ਸੂਬਾ ਸਰਕਾਰ ਵਲੋ ਰੇਤ ਬਜਰੀ ਸਸਤੀ ਦੇਣ ਦੇ ਨਾਲ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਅਜੀਤਪਾਲ ਕੋਹਲੀ

ਪਟਿਆਲਾ : ਆਮ ਆਦਮੀ ਪਾਰਟੀ ਦੇ ਹਲਕਾ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਸੂਬਾ ਸਰਕਾਰ ਵਲੋ ਰੇਤ ਬਜਰੀ ਸਸਤੀ ਦੇਣ ਦੇ ਨਾਲ ਨਾਲ ਲੋਕਾਂ ਨੂੰ ਜਿੱਥੇ ਵੱਡੀ ਰਾਹਤ ਮਿਲੇਗੀ, ਉਥੇ ਲੋਕਾਂ ਨੂੰ ਵੱਡੀ ਰਾਹਤ ਵੀ ਮਿਲੇਗੀ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅੱਜ ਸਰਕਟ ਹਾਊਸ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਹੇ ਸਨ । ਇਸ ਮੌਕੇ ਉਨਾ ਸੈਂਕੜੇ ਲੋਕਾਂ ਦੀਆਂ ਫੋਨਾਂ ਰਾਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ।
ਸਰਕਟ ਹਾਊਸ ਵਿਖੇ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰੇਤਾ ਤੇ ਬੱਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ । ਉਨਾ ਦਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ । ਉਨਾ ਦਸਿਆ ਕਿ ਪੰਜਾਬ ਰਾਜ ਮਾਈਨਰ ਮਿਨਰਲ ਨੀਤੀ ਵਿਚ ਸੋਧ ਕਰਨ ਲਈ ਮਨਜ਼ੂਰੀ ਦੇਣ ਦੇ ਫੈਸਲੇ ਨਾਲ ਜਿੱਥੇ ਰੇਤਾ ਤੇ ਬੱਜਰੀ ਦੀਆਂ ਕੀਮਤਾਂ ਘਟਣਗੀਆਂ, ਉੱਥੇ ਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿਚ ਵੀ ਕਾਮਯਾਬੀ ਮਿਲੇਗੀ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਦਿਨ ਰਾਤ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਚੰਗੀਆਂ ਤੇ ਬਣਦੀਆਂ ਸੁਵਿਧਾਵਾਂ ਦੇਣ ਲਈ ਫੈਸਲੇ ਲੈ ਰਹੀ ਹੈ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹਾਂ ‘ਤੇ ਲਿਜਾਇਆ ਜਾ ਸਕੇ। ਉਨਾ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜੋਕਿ ਲੋਕਾਂ ਲਈ ਸਹੀ ਵਿਕਾਸ ਕਰਵਾ ਰਹੀ ਹੈ ।
ਪੰਜਾਬ ਸਰਕਾਰ ਨਸ਼ੀਲੇ ਪਦਾਰਥਾਂ ਤੇ ਤਸੱਕਰਾਂ ‘ਤੇ ਨਕੇਲ ਲਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਕੋਹਲੀ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਪੰਜਾਬ ਸਰਕਾਰ ਨਸ਼ੀਲੇ ਪਦਾਰਥਾਂ ਅਤੇ ਤਸੱਕਰਾਂ ‘ਤੇ ਨਕੇਲ ਲਗਾਉਣ ਲਈ ਪੂਰੀ ਤਰ੍ਹਾ ਵਚਨਬਧ ਹੈ । ਉਨਾ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕਲਪ ਲਿਆ ਹੈ ਕਿ ਉਹ ਪੰਜਾਬ ਵਿਚੋਂ ਨਸ਼ਿਆਂ ਤੇ ਨਸ਼ਾ ਸਮੱਗਲਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਗੇ । ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਨੇ ਸਮੱਗਲਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਕਾਰਨ ਪੰਜਾਬ ਵਿਚ ਨਸ਼ਾ ਵੱਡੇ ਪੱਧਰ ‘ਤੇ ਫੈਲਿਆ । ਹੁਣ ਪੰਜਾਬ ਪੁਲਸ ਵਲੋਂ ਕੀਤੀ ਗਈ ਸਖ਼ਤੀ ਕਾਰਨ ਨਸ਼ਾ ਸਮੱਗਲਰ ਆਪਣੇ ਘਰਾਂ ਨੂੰ ਤਾਲੇ ਲਾ ਕੇ ਫ਼ਰਾਰ ਹੋ ਗਏ ਹਨ, ਜਿਸਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ । ਉਨਾ ਆਖਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਮੁਚੇ ਵਾਅਦੇ ਪੂਰੇ ਕੀਤੇ ਹਨ । ਇਹੀ ਕਾਰਨ ਹੈ ਕਿ ਅੱਜ ਪੰਜਾਬ ਅੰਦਰ ਦੂਸਰੀ ਪਾਰਟੀਆਂ ਦੇ ਨਾਮੋ ਨਿਸ਼ਾਨ ਮਿਟ ਗਏ ਹਨ ਤੇ ਲੋਕ ਆਪ ਪਾਰਟੀ ਦੇ ਨਾਲ ਹਨ ।
