ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਮਿਥੇ ਟੀਚੇ ਸਿੱਖਿਆ ਦੇ ਖੇਤਰ ਲਈ ਵਰਦਾਨ ਸਾਬਿਤ ਹੋ ਰਹੇ ਹਨ: ਵਿਧਾਇਕ ਪਠਾਣਮਾਜਰਾ

ਸਨੌਰ, 15 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਮਿਥੇ ਟੀਚੇ ਨਾਲ ਜਿੱਥੇ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਪ੍ਰਦਾਨ ਹੋਵੇਗੀ, ਉੱਥੇ ਸਮੂਹ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਮਿਆਰਾਂ ਦੇ ਅਨੁਕੂਲ ਅਪਗ੍ਰੇਡ ਕੀਤਾ ਜਾ ਰਿਹਾ ਹੈ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹਲਕੇ ਦੇ ਪਿੰਡ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਂਖਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਨੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਨੌਰ ਵਿੱਚ ਵੱਖ -ਵੱਖ ਸਕੂਲਾਂ ਦੇ 30 ਲੱਖ ਰੁਪਏ ਦੇ ਲੱਗਭਗ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਵੱਖ-ਵੱਖ ਸਰਕਾਰੀ ਸਕੂਲਾ ਵਿਚ ਸਰਕਾਰੀ ਸਕੂਲਾਂ ਵਿੱਚ ਚਾਰਦੀਵਾਰੀ ਅਤੇ ਨਵੀਨੀਕਰਨ ਕੀਤੇ ਪਖਾਨਿਆਂ ਅਤੇ ਨਵੇਂ ਡੀਜੀਟਲ ਅਤੇ ਏਸੀ ਕਲਾਸ ਰੂਮਾਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ ।
ਆਉਣ ਵਾਲੀ ਪੀੜ੍ਹੀ ਅਤੇ ਲੋੜਵੰਦ ਪਰਿਵਾਰਾਂ ਨੂੰ ਸਿੱਖਿਆ ਵਿੱਚ ਸਮਰੱਥ ਬਣਾਉਣ ਮਾਨ ਸਰਕਾਰ ਮੁੱਖ ਮਕਸਦ
ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਵਿਲੱਖਣ ਬਦਲਾਅ ਆਏ ਹਨ।ਉਨ੍ਹਾਂ ਕਿਹਾ ਕਿ ਨਵੇਂ ਯੁੱਗ ਦੇ ਤਕਨੀਕੀ ਅਤੇ ਬੁਨਿਆਦੀ ਢਾਂਚਿਆਂ ਨਾਲ ਸਰਕਾਰੀ ਸਕੂਲਾਂ ਨੂੰ ਲੈਸ ਕਰਕੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵੱਲ ਬਣਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ।
ਅੱਜ ਡੀਜੀਟਲ ਅਤੇ ਏਸੀ ਕਲਾਸ ਰੂਮ, ਅਤੇ ਚਾਰਦੀਵਾਰੀ ਦਾ 30 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਦਾ ਉਦਘਾਟਨ
ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਪੰਜਾਬ ਨੂੰ ਹੱਸਦਾ,ਵਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ, ਇਹ ਤਾਹੀਓ ਸੰਭਵ ਹੋਵੇਗਾ ਜੇਕਰ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਆ ਵਿੱਚ ਸਮਰੱਥ ਬਣਾ ਸਕਾਂਗੇ। ਸਿੱਖਿਆ ਕ੍ਰਾਂਤੀ ਅਭਿਆਨ ਦੇ ਮੱਦੇਨਜ਼ਰ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਵੱਖ-ਵੱਖ ਸਕੂਲਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚੋਂ ਟਰੇਨਿੰਗ ਕਰਵਾਈ ਗਈ ਹੈ, ਉੱਥੇ ਸਕੂਲੀ ਵਿਦਿਆਰਥੀਆਂ ਨੂੰ ਆਈ. ਏ. ਐਸ. ਆਈ. ਪੀ. ਐਸ. ਅਫਸਰ ਆ ਕੇ ਪੜ੍ਹਾਉਣਗੇ ਅਤੇ ਟਰੇਨਿੰਗ ਦੇ ਕੇ ਚੰਗੇ ਭਵਿੱਖ ਲਈ ਰਾਹ ਦਸੇਰਾ ਬਣਨਗੇ, ਜਿਸ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲੀ ਬੱਚਿਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦਾ ਉਪਰਾਲਾ ਦਿਹਾਤੀ ਖੇਤਰਾਂ ਦੇ ਸਕੂਲੀ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਮੇਤ ਪਿੰਡ ਵਾਸੀ ਅਤੇ ਪਾਰਟੀ ਅਹੁਦੇਦਾਰਾਂ ਮੌਜੂਦ ਸਨ ।
