ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਭਰਤੀ ਨੇ ਨਵੇ ਮੀਲ ਪਥਰ ਸਥਾਪਿਤ ਕੀਤੇ : ਫੌਜਇੰਦਰ ਮੁਖਮੈਲਪੁਰ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਹਲਕਾ ਸਨੌਰ ਵਿਚ ਅਕਾਲੀ ਦਲ ਨੂੰ ਮਜਬੂਤ ਕਰ ਰਹੇ ਆਗੂ ਫੌਜਇੰਦਰ ਸਿੰਘ ਮੁਖਮੈਲਪੁਰ ਨੇ ਆਖਿਆ ਹੈ ਕਿ ਸ਼੍ਰੋਮਣਂ ਅਕਾਲੀ ਦਲ ਬਾਦਲ ਦੀ ਭਰਤੀ ਨੇ ਨਵੇ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨਾ ਆਖਿਆ ਕਿ ਹੁਣ ਪਿੰਡ ਪਿੰਡ ਜਾਕੇ ਮੁਖ ਆਗੂਆਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਚੜਦੀਕਲਾ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ। ਫੌਜਇੰਦਰ ਮੁਖਮੈਲਪੁਰ ਅੱਜ ਇਥੇ ਹਲਕਾ ਸਨੌਰ ਤੇ ਘਨੌਰ ਦੀ ਭਰਤੀ ਮੌਕੇ ਪੁਜੀਆਂ ਸੰਗਤਾਂ ਦਾ ਧੰਨਵਾਦ ਕਰ ਰਹੇ ਸਨ । ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸਾਬਕਾ ਮੰਤਰੀ ਐਨ.ਕੇ ਸ਼ਰਮਾ, ਯੂਥ ਅਕਾਲੀ ਦਲ ਦੇ ੍ਰਪਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਹੋਰ ਵੀ ਨੇਤਾ ਹਾਜਰ ਸਨ ।
ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਾਂਗੇ
ਫੌਜਇੰਦਰ ਸਿੰਘ ਮੁਖਮੈਲਪੁਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋ ਜਾਵੇਗੀ । ਉਨਾ ਸਮੂਹ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਇੱਕ ਮੁੱਠ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਕਿਹਾ । ਉਨਾ ਸਮੂਹ ਵਰਕਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਬਹੁਤ ਵੱਡੇ ਪੱਧਰ ਤੇ ਬੜੇ ਉਤਸ਼ਾਹ ਨਾਲ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋ ਜਾਵੇਗੀ, ਜਿਸ ਉਪਰੰਤ ਉਨ੍ਹਾਂ ਵੱਲੋਂ ਹਲਕਾ ਸਨੌਰ ਦੇ ਮੁੱਖ ਆਗੂਆਂ ਨੂੰ ਨਾਲ ਲੈ ਕੇ ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ । ਉਨਾ ਕਿਹਾ ਕਿ ਪਾਰਟੀ ਨੂੰ ਮਜਬੂਤੀ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ।
