ਥਾਣਾ ਸ਼ੰਭੂ ਨੇ 21000 ਨਸ਼ੀਲੀ ਗੋਲੀਆ ਸਮੇਤ 01 ਨਸ਼ਾ ਤਸਕਰ ਕਾਬੂ

ਥਾਣਾ ਸ਼ੰਭੂ ਨੇ 21000 ਨਸ਼ੀਲੀ ਗੋਲੀਆ ਸਮੇਤ 01 ਨਸ਼ਾ ਤਸਕਰ ਕਾਬੂ
ਘਨੌਰ, 31 ਜੁਲਾਈ -ਐਸ.ਐਸ.ਪੀ.ਪਟਿਆਲਾ ਸ੍ਰੀ ਵਰੁਨ ਸਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਦੀ ਹਦਾਇਤਾਂ ਅਨੁਸਾਰ ਸ੍ਰੀ ਰਘਬੀਰ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਰਹਿਨੁਮਾਈ ਹੇਠ ਅਤੇ ਇੰਸਪੈਕਟਰ ਰਾਹੁਲ ਕੌਸ਼ਲ ਮੁੱਖ ਅਫਸਰ ਥਾਣਾ ਸ਼ੰਭੂ ਦੀ ਯੋਗ ਅਗਵਾਈ ਵਿੱਚ ਐਸ.ਆਈ. ਬਹਾਦਰ ਰਾਮ ਸਮੇਤ ਪੁਲਿਸ ਪਾਰਟੀ ਵੱਲੋਂ ਸਪੈਂਸਲ ਨਾਕਾਬੰਦੀ ਦੌਰਾਨ ਮੇਨ ਹਾਈਵੇ ਅੰਬਾਲਾ ਤੋਂ ਰਾਜਪੁਰਾ ਬਾ-ਹੱਦ ਪਿੰਡ ਮਹਿਮਦਪੁਰ ਬੈਰੀਅਰ ਮੌਜੂਦ ਸੀ। ਜਦੋਂ ਚੈਕਿੰਗ ਦੌਰਾਨ ਰਾਹੁਲ ਕੁਮਾਰ ਪੁੱਤਰ ਕੀਮਤੀ ਲਾਲ ਵਾਸੀ ਪਿੰਡ ਡੰਗਾਲੀ ਥਾਣਾ ਸ਼ਾਹਬਾਦ ਜਿਲਾ ਕਰੂਕਸ਼ੇਤਰ ਹਰਿਆਣਾ ਨੂੰ ਕਾਬੂ ਕਰਕੇ ਉਸ ਦੇ ਕਬਜਾ ਵਿਚੋਂ ਨਸ਼ੀਲੀਆਂ ਗੋਲੀਆ ਮਾਰਕਾ ਟਰਾਮਾਡੋਲ ਬਰਾਮਦ ਹੋਈਆਂ। ਜਿਸ ਪਰ ਮੁਕੱਦਮਾ ਨੰਬਰ 102 ਮਿਤੀ 29-07-2023 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸ਼ੰਭੂ ਦਰਜ ਰਜਿਸਟਰ ਕੀਤਾ ਗਿਆ ਹੈ।ਗ੍ਰਿਫਤਾਰ ਕੀਤੇ ਗਏ ਦੋਸ਼ੀ ਰਾਹੁਲ ਕੁਮਾਰ ਨੂੰ ਪੇਸ਼ ਅਦਾਲਤ ਕਰਕੇ ਜਿਸ ਦਾ 03 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਬ੍ਰਾਮਦਾ ਨਸ਼ੀਲੀਆਂ ਗੋਲੀਆਂ ਕਿੱਥੋਂ ਲੈ ਕੇ ਆਇਆ ਸੀ ਤੇ ਅੱਗੇ ਕਿੱਥੇ ਲੈ ਕੇ ਜਾਣੀ ਸੀ। ਇਸ ਨਾਲ ਹੋਰ ਕਿਹੜੇ ਕਿਹੜੇ ਸਾਥੀ ਹਨ।
