Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:18 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

ਦਿੜ੍ਹਬਾ/ ਸੰਗਰੂਰ, 5 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਰਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ ।

ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਵਿਸ਼ੇਸ਼ ਤੌਰ ਉੱਤੇ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਟਰੱਕ ਮਾਲਕਾਂ ਤੇ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਲਈ ਸ਼ੁਭਕਾਮਨਾਵਾਂ ਭੇਟ ਕਰਦਿਆਂ ਸਰਕਾਰ ਦੀ ਤਰਫੋ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਯੂਨੀਅਨ ਪ੍ਰਬੰਧਕਾਂ ਦਾ ਇਹ ਸ਼ਾਨਦਾਰ ਉਪਰਾਲਾ ਹੈ ਕਿ ਸੀਜ਼ਨ ਦੀ ਸ਼ੁਰੁਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕੀਤੀ ਜਾਂਦੀ ਹੈ । ਉਨ੍ਹਾਂ ਨੇ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖਰੀਦ ਨਾਲ ਜੁੜੇ ਹਰ ਵਰਗ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਵੇਗੀ ।

Advertisement
Advertisement
Advertisement
Advertisement
Scroll to Top