Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:04 am

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆ

ਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆ

ਪਟਿਆਲਾ, 7 ਅਪ੍ਰੈਲ : ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਪਟਿਆਲਾ ਪਰਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ. ਡੀ. ਪੀ. ਓ. ਪਟਿਆਲਾ ਦਫ਼ਤਰ ਨੂੰ ਗੁਰੂ ਤੇਗ਼ ਬਹਾਦਰ ਕਲੋਨੀ ਵਿਖੇ ਬਾਲ ਵਿਆਹ ਹੋਣ ਸਬੰਧੀ ਗੁਪਤ ਸ਼ਿਕਾਇਤ ਪ੍ਰਾਪਤ ਹੋਈ ਸੀ। ਇਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਚੌਂਕੀ ਅਫ਼ਸਰ ਕਲੋਨੀ, ਪਟਿਆਲਾ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ਤੇ ਪਹੁੰਚ ਕੇ ਪੜਤਾਲ ਕੀਤੀ ਗਈ । ਪੜਤਾਲ ਦੌਰਾਨ ਲੜਕੇ ਦੀ ਉਮਰ 21 ਸਾਲ ਤੋਂ ਘੱਟ ਪਾਈ ਗਈ ।

ਪਰਿਵਾਰ ਨੂੰ ਦਿੱਤੀ ਗਈ ਬਾਲ ਵਿਆਹ ਰੋਕੂ ਐਕਟ 2006 ਬਾਰੇ ਪੂਰੀ ਜਾਣਕਾਰੀ 
ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਬਾਲ ਵਿਆਹ ਰੋਕੂ ਐਕਟ 2006 ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਇਸ ਐਕਟ ਸਬੰਧੀ ਸਜਾਵਾਂ ਬਾਰੇ ਦੱਸਿਆ ਗਿਆ। ਘਰ ਵਾਲਿਆਂ ਨੇ ਸਹਿਮਤੀ ਜਤਾਈ ਹੈ ਕਿ ਜਦੋਂ ਤੱਕ ਲੜਕੇ ਦੀ ਉਮਰ 21 ਸਾਲ ਨਹੀਂ ਹੁੰਦੀ ਅਸੀਂ ਆਪਣੇ ਲੜਕੇ ਦਾ ਵਿਆਹ ਨਹੀਂ ਕਰਾਂਗੇ। ਸੀ. ਡੀ. ਪੀ. ਓ. ਨੇ ਦੱਸਿਆ ਕਿ ਜੇ ਕਿਸੇ ਨੂੰ ਵੀ ਬਾਲ ਵਿਆਹ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਚਾਈਲਡ ਹੈਲਪ ਲਾਈਨ ਨੰ. 1098 ਤੇ ਕਾਲ ਕੀਤੀ ਜਾਵੇ ਜਾ ਸਬੰਧਤ ਸੀ. ਡੀ. ਪੀ. ਓ. ਦਫ਼ਤਰ ਨਾਲ ਸੰਪਰਕ ਕੀਤਾ ਜਾਵੇ । ਇਸ ਟੀਮ ਵਿੱਚ ਅੰਜੂ ਬਾਲਾ (ਸੁਪਰਵਾਈਜ਼ਰ), ਗੁਰਦਲਵੀਰ ਸਿੰਘ, ਚੌਂਕੀ ਇੰਚਾਰਜ ਜਸਵਿੰਦਰ ਸਿੰਘ, ਸੁਖਦੇਵ ਸਿੰਘ, ਲਾਭ ਸਿੰਘ ਸ਼ਾਮਿਲ ਸਨ ।

Advertisement
Advertisement
Advertisement
Advertisement
Scroll to Top