ਪੁਲਿਸ ਨੇ 250 ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੇ ਕੈਪਸੂਲਾਂ ਸਮੇਤ ਕੀਤੇ 2 ਕਾਬੂ

ਦੁਆਰਾ: Punjab Bani ਪ੍ਰਕਾਸ਼ਿਤ :Friday, 11 April, 2025, 10:46 AM

ਘਨੌਰ, 10 ਅਪ੍ਰੈਲ : ਥਾਣਾ ਘਨੌਰ ਪੁਲਿਸ ਨੇ ਦੋ ਵਿਅਕਤੀਆਂ ਨੂੰ 250 ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।
ਐਸ. ਆਈ. ਸਾਹਿਬ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਭਾਖੜਾ ਨਹਿਰ ਘਨੌਰ ਕੋਲ ਮੋਜੂਦ ਸੀ, ਜਦੋਂ ਪੁਲਸ ਨੇ ਸ਼ੱਕ ਦੇ ਆਧਾਰ ਤੇ ਇਨ੍ਹਾਂ ਵਿਅਕਤੀਆਂ ਨੂੰ ਰੋਕ ਕੇ ਚੈਕ ਕੀਤਾ ਗਿਆ ਤਾਂ ਹਰਜਿੰਦਰ ਸਿੰਘ ਪਾਸੋਂ 150 ਨਸ਼ੀਲੀਆਂ ਗੋਲੀਆਂ ਤੇ 15 ਕੈਪਸੂਲ ਅਤੇ ਪਰਵਿੰਦਰ ਸਿੰਘ ਪਾਸੋਂ 100 ਨਸ਼ੀਲੀਆਂ ਗੋਲੀਆਂ ਤੇ 15 ਨਸ਼ੀਲੇ ਕੈਪਸੂਲ ਬ੍ਰਾਮਦ ਹੋਏ ।

ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ
ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਬਘੌਰਾ ਅਤੇ ਪਰਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਜਲਾਲਪੁਰ ਖਿਲਾਫ ਐਨ. ਡੀ. ਪੀ. ਐਸ. ਐਕਟ ਦੀ ਧਾਰਾ 22/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।