ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅਤਿ- ਆਧੁਨਿਕ ਸਹੂਲਤਾਂ ਵਾਲਾ ਗੱਠੜੀ ਘਰ ਸੰਗਤਾਂ ਨੂੰ ਸਮਰਪਿਤ

ਪਟਿਆਲਾ 10 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅਤਿ ਆਧੁਨਿਕ ਸਹੂਲਤਾਂ ਵਾਲਾ ਗੱਠੜੀ ਘਰ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਪ੍ਰਬੰਧ ਅਧੀਨ ਚੱਲ ਰਹੇ ਨਿਰਮਾਣ ਕਾਰਜਾਂ ਤਹਿਤ ਅੱਜ ਗੁਰਦੁਆਰਾ ਸਾਹਿਬ ਵਿਖੇ ਅਤਿ ਆਧੁਨਿਕ ਸਹੂਲਤਾਂ ਵਾਲੇ ਗੱਠੜੀ ਘਰ ਦਾ ਉਦਘਾਟਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਜਥੇਦਾਰ ਜਸਮੇਰ ਸਿੰਘ ਲਾਲੜੂ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ।
ਨਵੇਂ ਬਣੇ ਗੱਠੜੀ ਘਰ ਦਾ ਪ੍ਰੋ. ਬਡੂੰਗਰ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਰ ਕਮਲਾਂ ਨਾਲ ਕੀਤਾ ਉਦਘਾਟਨ
ਇਸ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਨਾਮ ਸਿਮਰਨ ਕਰਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੱਠੜੀ ਘਰ ਸੰਗਤਾਂ ਨੂੰ ਸਮਰਪਿਤ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਦੱਸਿਆ ਕਿ ਧਰਮ ਦੇ ਚੱਲ ਰਹੇ ਪ੍ਰਚਾਰ ਪਸਾਰ ਕਾਰਜਾਂ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਸਾਹਿਬਾਨ ਦੇ ਇਤਿਹਾਸਕ ਅਸਥਾਨਾਂ ’ਤੇ ਚੱਲ ਰਹੇ ਨਿਰਮਾਣ ਕਾਰਜਾਂ ਵਿਚ ਮੁਕੰਮਲ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਵਿਚੋਂ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦਾ ਇਕ ਗੱਠੜੀ ਘਰ ਵੀ ਸ਼ਾਮਲ ਸੀ ।
ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਰਾਵਾਂ ਦੇ ਕਾਰਜ ਅਤੇ ਲੰਗਰ ਹਾਲ ਵਿਖੇ ਗੈਸ ਪਾਈਪਲਾਈਨ ਦੀ ਸ਼ੁਰੂਆਤ ਕਰਵਾਈ ਗਈ ਸੀ । ਇਸ ਉਪਰੰਤ ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸਰਾਵਾਂ ਤੋਂ ਇਲਾਵਾ ਵੱਖ- ਵੱਖ ਨਿਰਮਾਣ ਕਾਰਜਾਂ ਦੀ ਜ਼ਿੰਮੇਵਾਰੀ ਬਾਬਾ ਇੰਦਰ ਸਿੰਘ ਕਾਰ ਵਾਲਿਆਂ ਨੂੰ ਸੌਂਪੀ ਗਈ ਸੀ ਅਤੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ।
ਗੁਰੂ ਸਾਹਿਬਾਨ ਦੇ ਇਤਿਹਾਸਕ ਅਸਥਾਨਾਂ ’ਤੇ ਚੱਲ ਰਹੇ ਨਿਰਮਾਣ ਕਾਰਜ ਜਲਦ ਮੁਕੰਮਲ ਕਰਵਾਏ ਜਾਣਗੇ : ਜਥੇਦਾਰ ਸੁਰਜੀਤ ਸਿੰਘ ਗੜ੍ਹੀ
ਇਸ ਮੌਕੇ ਜਥੇਦਾਰ ਜਸਮੇਰ ਸਿੰਘ ਲਾਲੜੂ ਨੇ ਪੁੱਜੀਆਂ ਸੰਗਤਾਂ ਅਤੇ ਪ੍ਰਬੰਧਕੀ ਸਟਾਫ਼ ਦਾ ਧੰਨਵਾਦ ਕੀਤਾ। ਅੰਤ ਵਿਚ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਂਟ ਕੀਤਾ ਗਿਆ । ਭਾਈ ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਂਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਜਗਜੀਤ ਸਿੰਘ ਖ਼ਾਲਸਾ, ਭਾਈ ਤਰਸਵੀਰ ਸਿੰਘ, ਭਾਈ ਸੁਖਜੀਤ ਸਿੰਘ ਬਘੌਰਾ, ਭਾਈ ਗੁਰਿੰਦਰ ਸਿੰਘ, ਭਾਈ ਅਮਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।
