ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਦੁਆਰਾ: Punjab Bani ਪ੍ਰਕਾਸ਼ਿਤ :Monday, 31 July, 2023, 08:07 PM

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜੁਲਾਈ:

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਐਡੀਟਰ ਸ. ਪਰਮਿੰਦਰ ਸਿੰਘ ਜੱਟਪੁਰੀ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਹਰਪਾਲ ਕੌਰ (85) ਸੰਖੇਪ ਬੀਮਾਰੀ ਕਾਰਨ ਰਾਏਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਏ।

ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਮਾਤਾ ਹਰਪਾਲ ਕੌਰ ਆਪਣੇ ਪਿੱਛੇ ਪਰਿਵਾਰ ਵਿੱਚ ਪਤੀ ਅਤੇ ਤਿੰਨ ਪੁੱਤਰ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ ਭਲਕੇ 1 ਅਗਸਤ, 2023 ਨੂੰ ਪਿੰਡ ਜੱਟਪੁਰਾ, ਨੇੜੇ ਰਾਏਕੋਟ (ਜ਼ਿਲ੍ਹਾ ਲੁਧਿਆਣਾ) ਵਿਖੇ ਕੀਤਾ ਜਾਵੇਗਾ।