ਪ੍ਰਾਇਮਰੀ ਸਕੂਲ ਘਨੌਰ 'ਚ ਅਧੁਨਿਕ ਸਹੂਲਤਾਂ ਨਾਲ ਲੈਸ ਕਲਾਸ ਰੂਮ ਦਾ ਵਿਦਿਆਰਥੀਆਂ ਨੂੰ ਮਿਲੇਗਾ ਲਾਭ : ਗੁਰਲਾਲ ਘਨੌਰ

ਘਨੌਰ, 11 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਘਨੌਰ ਵਿਖੇ ਨਵੇਂ ਬਣੇ ਸਮਾਰਟ ਕਮਰਿਆਂ ਦਾ ਉਦਘਾਟਨ ਹਲਕਾ ਵਿਧਾਇਕ ਗੁਰਲਾਲ ਘਨੌਰ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਲਈ ਵਚਨਬੱਧ ਹੈ । ਇਸ ਦੇ ਨਾਲ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸਮਾਰਟ ਕਮਰਿਆਂ ਦੀ ਉਸਾਰੀ ਹੋਈ ਹੈ ।
ਸਰਕਾਰ ਨੇ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਰੌੜਾਂ ਦੇ ਫੰਡ ਜਾਰੀ :- ਗੁਰਲਾਲ ਘਨੌਰ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਜਿਸ ਨਾਲ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ । ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ । ਇਸ ਮੌਕੇ ਧਰਮਿੰਦਰ ਸਿੰਘ ਬੀ. ਪੀ. ਈ. ਓ. ਘਨੌਰ, ਨਗਰ ਪੰਚਾਇਤ ਪ੍ਰਧਾਨ ਮਨਦੀਪ ਕੌਰ ਸਿੱਧੂ ਅਤੇ ਸਮੂਹ ਐਮ. ਸੀ. ਸਕੂਲ ਐਸ. ਐਮ. ਸੀ. ਕਮੇਟੀ , ਸੀ. ਐੱਚ. ਟੀ. ਮੰਜ਼ੋਲੀ ਸੁਨੀਲ ਕੁਮਾਰ, ਬੀ. ਐਸ. ਓ. ਘਨੌਰ ਹਰਮੋਹਿੰਦਰ ਸਿੰਘ, ਸੀ. ਐੱਚ. ਟੀ. ਬਘੌਰਾ ਕੁਲਵੰਤ ਸਿੰਘ, ਸਕੂਲ ਇੰਚਾਰਜ ਮਨਮੋਹਣ ਸਿੰਘ, ਰਜਿੰਦਰ ਕੌਰ, ਪਲਵਿੰਦਰ ਕੌਰ, ਅਮਰਜੀਤ ਕੌਰ, ਕਮਲਜੀਤ ਕੌਰ, ਮੋਹਿਤ ਬਾਵਾ, ਬੀ. ਆਰ. ਸੀ. ਅਮਨ ਸਿੰਘ ਅਤੇ ਨਿਰਭੈ ਜਰਗ, ਹਰਦੀਪ ਸੰਧੂ , ਗੁਰਦੀਪ ਅੰਟਾਲ, ਕ੍ਰਿਸ਼ਨ ਸਿੰਘ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ ।
