Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:18 am

+91 90915 01313 , +91 90916 01313

punjabbanni@gmail.com
punjabbani@yahoo.com

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀ. ਈ. ਓ. ਅਤੇ ਡਿਪਟੀ ਡੀ. ਈ. ਓ. ਪਟਿਆਲਾ ਨੇ ਦਿੱਤੀਆਂ ਵਧਾਈਆਂ

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀ. ਈ. ਓ. ਅਤੇ ਡਿਪਟੀ ਡੀ. ਈ. ਓ. ਪਟਿਆਲਾ ਨੇ ਦਿੱਤੀਆਂ ਵਧਾਈਆਂ

ਪਟਿਆਲਾ, 5 ਅਪ੍ਰੈਲ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਜਾਰੀ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ ਹੈ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਸਮਰਪਣ ਕਾਰਨ ਇਹ ਨਤੀਜੇ ਸੰਭਵ ਹੋ ਸਕੇ । ਡੀ. ਈ. ਓ. ਸੰਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਆ ਰਹੀ ਬਦਲਾਅ ਦੀ ਲਹਿਰ ਸਰਕਾਰੀ ਸਕੂਲਾਂ ਦੇ ਵਿੱਦਿਅਕ ਪ੍ਰਦਰਸ਼ਨ ਵਿੱਚ ਵਾਧਾ ਕਰ ਰਹੀ ਹੈ ।

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ‘ਚ ਦਰਜ ਕਰਵਾਇਆ ਨਾਮ
ਡਾ. ਰਵਿੰਦਰਪਾਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਕਿਹਾ ਕਿ ਮੈਰਿਟ ਸੂਚੀ ਵਿੱਚ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ, ਜਿਸ ਨਾਲ ਸਿਰਫ਼ ਉਨ੍ਹਾਂ ਦੇ ਸਕੂਲਾਂ ਦਾ ਹੀ ਨਹੀਂ, ਸਗੋਂ ਪੂਰੇ ਜ਼ਿਲ੍ਹੇ ਦਾ ਮਾਣ ਵੀ ਵਧਿਆ ਹੈ । ਇਹਨਾਂ ਵਿਦਿਆਰਥਣਾਂ ਵਿੱਚ ਨੈਨਸੀ ਸਕੰਸਸਸ ਰਾਜਪੁਰਾ ਟਾਊਨ,  ਜੈਸਮੀਨ ਸਹਸ ਨੈਣ ਕਲਾਂ, ਆਸ਼ੂਦੀਪ ਕੌਰ ਸਸਸਸ ਧੰਗੇੜਾ, ਅਮਰਜੋਤ ਕੌਰ ਸਕੰਸਸਸ ਰਾਜਪੁਰਾ ਟਾਊਨ, ਸ਼ਰਨਪ੍ਰੀਤ ਕੌਰ ਸਹਸ ਰਾਮਗੜ੍ਹ, ਪਰਮਿੰਦਰ ਕੌਰ ਸਹਸ ਖੇੜਾ ਗੱਜੂ, ਜਸਪ੍ਰੀਤ ਕੌਰ ਸ. ਸ. ਸ. ਸ. ਕੁਲਾਰਾਂ, ਨਿਬੜਿਆ ਧੀਮਾਨ ਸਸਸਸ ਨਮਾਦਾਂ, ਪ੍ਰਾਚੀ ਸਮਾਸਸਸ ਮਾਡਲ ਟਾਊਨ ਪਟਿਆਲਾ, ਸਾਕਸ਼ੀ ਸਕੰਸਸਸ ਸਮਾਣਾ, ਸਿਰਜਣ ਕੁਮਾਰੀ ਸਹਸ ਖੇੜੀ ਫੱਤਾਂ ਅਤੇ ਨੈਨਸੀ ਸਹਸ ਮਝਾਲ ਕਲਾਂ ਸ਼ਾਮਲ ਹਨ ।  ਇਸ ਮੌਕੇ ਸ਼ਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ, ਮਨਵਿੰਦਰ ਕੌਰ ਭੁੱਲਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਅਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਮੂਹ ਅਧਿਕਾਰੀਆਂ ਵੱਲੋਂ ਸਾਰੇ ਸਫਲ ਵਿਦਿਆਰਥੀਆਂ ਲਈ ਹੋਰ ਉੱਚਾਈਆਂ ਛੂਹਣ ਦੀ ਕਾਮਨਾ ਕੀਤੀ ਗਈ ।

Advertisement
Advertisement
Advertisement
Advertisement
Scroll to Top