Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:53 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੂੰ 26/11 ਮੁੰਬਈ ਹਮਲੇ ਦੇ ਕਥਿਤ ਸਾਜਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਦੇ ਅਮਰੀਕਾ ਤੋਂ ਭਾਰਤ ਪਹੁੰਚਣ ਤੋਂ ਪਹਿਲਾਂ ਹੀ ਉਸ ਨਾਲ ਸਬੰਧਤ ਕੇਸ ਰਿਕਾਰਡ ਪ੍ਰਾਪਤ ਹੋ ਗਏ ਹਨ । ਭਰੋਸੇਯੋਗ ਅਦਾਲਤੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਵਿਅਕਤੀ ਸਬੰਧੀ ਰਿਕਾਰਡ ਹਾਲ ਹੀ ਵਿੱਚ ਜਿਲ੍ਹਾ ਜੱਜ ਵਿਮਲ ਕੁਮਾਰ ਯਾਦਵ ਦੀ ਅਦਾਲਤ ਨੂੰ ਪ੍ਰਾਪਤ ਹੋਏ ਹਨ ਅਤੇ 28 ਜਨਵਰੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਿਕਾਰਡ ਮੁੰਬਈ ਦੀ ਇੱਕ ਅਦਾਲਤ ਦੇ ਸਟਾਫ਼ ਨੂੰ ਭੇਜੇ ਜਾਣੇ ਸਨ ।

2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਮੁੱਖ ਦੋਸ਼ੀ ਰਾਣਾ ਨੂੰ ਇੱਕ ਵਿਸ਼ੇਸ਼ ਉਡਾਣ ਰਾਹੀਂ ਭਾਰਤ ਲਿਆਂਦਾ ਜਾ ਰਿਹਾ ਹੈ

ਦੱਸਣਯੋਗ ਹੈ ਕਿ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਮੁੱਖ ਦੋਸ਼ੀ ਰਾਣਾ ਨੂੰ ਇੱਕ ਵਿਸ਼ੇਸ਼ ਉਡਾਣ ਰਾਹੀਂ ਭਾਰਤ ਲਿਆਂਦਾ ਜਾ ਰਿਹਾ ਹੈ ਕਿੳਂੁਕਿ ਅਮਰੀਕੀ ਸੁਪਰੀਮ ਕੋਰਟ ਵੱਲੋਂ ਰਾਣਾ ਦੀ ਅਰਜ਼ੀ ਰੱਦ ਕਰਨ ਤੋਂ ਬਾਅਦ ਹਵਾਲਗੀ ਤੋਂ ਬਚਣ ਦੀ ਉਸ ਦੀ ਜੋ ਆਖ਼ਰੀ ਕੋਸਿ਼ਸ਼ ਸੀ ਉਹ ਵੀ ਪੂਰੀ ਤਰ੍ਹਾਂ ਅਸਫ਼ਲ ਹੋ ਗਈ ਹੈ । ਜੱਜ ਨੇ ਇਹ ਹੁਕਮ ਦਿੱਲੀ ਵਿੱਚ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਮੁੰਬਈ ਤੋਂ ਰਿਕਾਰਡ ਮੰਗਣ ਵਾਲੀ ਅਰਜ਼ੀ `ਤੇ ਦਿੱਤਾ । ਦਿੱਲੀ ਅਤੇ ਮੁੰਬਈ ਦੋਵਾਂ ਥਾਵਾਂ `ਤੇ 26/11 ਦੇ ਹਮਲਿਆਂ ਨਾਲ ਸਬੰਧਤ ਕਈ ਮਾਮਲੇ ਹੋਣ ਕਾਰਨ ਹੇਠਲੀ ਅਦਾਲਤ ਦੇ ਰਿਕਾਰਡ ਪਹਿਲਾਂ ਮੁੰਬਈ ਭੇਜੇ ਗਏ ਸਨ ।

ਰਾਣਾ (64) ਹਮਲਿਆਂ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ, ਡੇਵਿਡ ਕੋਲਮੈਨ ਹੈਡਲੀ ਉਰਫ਼ ਦਾਊਦ ਗਿਲਾਨੀ ਦਾ ਕਰੀਬੀ ਸਾਥੀ ਹੈ 

ਜਿਕਰਯੋਗ ਹੈ ਕਿ ਰਾਣਾ ਨੂੰ ਝਟਕਾ ਦਿੰਦਿਆਂ ਅਮਰੀਕੀ ਅਦਾਲਤ ਨੇ ਪਹਿਲਾਂ ਫ਼ੈਸਲਾ ਸੁਣਾਇਆ ਸੀ ਕਿ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ, ਜਿੱਥੇ ਉਹ 2008 ਵਿੱਚ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦੇ ਅਤਿਵਾਦੀਆਂ ਦੁਆਰਾ ਕੀਤੇ ਗਏ ਮੁੰਬਈ ਅਤਿਵਾਦੀ ਹਮਲਿਆਂ ਵਿੱਚ ਸ਼ਾਮਲ ਹੋਣ ਵਾਲਾ ਲੋੜੀਂਦਾ ਹੈ । ਰਾਣਾ (64) ਹਮਲਿਆਂ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ, ਡੇਵਿਡ ਕੋਲਮੈਨ ਹੈਡਲੀ ਉਰਫ਼ ਦਾਊਦ ਗਿਲਾਨੀ ਦਾ ਕਰੀਬੀ ਸਾਥੀ ਹੈ ।

Advertisement
Advertisement
Advertisement
Advertisement
Scroll to Top