Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:52 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ

ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ :  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਅਧੀਨ ਆਉਂਦੀਆਂ ਤਿੰਨ ਅਹਿਮ ਸੜਕਾਂ ਦੀ ਅਪਗ੍ਰੇਡੇਸ਼ਨ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਰਸਮੀ ਸ਼ੁਰੂਆਤ ਕਰਵਾਈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ।

20.54 ਕਿਲੋਮੀਟਰ ਲੰਬੀ ਸੜਕ ਨੂੰ ਬਣਾਉਣ ਦਾ ਕੰਮ ਛੇ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 19.59 ਕਰੋੜ ਰੁਪਏ ਦੀ ਲਾਗਤ ਨਾਲ਼ ਸੁਨਾਮ ਜਖੇਪਾਲ ਧਰਮਗੜ੍ਹ ਰੋਡ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ ਕਰਵਾਉਂਦਿਆਂ ਦੱਸਿਆ ਕਿ 20.54 ਕਿਲੋਮੀਟਰ ਲੰਬੀ ਸੜਕ ਨੂੰ ਬਣਾਉਣ ਦਾ ਕੰਮ ਛੇ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ 23.16 ਕਰੋੜ ਦੀ ਲਾਗਤ ਨਾਲ ਸੁਨਾਮ ਬਖਸ਼ੀਵਾਲਾ ਬਰੇਟਾ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜ ਮਹੀਨਿਆਂ ਅੰਦਰ ਹੀ ਸੜਕ ਨਵੀਨੀਕਰਨ ਦੇ ਪ੍ਰੋਜੈਕਟ ਨੂੰ ਪੂਰਾ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੰਤਰੀ ਅਮਨ ਅਰੋੜਾ ਨੇ ਸੁਨਾਮ ਬਿਗੜਵਾਲ ਮਰਦਖੇੜਾ ਰੋਡ ਦੀ ਅਪਗ੍ਰੇਡੇਸ਼ਨ ਦਾ ਕੰਮ ਵੀ ਸ਼ੁਰੂ ਕਰਵਾਇਆ। ਉਹਨਾਂ ਦੱਸਿਆ ਕਿ 4.48 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਅਗਲੇ ਚਾਰ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ ।

ਇਹ ਤਿੰਨੇ ਸੜਕਾਂ ਹੀ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਨੂੰ ਤਰਸ ਰਹੀਆਂ ਸਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਤਿੰਨੇ ਸੜਕਾਂ ਹੀ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਨੂੰ ਤਰਸ ਰਹੀਆਂ ਸਨ ਅਤੇ ਇੱਥੋਂ ਲੰਘਣ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪੈ ਰਿਹਾ ਸੀ। ਸ੍ਰੀ ਅਰੋੜਾ ਨੇ ਕਿਹਾ ਕਿ ਹਲਕਾ ਸੁਨਾਮ ਦੇ ਸੜਕੀ ਨੈਟਵਰਕ ਨੂੰ ਨੰਬਰ ਇੱਕ ਬਣਾਉਣ ਲਈ ਉਹ ਯੋਜਨਾਬਧ ਤਰੀਕੇ ਨਾਲ ਵਿਕਾਸ ਕਾਰਜਾਂ ਨੂੰ ਅਮਲ ਵਿੱਚ ਲਿਆ ਰਹੇ ਹਨ ਅਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚੋਂ ਲੰਘਦੀਆਂ ਸੜਕਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਬਿਲਕੁਲ ਦਰੁਸਤ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਐਸ. ਡੀ. ਐਮ. ਪ੍ਰਮੋਦ ਸਿੰਗਲਾ ਅਤੇ ਐਸ.ਡੀ.ਓ ਅਨਿਲ ਗਰਗ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ, ਜਤਿੰਦਰ ਜੈਨ, ਸਾਹਿਬ ਸਿੰਘ ਬਲਾਕ ਪ੍ਰਧਾਨ, ਰਵੀ ਕਮਲ ਗੋਇਲ, ਹਰਵਿੰਦਰ ਸਿੰਘ ਨਾਮਧਾਰੀ, ਮਨਪ੍ਰੀਤ ਬਾਂਸਲ, ਨਰਿੰਦਰ ਸਿੰਘ ਠੇਕੇਦਾਰ, ਮਨੀਸ਼ ਸੋਨੀ, ਪਰਮਿੰਦਰ ਸਿੰਘ ਧਾਲੀਵਾਲ, ਮਨੀ ਸਰਾਓ, ਮੰਗਲ ਕਾਲਾ, ਸੁਭਾਸ਼ ਤਨੇਜਾ, ਲਵਦੀਪ ਸਿੰਘ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਬਿਗੜਵਾਲ, ਸਰਪੰਚ ਜਸਵੀਰ ਸਿੰਘ, ਰਾਮ‌ ਕੁਮਾਰ ਰਿੰਪੀ ਥਿੰਦ, ਭਾਨੂੰ ਪ੍ਰਤਾਪ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top