Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:10 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਦੁਆਰਾ: Punjab Bani ਪ੍ਰਕਾਸ਼ਿਤ :Monday, 07 April, 2025, 12:37 PM

ਪਟਿਆਲਾ, 7 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ ।

ਸ਼ਰਾਰਤੀ ਅਨਸਰਾਂ ਵੱਲੋਂ ਗਲਤ ਇਸਤੇਮਾਲ ਕਰਕੇ ਕੀਤਾ ਜਾਦਾ ਹੈ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ 

ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ ‘ਤੇ ਹੀ ਦੁਕਾਨਾਂ ‘ਤੇ ਉਪਲੱਬਧ ਹਨ, ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ, ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ ‘ਤੇ ਰੋਕ ਲਗਾਉਣੀ ਜ਼ਰੂਰੀ ਹੈ । ਜ਼ਿਲ੍ਹੇ ਵਿੱਚ ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ ।



Scroll to Top