuesday, 15 April, 2025, 12:16 PM

ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਹਨਾਂ ਖਿਲਾਫ ਐਫ. ਆਈ. ਆਰ. ਦਰਜ ਹੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ ।
ਹਾਈ ਕੋਰਟ ਵੱਲੋਂ ਮਾਮਲੇ ਦੀ ਭਲਕੇ 16 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ
ਉਹਨਾਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਹਨਾਂ ਖਿਲਾਫ ਦਰਜ ਐਫ. ਆਈ. ਆਰ. ਰੱਦ ਕੀਤੀ ਜਾਵੇ । ਹਾਈ ਕੋਰਟ ਵੱਲੋਂ ਮਾਮਲੇ ਦੀ ਭਲਕੇ 16 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ ।
