ਕਿਰਤੀਆਂ ਲਈ ਈ-ਸ਼੍ਰਮ ਪੋਰਟਲ ‘ਤੇ ਰਜਿਸਟ੍ਰੇਸ਼ਨ 19 ਅਪ੍ਰੈਲ ਤੱਕ ਰਹੇਗੀ ਜਾਰੀ : ਇਸ਼ਾ ਸਿੰਗਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 15 April, 2025, 06:21 PM

ਪਟਿਆਲਾ 15 ਅਪ੍ਰੈਲ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਰਤੀਆਂ ਦੀ ਈ-ਸ਼੍ਰਮ ਪੋਰਟਲ ‘ਤੇ ਵਰਕਰਾਂ ਦੀ ਰਜਿਸਟ੍ਰੇਸ਼ਨ ਕਰਨ ਸਬੰਧੀ ਇਕ ਬੈਠਕ ਕੀਤੀ । ਬੈਠਕ ਵਿੱਚ ਉਹਨਾਂ ਦੱਸਿਆ ਕਿ ਕਿਰਤੀਆਂ ਦੀ ਭਲਾਈ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ 9 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਜੋ ਕਿ 19 ਅਪ੍ਰੈਲ ਤੱਕ ਜਾਰੀ ਰਹਿਣਗੇ ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਕਿਰਤੀਆਂ ਦੀ ਈ-ਸ਼੍ਰਮ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ  ।

ਵੱਧ ਤੋ ਵੱਧ ਕਿਰਤੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਕੀਤੀ ਅਪੀਲ : ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਪਲੇਟਫਾਰਮ ਵਰਕਰਾਂ ਸਮੇਤ ਸਾਰੇ ਵਰਗਾਂ ਦੇ ਕਾਮਿਆਂ ਨੂੰ ਸਮਾਜਿਕ ਲਾਭ ਪਹੁੰਚਾਉਣ ਲਈ ਵਚਨਬੱਧ ਹੈ । ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਵੱਖ-ਵੱਖ ਪਲੇਟਫਾਰਮਜ਼ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਵੱਧ ਤੋਂ ਵੱਧ ਵਰਕਰਾਂ ਨੂੰ ਈ-ਸ਼੍ਰਮ ਪੋਰਟਲ ‘ਤੇ ਰਜਿਸਟਰ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ । ਉਹਨਾਂ ਅਪੀਲ ਕੀਤੀ  ਇਹਨਾਂ ਕੈਂਪਾਂ ਸਬੰਧੀ ਲੋਕਾਂ ਨੂੰ ਜਾਗਰੁਕ ਵੀ ਕਰਵਾਇਆ ਜਾਵੇ ਤਾਂ ਜੋ ਕਿਰਤੀਆਂ ਦੀ ਭਲਾਈ ਹੋ ਸਕੇ  । ਉਹਨਾਂ ਅਗੋਂ ਕਿਹਾ ਕਿ ਕਿਰਤੀ ਖੁਦ ਵੀ ਈ-ਸ੍ਰਮ ਪੋਰਟਲ ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ ਜਾਂ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ ।

ਵੱਧ ਤੋਂ ਵੱਧ ਕਿਰਤੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਕੀਤੀ ਅਪੀਲ 

ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌੜ ਨੇ ਦੱਸਿਆ ਕਿ ਈ-ਸ਼੍ਰਮ ਪੋਰਟਲ ਤੇ ਅਨ ਆਰਗੇਨਾਇਜ਼ਡ ਵਰਕਰਜ਼, ਸਪੈਸ਼ਲ ਹੈਲਪ ਗਰੁੱਪ ਮੈਂਬਰਜ਼, ਸਟਰੀਟ ਵੈਂਡਰਜ਼, ਰਿਕਸ਼ਾ ਪੂਲਰਜ਼, ਕੰਸਟਰਕਸ਼ਨ ਵਰਕਰਜ਼, ਮਿਡ ਡੇਅ ਮੀਲ ਵਰਕਰਜ਼, ਘਰੇਲੂ ਨੌਕਰ, ਆਸ਼ਾ ਵਰਕਰ, ਆਂਗਨਵਾੜੀ ਵਰਕਰਜ਼ , ਖੇਤੀਬਾੜੀ ਲੇਬਰ, ਫਿਸ਼ਰਮੈਨ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਭੱਠਾ ਵਰਕਰਜ਼ ਨੂੰ ਰਜਿਸਟਰ ਕੀਤਾ ਜਾਣਾ ਹੁੰਦਾ ਹੈ । ਉਹਨਾਂ ਨੇ ਵੱਧ ਤੋਂ ਵੱਧ ਕਿਰਤੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਵੀ ਕੀਤੀ । ਇਸ ਦੌਰਾਨ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।