Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ/ਸੰਗਰੂਰ, 7 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਰਕਾਰ ਦੁਆਰਾ ਆਰੰਭ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਰੇਕ ਸਕੂਲ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ, ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਸਰਕਾਰੀ ਹਾਈ ਸਕੂਲ ਪਲਾਸੌਰ ਵਿਖੇ ਆਯੋਜਿਤ ਉਦਘਾਟਨੀ ਸਮਾਰੋਹ ਦੌਰਾਨ ਕੀਤਾ । ਦੋਵਾਂ ਸਖ਼ਸੀਅਤਾਂ ਨੇ ਸਕੂਲ ਵਿਖੇ 1.60 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਟਰੈਕ ਅਤੇ 2.80 ਲੱਖ ਦੀ ਲਾਗਤ ਵਾਲੇ ਬਾਥਰੂਮ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ । ਇਸ ਮੌਕੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਪਲਾਸੌਰ ਨੂੰ ਹੁਣ ਤੱਕ ਮਾਨ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ 19.40 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ ।

ਸਰਕਾਰੀ ਸਕੂਲਾਂ ਦੇ ਸਾਲਾਨਾ ਨਤੀਜਿਆਂ ਵਿੱਚ ਹੋ ਰਿਹੈ ਵੱਡਾ ਸੁਧਾਰ : ਚੇਅਰਮੈਨ ਰਾਜਵੰਤ ਸਿੰਘ ਘੁੱਲੀ

ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਅਤੇ ਸਿੱਖਿਆ ਕ੍ਰਾਂਤੀ ਦਾ ਉਦੇਸ਼ ਵੀ ਲੋਕਾਂ ਨੂੰ ਸਰਕਾਰ ਦੇ ਉਦਮਾਂ ਬਾਰੇ ਜਾਣੂ ਕਰਵਾਉਣਾ ਹੈ ਤਾਂ ਜ਼ੋ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸਿ਼ਕਾਰ ਹੋਏ ਵਿਦਿਅਕ ਅਦਾਰਿਆਂ ਵਿੱਚ ਅਕਾਦਮਿਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਦਿਆਰਥੀ ਪੱਖੀ ਉਪਰਾਲੇ ਸਭ ਦੇ ਸਾਹਮਣੇ ਲਿਆਂਦੇ ਜਾ ਸਕਣ ।

ਸਰਕਾਰੀ ਸਕੂਲਾਂ ਦੇ ਸਾਲਾਨਾ ਨਤੀਜਿਆਂ ਵਿੱਚ ਹੋ ਰਿਹਾ ਹੈ ਵੱਡਾ ਸੁਧਾਰ 
ਸਰਕਾਰੀ ਸਕੂਲਾਂ ਦੇ ਸਾਲਾਨਾ ਨਤੀਜਿਆਂ ਵਿੱਚ ਵੱਡਾ ਸੁਧਾਰ ਹੋ ਰਿਹਾ ਹੈ ਅਤੇ ਸਾਡੇ ਵਿਦਿਆਰਥੀ ਹਰ ਖੇਤਰ ਵਿੱਚ ਨਾਮ ਰੌਸ਼ਨ ਕਰ ਰਹੇ ਹਨ । ਉਨ੍ਹਾਂ ਨੇ ਸਕੂਲ ਦੇ ਹੈਡ ਮਿਸਟਰੈਸ ਨਵਕਿਰਨ ਸ਼ਰਮਾ ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ । ਇਸ ਮੌਕੇ ਸਿੱਖਿਆ ਕੋਆਰਡੀਨੇਟਰ ਦਰਸ਼ਨ ਸਿੰਘ, ਰਸ਼ਪਾਲ ਸਿੰਘ, ਸਤਿੰਦਰ ਸਿੰਘ ਚੱਠਾ, ਪਾਰਟੀ ਦੇ ਬਲਾਕ ਇੰਚਾਰਜ ਅਤੇ ਗ੍ਰਾਮ ਪੰਚਾਇਤ ਪਲਾਸੌਰ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top