Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 2:32 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਪੌਸ਼ਟਿਕ ਸੁਰੱਖਿਆ 'ਤੇ ਜੋਰ, ਪਟਿਆਲਾ ਜ਼ਿਲ੍ਹੇ ਅੰਦਰ ਪੋਸ਼ਣ ਮੁਹਿੰਮ ਚਲਾਉਣ ਦਾ ਸੱਦਾ

ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਪੌਸ਼ਟਿਕ ਸੁਰੱਖਿਆ 'ਤੇ ਜੋਰ, ਪਟਿਆਲਾ ਜ਼ਿਲ੍ਹੇ ਅੰਦਰ ਪੋਸ਼ਣ ਮੁਹਿੰਮ ਚਲਾਉਣ ਦਾ ਸੱਦਾ

ਪਟਿਆਲਾ, 4 ਅਪ੍ਰੈਲ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਪੌਸ਼ਟਿਕ ਸੁਰੱਖਿਆ ‘ਤੇ ਜੋਰ ਦਿੰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੋਸ਼ਣ (ਨਿਊਟ੍ਰੀਸ਼ਨ) ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕੌਮੀ ਖਾਧ ਸੁਰੱਖਿਆ ਐਕਟ ਤਹਿਤ ਖੁਰਾਕ ਕਮਿਸ਼ਨ ਦਾ ਕੰਮ ਪੌਸ਼ਟਿਕ ਸੁਰੱਖਿਆ ਨੂੰ ਲਾਜਮੀ ਕਰਨਾ ਹੈ ਤਾਂ ਕਿ ਹਰੇਕ ਨਾਗਰਿਕ ਅਤੇ ਖਾਸ ਕਰਕੇ ਸਾਡੇ ਬੱਚਿਆਂ ਦਾ ਆਹਾਰ ਪੌਸ਼ਟਿਕ ਹੋਵੇ, ਇਸ ਨਾਲ ਹੀ ਸਾਡਾ ਸਮਾਜ ਤੰਦਰੁਸਤ ਹੋਵੇਗਾ ।
-ਕਿਹਾ, ਸਕੂਲਾਂ ‘ਚ ਮਿਡ ਡੇਅ ਮੀਲ ਤੇ ਆਂਗਣਵਾੜੀਆਂ ‘ਚ ਸ਼ੁੱਧ ਆਹਾਰ ਪ੍ਰਦਾਨ ਕਰਵਾਕੇ ਪੌਸ਼ਟਿਕ ਸੁਰੱਖਿਆ ਯਕੀਨੀ ਬਣਾਈ ਜਾਵੇਗੀ
ਅੱਜ ਇੱਥੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ. ਡੀ. ਸੀ. (ਜਨਰਲ ਤੇ ਦਿਹਾਤੀ ਵਿਕਾਸ) ਇਸ਼ਾ ਸਿੰਗਲ ਤੇ ਫੂਡ ਕਮਿਸ਼ਨ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੌਮੀ ਖਾਧ ਸੁਰੱਖਿਆ ਐਕਟ ਤਹਿਤ ਚੱਲ ਰਹੀਆਂ ਸਕੀਮਾਂ ਦਾ ਮੁਲੰਕਣ ਕਰਨ ਲਈ ਬੈਠਕ ਕਰਦਿਆਂ ਜ਼ਿਲ੍ਹੇ ਅੰਦਰ ਮਿਡ ਡੇ ਮੀਲ ਬਣਾਉਣ ਵਾਲਿਆਂ ਤੇ ਹੈਲਪਰਾਂ ਨੂੰ ਸਾਫ਼-ਸਫ਼ਾਈ ਰੱਖਣ ਲਈ ਸਾਲ ਭਰ ਦੀ ਸਿਖਲਾਈ ਦੇਣ ਲਈ ਕੈਲੰਡਰ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ।
ਚੇਅਰਮੈਨ ਵੱਲੋਂ ਕੌਮੀ ਖਾਧ ਸੁਰੱਖਿਆ ਐਕਟ ਤਹਿਤ ਪਟਿਆਲਾ ‘ਚ ਚੱਲ ਰਹੇ ਕਾਰਜਾਂ ਦਾ ਮੁਲੰਕਣ
ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਬੱਚਿਆਂ ਵਿੱਚ ਵਿਟਾਮਿਨਜ, ਮਿਨਰਲਜ਼ ਤੇ ਹੋਰ ਗੋਲੀਆਂ ਨਾਲ ਘਾਟ ਨਹੀਂ ਪੂਰੀ ਹੋਣੀ ਸਗੋਂ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਖਾਣ ਲਈ ਪ੍ਰੇਰਤ ਕਰਨਾ ਪਵੇਗਾ, ਜਿਸ ਲਈ ਜ਼ਿਲ੍ਹੇ ਦੇ 939 ਪ੍ਰਾਇਮਰੀ ਸਕੂਲਾਂ ਤੇ 1829 ਆਂਗਣਵਾੜੀਆਂ ਵਿਖੇ ਪੋਸ਼ਣ ਵਾਟਿਕਾ ਸਮੇਤ, ਕਿਚਨ ਗਾਰਡਨ, ਦੇਸੀ ਜੜੀ ਬੂਟੀਆਂ ਵਾਲੇ ਅਸ਼ਵਗੰਧਾ, ਤੁਲਸੀ ਆਦਿ ਦੇ ਬੂਟੇ ਹੋਰ ਲਗਾਏ ਜਾਣ। ਉਨ੍ਹਾਂ ਕਿਹਾ ਕਿ ਫੂਡ ਕਮਿਸ਼ਨ ਵੱਲੋਂ ਆਂਗਣਵਾੜੀਆਂ ਤੇ ਮਿਡ ਡੇ ਮੀਲ ਤਹਿਤ ਸ਼ੁੱਧ ਤੇ ਪੌਸ਼ਟਿਕ ਭੋਜਨ ਨਾਲ ਸਾਡੇ ਬੱਚਿਆਂ ਦੀ ਸਿਹਤ ਠੀਕ ਰੱਖਣ ਸਮੇਤ ਰਾਸ਼ਨ ਡਿਪੂਆਂ ਰਾਹੀਂ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਜੋਰ ਦਿੱਤਾ ਜਾ ਰਿਹਾ ਹੈ ।
ਬਾਲ ਮੁਕੰਦ ਸ਼ਰਮਾ  ਨੇ ਕੀਤਾ ਖਪਤਕਾਰਾਂ ਨੂੰ ਮਿਲਦੀ ਕਣਕ ਦੀ ਵੰਡ ਯਕੀਨੀ ਤੌਰ ‘ਤੇ ਕਰਨ ਅਤੇ ਸ਼ਿਕਾਇਤਾਂ ਦਾ ਨਿਪਟਾਰਾ 
ਬਾਲ ਮੁਕੰਦ ਸ਼ਰਮਾ ਨੇ ਡੀ. ਐਫ. ਐਸ. ਸੀ. ਕੋਲੋਂ ਪਟਿਆਲਾ ਵਿਖੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਨੂੰ ਲਾਗੂ ਕਰਨ, ਰਾਸ਼ਨ ਡਿਪੂਆਂ ਵਿਖੇ ਖਪਤਕਾਰਾਂ ਨੂੰ ਮਿਲਦੀ ਕਣਕ ਦੀ ਵੰਡ ਯਕੀਨੀ ਤੌਰ ‘ਤੇ ਕਰਨ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕੀਤੇ ਕਾਰਜਾਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੋਲੋਂ ਪੋਸ਼ਣ ਸਕੀਮਾਂ, ਸਿਵਲ ਸਰਜਨ, ਸਕੂਲ ਹੈਲਥ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਕੋਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਿਹਤ ਜਾਂਚ ਪ੍ਰਕ੍ਰਿਆ ਅਤੇ ਜ਼ਿਲ੍ਹਾ ਫੂਡ ਅਫ਼ਸਰ ਕੋਲੋਂ ਮਿਡ ਡੇ ਮੀਲ ਕੁੱਕ ਨੂੰ ਸਾਫ਼-ਸਫ਼ਾਈ ਰੱਖਣ ਲਈ ਟ੍ਰੇਨਿੰਗ ਦੇਣ ਤੇ ਚੈਕਿੰਗ ਕਰਨ ਦਾ ਮੁਲੰਕਣ ਵੀ ਕੀਤਾ ।
ਡਿਪਟੀ ਕਮਿਸ਼ਨਰ ਕਰਵਾਇਆ ਜ਼ਿਲ੍ਹੇ ਅੰਦਰ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਇਨ੍ਹਾਂ ਦੀ ਪ੍ਰਗਤੀ ਤੋਂ ਜਾਣੂ 
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦਾ ਪਟਿਆਲਾ ਪੁੱਜਣ ‘ਤੇ ਸਵਾਗਤ ਕਰਦਿਆਂ ਜ਼ਿਲ੍ਹੇ ਅੰਦਰ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਇਨ੍ਹਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ । ਇਸ ‘ਤੇ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਅੰਦਰ ਪੌਸ਼ਟਿਕ ਸੁਰੱਖਿਆ ‘ਤੇ ਨਿੱਠ ਕੇ ਕੰਮ ਕਰਨਾ ਯਕੀਨੀ ਬਣਾਉਣ ਅਤੇ ਉਹ ਸਤੰਬਰ ਮਹੀਨੇ ਮੁੜ ਤੋਂ ਮੁਲੰਕਣ ਕਰਨ ਲਈ ਪਟਿਆਲਾ ਪੁੱਜਣਗੇ ।
Advertisement
Advertisement
Advertisement
Advertisement
Scroll to Top