Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:50 pm

+91 90915 01313 , +91 90916 01313

punjabbanni@gmail.com
punjabbani@yahoo.com

ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਨਰੜੂ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਨਰੜੂ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਘਨੌਰ, 7 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਜੀ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਜੀ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਨਰੜੂ  ਜ਼ਿਲ੍ਹਾ ਪਟਿਆਲਾ ਵਿਖੇ ਲੱਖਾਂ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਵਿਧਾਇਕ ਸ੍ਰੀ ਗੁਰਲਾਲ ਸਿੰਘ ਘਨੌਰ ਨੇ ਲੋਕ ਅਰਪਿਤ ਕੀਤਾ। ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਸ੍ਰੀ ਗੁਰਲਾਲ ਸਿੰਘ ਘਨੌਰ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ।

ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ
ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ । ਸਕੂਲ ਮੁਖੀ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ । ਸਿੱਖਿਆ ਕ੍ਰਾਂਤੀ ਤਹਿਤ ਨਵੀ ਬਣੀ ਚਾਰਦੀਵਾਰੀ, ਪਖਾਨੇ ਅਤੇ ਮੁਰੰਮਤ ਕਾਰਜਾਂ ਦੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਵੀ ਵਿਸ਼ੇਸ਼ ਤੌਰ ‘ਤੇ ਰੌਸ਼ਨੀ ਪਾਈ ਗਈ ।

ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਨਰੜੂ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ
ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਜਿਆਦਾ ਪਹਿਲ ਦੇ ਰਹੀ ਹੈ। ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਨੇ  ਅੱਠਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ । ਇਸ ਮੌਕੇ ਤੇ ਸਕੂਲ ਮੁੱਖੀ ਦਲਬਾਰਾ ਸਿੰਘ, ਸਰਪੰਚ ਨਰੜੂ ਤਾਰਾ ਸਿੰਘ, ਬੀ. ਡੀ. ਪੀ. ਓ (ਘਨੌਰ ) ਜਤਿੰਦਰ ਸਿੰਘ ਢਿੱਲੋ, ਬੀ. ਪੀ. ਈ. ਓ. (ਘਨੌਰ )ਸ੍ਰੀ ਧਰਮਿੰਦਰ ਸਿੰਘ, ਸ੍ਰੀ ਜਤਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ,ਪ੍ਰੋਗਰਾਮ ਹਲਕਾ ਕੋਆਡੀਨੇਟਰ ਦੌਲਤ ਰਾਮ , ਸਮੂਹ ਸਕੂਲ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਨੇੜੇ ਦੇ ਪਿੰਡਾਂ ਦੇ ਪੰਚ ਸਰਪੰਚ , ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਰਹੇ ।

Advertisement
Advertisement
Advertisement
Advertisement
Scroll to Top