Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:56 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਰਾਜਪੁਰਾ ਨੀਨਾ ਮਿੱਤਲ ਨੇ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਉਦਘਾਟਨ ਸਮਾਰੋਹਾਂ 'ਚ ਕੀਤੀ ਸ਼ਿਰਕਤ

ਵਿਧਾਇਕ ਰਾਜਪੁਰਾ ਨੀਨਾ ਮਿੱਤਲ ਨੇ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਉਦਘਾਟਨ ਸਮਾਰੋਹਾਂ 'ਚ ਕੀਤੀ ਸ਼ਿਰਕਤ

ਰਾਜਪੁਰਾ/ਪਟਿਆਲਾ, 15 ਅਪ੍ਰੈਲ : ਰਾਜਪੁਰਾ ਹਲਕੇ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਦੇ ਉਦਘਾਟਨ ਸਮਾਰੋਹਾਂ ਵਿੱਚ ਸ਼ਿਰਕਤ ਕਰਕੇ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਖੇਤਰ ਵਿੱਚ ਹੋ ਰਹੀ ਤਰੱਕੀ ਬਾਰੇ ਜਾਣੂੰ ਕਰਵਾਇਆ ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਕਸੀ ਸੈਣੀਆਂ ਵਿਖੇ ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਬੱਬਰ, ਸਰਕਾਰੀ ਪ੍ਰਾਇਮਰੀ ਸਕੂਲ ਉਕਸੀ ਵਿਖੇ ਸੈਂਟਰ ਹੈੱਡ ਟੀਚਰ ਰੇਖਾ ਵਰਮਾ ਅਤੇ ਅਲੂਣਾ ਵਿਖੇ ਸੰਦੀਪਕਾ ਦੀ ਅਗਵਾਈ ਹੇਠ ਪ੍ਰੋਗਰਾਮ ਸਫਲਤਾਪੂਰਵਕ ਕਰਵਾਏ ਗਏ । ਇਨ੍ਹਾਂ ਸਮਾਗਮਾਂ ਦੌਰਾਨ ਨਵੀਂ ਬਣੀ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਸੰਪੂਰਨਤਾ ਹੋਣ ‘ਤੇ ਖੁਸ਼ੀ ਪ੍ਰਗਟਾਈ ਗਈ। ਬੱਚਿਆਂ ਵੱਲੋਂ ਰੰਗਾਰੰਗ ਸਭਿਆਚਾਰਕ ਪੇਸ਼ਕਾਰੀਆਂ ਅਤੇ ਵਿੱਦਿਅਕ ਪ੍ਰਦਰਸ਼ਨੀਆਂ ਦੁਆਰਾ ਮਹਿਮਾਨਾਂ ਨੂੰ ਪ੍ਰਭਾਵਿਤ ਕੀਤਾ ਗਿਆ। ਉਕਸੀ ਸੈਣੀਆਂ ਵਿਖੇ ਵਿਦਿਆਰਥੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਨਾ ਮਿੱਤਲ ਦਾ ਪੈਨਸਿਲ ਸਕੈੱਚ ਤਿਆਰ ਕਰਕੇ ਭੇਂਟ ਕੀਤਾ ।

ਸਿੱਖਿਆ ਖੇਤਰ ਲਈ ਵਧੇਰੇ ਬਜਟ ਨਾਲ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਹੋਇਆ ਉੱਚਾ : ਨੀਨਾ ਮਿੱਤਲ
ਨੀਨਾ ਮਿੱਤਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਾਲ ਹੀ ਵਿੱਚ ਆਏ ਬਜਟ ਵਿੱਚ ਸਿੱਖਿਆ ਖੇਤਰ ਨੂੰ ਵਧੇਰੇ ਰਾਸ਼ੀ ਨਿਰਧਾਰਤ ਕੀਤੀ ਗਈ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਨਿਰੰਤਰ ਉੱਚਾ ਹੋ ਰਿਹਾ ਹੈ । ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਭੂਮਿਕਾ ਦੀ ਵੀ ਪ੍ਰਸੰਸਾ ਕੀਤੀ । ਵੱਖ-ਵੱਖ ਸਕੂਲਾਂ ਵਿੱਚ ਹੋਏ ਸਮਾਰੋਹਾਂ ਦੌਰਾਨ ਵਿਜੇ ਮੈਨਰੋ ਹਲਕਾ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ, ਰਿਤੇਸ਼ ਬਾਂਸਲ ਐਮ. ਐਲ. ਏ. ਕੋਆਰਡੀਨੇਟਰ, ਪ੍ਰਿੰਸੀਪਲ ਜੱਗਾ ਸਿੰਘ ਕਪੂਰੀ ਜ਼ਿਲ੍ਹਾ ਨੋਡਲ ਅਫ਼ਸਰ, ਸਰਪੰਚ ਜੋਗਾ ਸਿੰਘ ਉਕਸੀ ਸੈਣੀਆਂ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ, ਬਲਾਕ ਨੋਡਲ ਅਫ਼ਸਰ ਰਾਜਪੁਰਾ-1 ਰਚਨਾ ਰਾਣੀ, ਅਮਰਿੰਦਰ ਸਿੰਘ ਮੀਰੀ ਪੀ. ਏ., ਜਗਦੀਪ ਸਿੰਘ ਅਲੂਣਾ, ਗੁਰਤੇਜ ਸਿੰਘ, ਬਿੰਦਰ ਸਿੰਘ, ਰਾਜੇਸ਼ ਬਾਵਾ ਯੂਥ ਪ੍ਰਧਾਨ, ਪ੍ਰਿੰਸੀਪਲ ਗੁਰਦੀਪ ਕੌਰ ਭੇਡਵਾਲ, ਬਲਵਿੰਦਰ ਕੁਮਾਰ ਬੀ. ਪੀ. ਈ. ਓ.,  ਮਨਜੀਤ ਕੌਰ  ਬੀ. ਪੀ. ਈ. ਓ., ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਮੇਜਰ ਸਿੰਘ ਬਲਾਕ ਮੀਡੀਆ ਕੋਆਰਡੀਨੇਟਰ, ਇੰਦਰਪ੍ਰੀਤ ਸਿੰਘ,  ਨੀਰਜ ਗੁਪਤਾ, ਵੀਰਪਾਲ, ਨੀਲਮ ਪ੍ਰਭਾ, ਅਧਿਆਪਕ, ਵਿਦਿਆਰਥੀ ਅਤੇ ਮਾਪੇ ਵੱਡੀ ਗਿਣਤੀ ਵਿੱਚ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top